Bus strike News: ਯੂਨੀਅਨ ਨੇ ਐਲਾਨ ਕੀਤਾ ਹੈ ਕਿ 15 ਅਗਸਤ ਨੂੰ ਕੈਬਿਨੇਟ ਮੰਤਰੀ ਅਤੇ ਮੁੱਖ ਮੰਤਰੀ ਜਿੱਥੇ ਵੀ ਝੰਡਾ ਲਹਿਰਾਉਣਗੇ, ਉੱਥੇ ਉਹ ਕਾਲੇ ਝੋਲੇ ਪਾ ਕੇ ਵਿਰੋਧ ਦਰਜ ਕਰਵਾਉਣਗੇ.
Trending Photos
Bus strike News: ਪੀ.ਆਰ.ਟੀ.ਸੀ ਅਤੇ ਪਨਬਸ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ. ਯੂਨੀਅਨ ਦਾ ਕਹਿਣਾ ਹੈ ਕਿ ਜਦ ਤੱਕ ਮੈਨੇਜਮੈਂਟ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਂਦਾ, ਤਦ ਤੱਕ ਇਹ ਹੜਤਾਲ ਜਾਰੀ ਰਹੇਗੀ.
ਯੂਨੀਅਨ ਨੇ ਐਲਾਨ ਕੀਤਾ ਹੈ ਕਿ 15 ਅਗਸਤ ਨੂੰ ਕੈਬਿਨੇਟ ਮੰਤਰੀ ਅਤੇ ਮੁੱਖ ਮੰਤਰੀ ਜਿੱਥੇ ਵੀ ਝੰਡਾ ਲਹਿਰਾਉਣਗੇ, ਉੱਥੇ ਉਹ ਕਾਲੇ ਝੋਲੇ ਪਾ ਕੇ ਵਿਰੋਧ ਦਰਜ ਕਰਵਾਉਣਗੇ.
ਮੰਗ ਪੱਤਰ ਵਿੱਚ ਮੁੱਖ ਤੌਰ ’ਤੇ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਨੂੰ ਬੰਦ ਕਰਨਾ, ਠੇਕੇਦਾਰ ਵਿਚੋਲਿਆਂ ਦੀ ਗੁਲਾਮੀ ਖਤਮ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਮੇਤ ਕਈ ਹੋਰ ਮੰਗਾਂ ਸ਼ਾਮਲ ਹਨ.
ਹੜਤਾਲ ਕਾਰਨ ਕੱਲ੍ਹ ਤੋਂ ਸੂਬੇ ਵਿੱਚ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਯਾਤਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ.