Malerkotla News: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨੂੰ ਅਨਾਜ ਮੰਡੀ ਮਲੇਰਕੋਟਲਾ ਵਿੱਚ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ।
Trending Photos
Malerkotla News (ਕਿਰਨਵੀਰ ਮਾਂਗਟ): ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨੂੰ ਅਨਾਜ ਮੰਡੀ ਮਲੇਰਕੋਟਲਾ ਵਿੱਚ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਸੂਬੇ ਦੀਆਂ 1865 ਮੰਡੀਆਂ ਵਿੱਚ ਹੁਣ 60 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 54 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 7986.15 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।
ਹੁਣ ਤੱਕ 2 ਲੱਖ 50 ਹਜ਼ਾਰ ਕਿਸਾਨ ਮੰਡੀਆਂ ਵਿੱਚ ਆ ਚੁੱਕੇ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮਐਸਪੀ ਉਤੇ ਖ਼ਰੀਦ ਕਰੇਗੀ। ਉਨ੍ਹਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ।
ਇਹ ਵੀ ਪੜ੍ਹੋ : Pahalgam Terror attack: ਪਹਿਲਗਾਮ ਹਮਲੇ ਪਿੱਛੋਂ ਪੰਜਾਬ ਵਿੱਚ ਰੈਡ ਅਲਰਟ, ਸੀਐਮ ਮਾਨ ਨੇ ਕਿਹਾ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ
ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ਵਿੱਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ। ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਬੰਪਰ ਫਸਲ ਹੋਈ ਹੈ। ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ।
ਇਹ ਵੀ ਪੜ੍ਹੋ : Pahalgam Attack: ਪਹਿਲਗਾਮ ਹਮਲੇ ਦੇ ਅੱਤਵਾਦੀਆਂ ਦੇ ਸਕੈਚ ਜਾਰੀ; ਫ਼ੌਜ ਨੂੰ ਅਲਰਟ ਰਹਿਣ ਦੇ ਆਦੇਸ਼