Amritsar News: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਿਦੇਸ਼ ਯੂਕੇ ਹੈਂਡਲਰ ਵੱਲੋਂ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Trending Photos
Amritsar News: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਿਦੇਸ਼ ਯੂਕੇ ਹੈਂਡਲਰ ਵੱਲੋਂ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ 02 ਅਧੁਨਿਕ ਪਿਸਟਲ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਵਿਸ਼ਾਲ ਸਿੰਘ (21 ਸਾਲ) ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਧਨੋਆ ਕਲਾਂ, ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਵਿਸ਼ਾਲ ਸਿੰਘ ਨੇ ਖੁਲਾਸਾ ਕੀਤਾ ਕਿ ਹਥਿਆਰ ਸਰਹੱਦ ਪਾਰੋਂ ਡਰੋਨ ਸੁੱਟਣ ਦੇ ਹਿੱਸੇ ਵਜੋਂ ਪ੍ਰਾਪਤ ਹੋਏ ਸਨ।
ਉਸ 'ਤੇ ਧਰਮ ਸੰਧੂ ਅਤੇ ਰਿੰਦਾ ਸਮੇਤ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਦਾ ਸ਼ੱਕ ਹੈ ਤੇ ਉਹ ਖੇਤਰ ਵਿੱਚ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਵਾਲੇ ਇੱਕ ਵੱਡੇ ਨੈਟਵਰਕ ਦਾ ਹਿੱਸਾ ਹੈ। ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ ਧਰਮ ਸੰਧੂ ਦੁਆਰਾ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ ਜੋ ਹਰਵਿੰਦਰ ਸਿੰਘ ਰਿੰਦਾ (ਅੱਤਵਾਦੀ) ਦਾ ਨਜ਼ਦੀਕੀ ਸਾਥੀ ਹੈ। ਹਥਿਆਰ ਡਰੋਨ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਭੇਜਿਆ ਗਿਆ ਸੀ ਅਤੇ ਇਹ ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਅਤੇ ਦਹਿਸ਼ਤ ਫੈਲਾਉਣ ਵਾਲੀਆਂ ਗਤੀਵਿਧੀਆਂ ਲਈ ਵਰਤੋਂ ਵਿੱਚ ਲਿਆਏ ਜਾਣੇ ਸਨ।
ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਉਤੇ ਡੀਸੀਪੀ ਇਨਵੈਸਟੀਗੇਸ਼ਨ, ਰਵਿੰਦਰ ਪਾਲ ਸਿੰਘ, ਏਡੀਸੀਪੀ ਇਨਵੈਸਟੀਗੇਸ਼ਨ ਜਗਬਿੰਦਰ ਸਿੰਘ, ਏਸੀਪੀ ਡਿਟੈਕਟਿਵ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀਆਈਏ ਸਟਾਫ-1, ਇੰਸਪੈਕਟਰ ਅਮੋਲਕਦੀਪ ਸਿੰਘ ਦੀ ਪੁਲਿਸ ਟੀਮ ਨੇ 01 ਵਿਅਕਤੀ ਨੂੰ 02 ਪਿਸਟਲਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸ਼ੁਰੂਆਤੀ ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮ ਦੇ ਦੱਸਿਆ ਕਿ ਉਹ ਵਿਦੇਸ਼ ਯੂਕੇ ਬੈਠੇ ਧਰਮ ਸਿੰਘ ਉਰਫ ਧਰਮ ਸੰਧੂ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਧਨੋਆ ਕਲਾਂ, ਅੰਮ੍ਰਿਤਸਰ ਦੇ ਸੰਪਰਕ ਵਿੱਚ ਸੀ ਤੇ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ ਸਨ ਅਤੇ ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਕਰਨ ਅਤੇ ਦਹਿਸ਼ਤ ਫੈਲਾਉਣ ਲਈ ਸਲੀਪਰ ਸੈੱਲਾਂ ਵਿੱਚ ਵੰਡੇ ਜਾਣੇ ਸਨ।
ਵਿਦੇਸ਼ ਯੂਕੇ ਹੈਂਡਲਰ ਧਰਮ ਸਿੰਘ ਉਰਫ ਧਰਮ ਸੰਧੂ ਨਾਮੀ ਦੀ ਹਰਵਿੰਦਰ ਸਿੰਘ ਰਿੰਦਾ (BKI) ਦਾ ਨਜ਼ਦੀਕੀ ਸਾਥੀ ਹੈ। ਫੜੇ ਗਏ ਮੁਲਜ਼ਮ ਦੋਸ਼ੀ ਵਿਸ਼ਾਲ ਸਿੰਘ 'ਤੇ ਪਹਿਲਾਂ ਮੁਕੱਦਮਾਂ ਨੰਬਰ 73 ਮਿਤੀ 16-05-2021 ਜ਼ੁਰਮ 21-ਬੀ/61/85 ਐਨਡੀਪੀਐਸ ਐਕਟ, ਥਾਣਾ ਸੀ-ਡਿਵੀਜ਼ਨ, ਅੰਮ੍ਰਿਤਸਰ ਦਰਜ ਹੈ, ਜਿਸ ਵਿੱਚ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।