Gurdaspur News: ਵਿਧਾਨ ਸਭਾ ਹਲਕਾ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੁੱਲਾਂਵਾਲ ਦੇ ਇੱਕ 21 ਸਾਲਾਂ ਨੌਜਵਾਨ ਦੀ ਵਿਦੇਸ਼ ਜਾਂਦੇ ਸਮੇਂ ਰੇਲ ਸਫਰ ਦੌਰਾਨ ਤੇਲੰਗਾਨਾ ਦੇ ਸ਼ਹਿਰ ਖਮਮ ਕੋਲ ਅਚਨਚੇਤ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੀ ਖਬਰ ਹੈ।
Trending Photos
Gurdaspur News: ਵਿਧਾਨ ਸਭਾ ਹਲਕਾ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮੁੱਲਾਂਵਾਲ ਦੇ ਇੱਕ 21 ਸਾਲਾਂ ਨੌਜਵਾਨ ਦੀ ਵਿਦੇਸ਼ ਜਾਂਦੇ ਸਮੇਂ ਰੇਲ ਸਫਰ ਦੌਰਾਨ ਤੇਲੰਗਾਨਾ ਦੇ ਸ਼ਹਿਰ ਖਮਮ ਕੋਲ ਅਚਨਚੇਤ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਜੋ ਕਿ ਪਹਿਲਾਂ ਵੀ ਇੱਕ ਵਾਰ ਯੂਰਪ ਨੇੜਲੇ ਅਰਮੀਨੀਆ ਸ਼ਹਿਰ ਵਿੱਚ ਕੁਝ ਸਮਾਂ ਨੌਕਰੀ ਕਰਕੇ ਘਰ ਪਰਤਿਆ ਸੀ ਅਤੇ ਹੁਣ ਉਹ 30 ਜੁਲਾਈ ਨੂੰ ਇੱਕ ਵਾਰ ਫਿਰ ਅਰਮੀਨੀਆ ਜਾਣ ਲਈ ਘਰੋਂ ਨਿਕਲਿਆ ਸੀ।
ਮ੍ਰਿਤਕ ਦੇ ਪਿਤਾ ਹਰਦੀਪ ਸਿੰਘ ਨੇ ਦੱਸਿਆ ਕਿ ਪਲਵਿੰਦਰ ਸਿੰਘ ਨੇ ਦਿੱਲੀ ਤੋਂ ਆਪਣਾ ਪਾਸਪੋਰਟ ਲੈ ਕੇ ਚੇਨੱਈ ਵੱਲ ਨੂੰ ਰੇਲ ਦਾ ਸਫਰ ਸ਼ੁਰੂ ਕੀਤਾ ਸੀ। ਇਸ ਦੌਰਾਨ ਜਦੋਂ ਉਸ ਦਾ ਸਫਰ ਤੇਲੰਗਾਨਾ ਸਟੇਟ ਦੇ ਸ਼ਹਿਰ ਵਿਜੇਵਾੜਾ ਨੇੜੇ ਖਮਮ ਕਸਬੇ ਤੱਕ ਚੱਲ ਰਿਹਾ ਸੀ ਤਾਂ ਇਸ ਦੌਰਾਨ ਉਸ ਦੀ ਰੇਲ ਸਫਰ ਦੌਰਾਨ ਹੀ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਕੁਝ ਤੇਲੰਗਾਨਾ ਦੇ ਪੰਜਾਬੀ ਲੋਕਾਂ ਅਤੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਇਸ ਮੌਤ ਦੀ ਖਬਰ ਦਿੱਤੀ ਗਈ।
ਮ੍ਰਿਤਕ ਪਲਵਿੰਦਰ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਦੋ ਬੇਟੇ ਹਨ। ਉਸ ਦੇ ਪੁੱਤਰ ਪਲਵਿੰਦਰ ਨੇ ਮੈਟ੍ਰਿਕ ਤੱਕ ਪੜ੍ਹਾਈ ਕੀਤੀ ਹੋਈ ਸੀ ਅਤੇ ਉਹ ਕੁਝ ਸਮਾਂ ਪਹਿਲਾਂ ਵਿਦੇਸ਼ ਗਿਆ ਸੀ ਅਤੇ ਸੋਹਣੀ ਕਮਾਈ ਕਰਕੇ ਘਰ ਮੁੜਿਆ ਸੀ ਤੇ ਇਸ ਵਾਰ ਉਹ ਇੱਕ ਵਾਰ ਫਿਰ ਵਾਪਸ ਆਪਣੇ ਕੰਮ ਉਤੇ ਅਰਮੀਨੀਆ ਮੁਲਕ ਵਿੱਚ ਵਾਪਸ ਪਰਤ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਇਹ ਮੌਤ ਕਿਵੇਂ ਹੋਈ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ।
ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਮ੍ਰਿਤਕ ਦੇ ਮਾਮਾ ਦਲਵਿੰਦਰ ਸਿੰਘ ਅਤੇ ਕਿਸਾਨ ਆਗੂ ਸੁਖਵਿੰਦਰ ਸਿੰਘ ਮੁੱਲਾਵਾਲ ਨੇ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ ਪਲਵਿੰਦਰ ਸਿੰਘ ਮਾਪਿਆਂ ਦਾ ਸਹਾਰਾ ਬਣਨ ਲਈ ਹੀ ਵਿਦੇਸ਼ਾਂ ਵਿੱਚ ਕਮਾਈ ਲਈ ਗਿਆ ਸੀ। ਹੁਣ ਜਦੋਂ ਉਸ ਦੀ ਮ੍ਰਿਤਕ ਦੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਪਈ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਪਲਵਿੰਦਰ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਲਈ ਪਰਿਵਾਰ ਦਾ ਸਹਿਯੋਗ ਕਰੇ।
ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਬਲਵਿੰਦਰ ਦੀ ਮ੍ਰਿਤਕ ਦੇਹ ਨੂੰ ਪ੍ਰਾਪਤ ਕਰਨ ਲਈ ਕਾਨੂੰਨੀ ਚਾਰਾਜੋਈ ਤੋਂ ਇਲਾਵਾ ਕਾਗਜ਼ੀ ਕਾਰਵਾਈ ਵੀ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਥਾਣਾ ਭੈਣੀ ਮੀਆਂ ਖਾਨ ਨੂੰ ਸੂਚਿਤ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਜਾਂ ਇਲਾਕੇ ਦੇ ਨੁਮਾਇੰਦੇ ਪ੍ਰਤਾਪ ਸਿੰਘ ਬਾਜਵਾ ਜਗਰੂਪ ਸਿੰਘ ਸੇਖਵਾਂ ਨੂੰ ਵੀ ਉਹ ਆਪਣੀ ਇਸ ਮੁਸ਼ਕਿਲ ਤੋਂ ਜਾਣੂ ਕਰਵਾਉਣਗੇ।