Pathankot News: ਸਰਹੱਦੀ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪਠਾਨਕੋਟ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
Trending Photos
Pathankot News: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਬੁੱਧਵਾਰ ਨੂੰ ਪੰਜਾਬ ਦੇ ਪਠਾਨਕੋਟ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਰਹੱਦ ਪਾਰ ਰੇਂਜਰਾਂ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਜਾਵੇਗਾ।
ਇਹ ਘਟਨਾ ਬੁੱਧਵਾਰ ਸਵੇਰੇ ਉਦੋਂ ਵਾਪਰੀ ਜਦੋਂ ਬੀਐਸਐਫ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਤਾਸ਼ਪਾਤਨ ਇਲਾਕੇ ਦੀ ਸਰਹੱਦੀ ਚੌਂਕੀ ਵਿੱਚ ਕੁਝ ਸ਼ੱਕੀ ਗਤੀਵਿਧੀਆਂ ਵੇਖੀਆਂ ਗਈਆਂ।
ਉਨ੍ਹਾਂ ਕਿਹਾ ਕਿ ਬੀਐਸਐਫ ਜਵਾਨਾਂ ਵੱਲੋਂ ਚੁਣੌਤੀ ਦਿੱਤੇ ਜਾਣ ਦੇ ਬਾਵਜੂਦ, ਘੁਸਪੈਠੀਏ ਇੱਥੇ ਹੀ ਨਹੀਂ ਰੁਕਿਆ।
ਖ਼ਤਰੇ ਨੂੰ ਭਾਂਪਦਿਆਂ ਜਵਾਨਾਂ ਨੇ ਘੁਸਪੈਠੀਏ 'ਤੇ ਗੋਲੀਬਾਰੀ ਕੀਤੀ ਅਤੇ ਉਸਨੂੰ ਮਾਰ ਦਿੱਤਾ। ਪਾਕਿਸਤਾਨੀ ਘੁਸਪੈਠੀਏ ਦੀ ਪਛਾਣ ਅਤੇ ਮਕਸਦ ਦਾ ਪਤਾ ਲਗਾਇਆ ਜਾ ਰਿਹਾ ਹੈ।
ਜੰਮੂ ਫਰੰਟੀਅਰ ਦੇ ਬੀਐਸਐਫ ਬੁਲਾਰੇ ਨੇ ਕਿਹਾ ਕਿ ਪਠਾਨਕੋਟ ਅੰਤਰਰਾਸ਼ਟਰੀ ਸਰਹੱਦ 'ਤੇ ਵਾਪਰੀ ਘਟਨਾ ਸਬੰਧੀ ਪਾਕਿਸਤਾਨ ਰੇਂਜਰਾਂ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਜਾਵੇਗਾ।
ਬੀਐਸਐਫ ਭਾਰਤ-ਪਾਕਿਸਤਾਨ ਸਰਹੱਦ ਦੀ ਸੁਰੱਖਿਆ ਕਰਦੀ ਹੈ, ਜਿਸ ਵਿੱਚ ਪੰਜਾਬ ਦਾ 553 ਕਿਲੋਮੀਟਰ ਲੰਬਾ ਹਿੱਸਾ ਵੀ ਸ਼ਾਮਲ ਹੈ।
ਇਹ ਹੁਕਮ ਅਜਿਹੇ ਸਮੇਂ ਆਇਆ ਹੈ ਜਦੋਂ ਸੀਮਾ ਸੁਰੱਖਿਆ ਬਲ (BSF) ਨੇ ਘੁਸਪੈਠ ਵਿਰੋਧੀ ਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਗੋਲਾ ਬਾਰੂਦ ਜਾਂ ਨਸ਼ੀਲੇ ਪਦਾਰਥਾਂ ਨਾਲ ਲੈ ਜਾਣ ਵਾਲੇ ਡਰੋਨਾਂ ਦੀ ਘੁਸਪੈਠ ਨੂੰ ਰੋਕਣ ਲਈ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਂਕੀਆਂ 'ਤੇ ਵਾਧੂ ਜਵਾਨ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।
ਬੀਐਸਐਫ ਦੀ ਪੱਛਮੀ ਕਮਾਂਡ ਨੇ ਨਵੇਂ ਬਣਾਏ ਕੰਟਰੋਲ ਰੂਮ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਖੁਫੀਆ ਜਾਣਕਾਰੀ ਵਾਲੇ ਨੌਂ "ਰਣਨੀਤਕ" ਹੈੱਡਕੁਆਰਟਰ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।