Jalandhar News: ਜਲੰਧਰ 'ਚ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਲਗਾਤਾਰ ਤਸਕਰਾਂ ਦੇ ਟਿਕਾਣਿਆਂ 'ਤੇ ਬੁਲਡੋਜ਼ਰ ਚਲਾ ਰਹੀ ਹੈ।
Trending Photos
Jalandhar News: ਜਲੰਧਰ 'ਚ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਲਗਾਤਾਰ ਤਸਕਰਾਂ ਦੇ ਟਿਕਾਣਿਆਂ 'ਤੇ ਬੁਲਡੋਜ਼ਰ ਚਲਾ ਰਹੀ ਹੈ। ਅੱਜ ਨਕੋਦਰ ਅਧੀਨ ਪੈਂਦੇ ਪਿੰਡ ਫੈਸਲਾ ਵਿੱਚ ਲੇਡੀ ਨਸ਼ਾ ਸਮੱਗਲਰ ਦੀ ਇਮਾਰਤ ’ਤੇ ਦਿਹਾਤੀ ਐਸਐਸਪੀ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਕਾਰਵਾਈ ਕੀਤੀ ਗਈ। ਔਰਤ ਦੀ ਪਛਾਣ ਜਸਵਿੰਦਰ ਕੌਰ ਉਰਫ ਜੱਸੀ ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਥਾਣਾ ਰੁੜਕਾ ਕਲਾਂ ਦੇ ਬੀਡੀਪੀਓ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਸੀ ਕਿ ਔਰਤ ਨੇ ਆਪਣੇ ਪਤੀ ਨਾਲ ਮਿਲ ਕੇ 3.30 ਮਰਲੇ ਜਗ੍ਹਾ ’ਤੇ ਨਾਜਾਇਜ਼ ਇਮਾਰਤ ਬਣਾ ਲਈ ਹੈ। ਬੀਡੀਪੀਓ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਅੱਜ ਇਮਾਰਤ ਨੂੰ ਢਾਹ ਦਿੱਤਾ ਗਿਆ। ਮੌਕੇ 'ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਸੀ ਤਾਂ ਜੋ ਜੇਕਰ ਕੋਈ ਵੀ ਮਾੜੀ ਸਥਿਤੀ ਪੈਦਾ ਹੁੰਦੀ ਹੈ ਤਾਂ ਪੁਲਿਸ ਵੱਲੋਂ ਤੁਰੰਤ ਇਸ ਨਾਲ ਨਜਿੱਠਿਆ ਜਾ ਸਕੇ।
ਔਰਤ ਅਤੇ ਉਸ ਦੇ ਪਤੀ ਖਿਲਾਫ 20 ਕੇਸ ਦਰਜ ਹਨ, ਜਿਨ੍ਹਾਂ ਵਿੱਚ ਐਨਡੀਪੀਐਸ ਐਕਟ ਦਾ ਕੇਸ ਅਤੇ ਇੱਕ ਕਤਲ ਦਾ ਕੇਸ ਵੀ ਸ਼ਾਮਲ ਹੈ। ਔਰਤ ਘਰੋਂ ਫ਼ਰਾਰ ਹੈ। ਦਿਹਾਤੀ ਪੁਲਿਸ ਨੇ ਪਿਛਲੇ ਦਿਨਾਂ ਵਿੱਚ 35 ਤੋਂ 40 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਲੈ ਕੇ ਸਮੱਗਲਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : SKM vs KMM: ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਵਿਚਾਲੇ ਖਟਾਸ; ਧਰਨਾ ਕੀਤਾ ਮੁਲਤਵੀ
ਦੂਜੇ ਪਾਸੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤੀ ਜਗ੍ਹਾ ’ਤੇ ਇੱਕ ਪਰਿਵਾਰ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚਾਰ-ਪੰਜ ਮਹੀਨੇ ਪਹਿਲਾਂ ਜਦੋਂ ਨਵੀਂ ਪੰਚਾਇਤ ਬਣੀ ਸੀ ਤਾਂ ਇਸ ਇਮਾਰਤ ਸਬੰਧੀ ਬੀਡੀਪੀਓ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਇਮਾਰਤ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਤੋਂ ਬਾਅਦ ਅੱਜ ਡੀਪੀਓ ਨੇ ਦਿਹਾਤੀ ਪੁਲਿਸ ਦੀ ਮਦਦ ਨਾਲ ਇਸ ਇਮਾਰਤ ’ਤੇ ਕਾਰਵਾਈ ਕਰਦਿਆਂ ਇਸ ਨੂੰ ਢਾਹ ਦਿੱਤਾ।
ਇਹ ਵੀ ਪੜ੍ਹੋ : Tarn Taran News: ਤਰਨਤਾਰਨ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 6 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ