BJP Punjab: ਲੈਂਡ ਪੂਲਿੰਗ ਪਾਲਿਸੀ ਵਿਰੁੱਧ ਭਾਜਪਾ ਪੰਜਾਬ ਨੇ "ਜ਼ਮੀਨ ਬਚਾਓ, ਕਿਸਾਨ ਬਚਾਓ" ਮਾਰਚ ਦਾ ਕੀਤਾ ਐਲਾਨ
Advertisement
Article Detail0/zeephh/zeephh2869964

BJP Punjab: ਲੈਂਡ ਪੂਲਿੰਗ ਪਾਲਿਸੀ ਵਿਰੁੱਧ ਭਾਜਪਾ ਪੰਜਾਬ ਨੇ "ਜ਼ਮੀਨ ਬਚਾਓ, ਕਿਸਾਨ ਬਚਾਓ" ਮਾਰਚ ਦਾ ਕੀਤਾ ਐਲਾਨ

BJP Punjab: ਭਾਰਤੀ ਜਨਤਾ ਪਾਰਟੀ ਪੰਜਾਬ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਗਈ ਕਿਸਾਨ ਮਾਰੂ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਹੈ।

BJP Punjab: ਲੈਂਡ ਪੂਲਿੰਗ ਪਾਲਿਸੀ ਵਿਰੁੱਧ ਭਾਜਪਾ ਪੰਜਾਬ ਨੇ "ਜ਼ਮੀਨ ਬਚਾਓ, ਕਿਸਾਨ ਬਚਾਓ" ਮਾਰਚ ਦਾ ਕੀਤਾ ਐਲਾਨ

BJP Punjab: ਭਾਰਤੀ ਜਨਤਾ ਪਾਰਟੀ ਪੰਜਾਬ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਗਈ ਕਿਸਾਨ ਮਾਰੂ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਹੈ ਅਤੇ 17 ਅਗਸਤ ਤੋਂ 5 ਸਤੰਬਰ 2025 ਤੱਕ ਸੂਬੇ ਭਰ ਵਿੱਚ "ਜ਼ਮੀਨ ਬਚਾਓ, ਕਿਸਾਨ ਬਚਾਓ" ਮਾਰਚ ਕੱਢਣ ਦਾ ਐਲਾਨ ਕੀਤਾ ਹੈ।

ਇਹ ਯਾਤਰਾ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕੱਢੀ ਜਾਵੇਗੀ। ਇਹ ਜਾਣਕਾਰੀ ਭਾਜਪਾ ਦੇ ਸੂਬਾ ਉਪ-ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਵਾਲ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਇਸ ਮੌਕੇ ਮੌਜੂਦ ਸਨ। ਢਿੱਲੋਂ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਭਾਜਪਾ ਪੰਜਾਬ ਦੇ ਹਰ ਪਿੰਡ ਵਿੱਚ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਯੋਜਨਾ ਵਿਰੁੱਧ ਜਾਗਰੂਕ ਕਰੇਗੀ ਅਤੇ ਪਹਿਲਾਂ ਹੀ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ।

ਇਹ ਯਾਤਰਾ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋਵੇਗੀ ਅਤੇ ਮਾਲਵਾ, ਮਾਝਾ, ਦੁਆਬਾ ਦੇ ਉਨ੍ਹਾਂ ਪਿੰਡਾਂ ਵਿੱਚੋਂ ਲੰਘੇਗੀ ਜੋ ਲੈਂਡ ਪੂਲਿੰਗ ਦਾ ਸਾਹਮਣਾ ਕਰ ਰਹੇ ਹਨ। ਇਹ ਯਾਤਰਾ 5 ਸਤੰਬਰ ਨੂੰ ਪਠਾਨਕੋਟ ਵਿੱਚ ਸਮਾਪਤ ਹੋਵੇਗੀ। ਭਾਜਪਾ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ 'ਤੇ ਵੱਡਾ ਹਮਲਾ ਕੀਤਾ ਹੈ। ਲੈਂਡ ਪੂਲਿੰਗ ਸਕੀਮ ਰਾਹੀਂ ਸਰਕਾਰ ਕਿਸਾਨਾਂ ਦੀ ਜ਼ਮੀਨ ਪਿਛਲੇ ਦਰਵਾਜ਼ਿਆਂ ਰਾਹੀਂ ਭੂ-ਮਾਫੀਆ ਨੂੰ ਦੇਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Land pooling policy: ਲੈਂਡ ਪੂਲਿੰਗ ਪਾਲਿਸੀ ਉਤੇ ਹਾਈ ਕੋਰਟ ਦਾ ਵੱਡਾ ਫ਼ੈਸਲਾ; ਕੱਲ੍ਹ ਤੱਕ ਕੋਈ ਵੀ ਨਵਾਂ ਕਦਮ ਨਾ ਚੁੱਕਣ ਦੇ ਹੁਕਮ

ਉਨ੍ਹਾਂ ਕਿਹਾ, "ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ, ਕੋਈ ਵੀ ਜ਼ਬਰਦਸਤੀ ਜਾਂ ਤਾਨਾਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ।" ਜਦੋਂ ਤੱਕ ਭਗਵੰਤ ਮਾਨ ਸਰਕਾਰ ਲੈਂਡ ਪੂਲਿੰਗ ਦਾ ਫੈਸਲਾ ਵਾਪਸ ਨਹੀਂ ਲੈਂਦੀ, ਭਾਜਪਾ ਕਿਸਾਨਾਂ ਨਾਲ ਹਰ ਪੱਧਰ 'ਤੇ ਸੰਘਰਸ਼ ਕਰੇਗੀ।

ਇਹ ਵੀ ਪੜ੍ਹੋ : Ghaggar News: ਘੱਗਰ ਵਿੱਚ ਵਧਿਆ ਪਾਣੀ ਦਾ ਪੱਧਰ; ਲੋਕਾਂ ਨੂੰ ਦਰਿਆ ਕੋਲ ਜਾਣ ਤੋਂ ਗੁਰੇਜ਼ ਕਰਨ ਦੀ ਹਦਾਇਤ

TAGS

Trending news

;