Bathinda News: ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਮਿਲ ਰਿਹੈ ਵੱਡਾ ਹੁੰਗਾਰਾ-ਸਪੈਸ਼ਲ ਡੀਜੀਪੀ ਜਤਿੰਦਰ ਜੈਨ
Advertisement
Article Detail0/zeephh/zeephh2698880

Bathinda News: ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਮਿਲ ਰਿਹੈ ਵੱਡਾ ਹੁੰਗਾਰਾ-ਸਪੈਸ਼ਲ ਡੀਜੀਪੀ ਜਤਿੰਦਰ ਜੈਨ

Bathinda News: ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਅੱਜ ਬਠਿੰਡਾ ਵਿੱਚ ਪੁਲਿਸ ਵੱਲੋਂ ਸਰਚ ਅਭਿਆਨ ਕੀਤਾ ਗਿਆ। 

Bathinda News: ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਮਿਲ ਰਿਹੈ ਵੱਡਾ ਹੁੰਗਾਰਾ-ਸਪੈਸ਼ਲ ਡੀਜੀਪੀ ਜਤਿੰਦਰ ਜੈਨ

Bathinda News(ਕੁਲਬੀਰ ਬੀਰਾ): ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ੇ ਵਿਰੁੱਧ ਤਹਿਤ ਅੱਜ ਬਠਿੰਡਾ ਵਿੱਚ ਪੁਲਿਸ ਵੱਲੋਂ ਸਰਚ ਅਭਿਆਨ ਕੀਤਾ ਗਿਆ। ਬਠਿੰਡਾ ਦੀ ਧੋਬੀਆਣਾ ਬਸਤੀ ਵਿੱਚ ਪੁਲਿਸ ਵੱਲੋਂ ਡਾਕਟਰ ਜਤਿੰਦਰ ਜੈਨ ਸਪੈਸ਼ਲ ਡੀਜੀਪੀ ਪੀਐਸ ਪੀਸੀਐਲ ਅਤੇ ਹਰਜੀਤ ਸਿੰਘ ਡੀਆਈਜੀ ਬਠਿੰਡਾ ਰੇਂਜ ਦੀ ਅਗਵਾਈ ਵਿੱਚ ਪੁਲਿਸ ਪਾਰਟੀਆਂ ਵੱਲੋਂ ਸਰਚ ਅਭਿਆਨ ਕੀਤਾ ਗਿਆ ਜਿਸ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਤਲਾਸ਼ੀ ਵੀ ਲਈ ਗਈ।

ਕੁਝ ਲੋਕਾਂ ਉੱਪਰ ਮਾਮਲੇ ਵੀ ਦਰਜ ਕੀਤੇ ਗਏ ਅਤੇ ਬਰਾਮਦਗੀ ਵੀ ਕੀਤੀ ਗਈ। ਜ਼ੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੈਸ਼ਲ ਡੀਜੀਪੀ ਡਾਕਟਰ ਜਤਿੰਦਰ ਜੈਨ ਨੇ ਕਿਹਾ ਕਿ ਅੱਜ ਦੇ ਆਪ੍ਰੇਸ਼ਨ ਦੌਰਾਨ 10 ਐਫਆਈਆਰਾਂ ਅਤੇ 11 ਬੰਦੇ ਰੈਸਟ ਕੀਤੇ ਤੇ ਇਸ ਮੁਹਿੰਮ ਨੂੰ ਹੋਰ ਵੀ ਤੇਜ਼ੀ ਨਾਲ ਅੱਗੇ ਵੀ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਨਸ਼ਾ ਤਸਕਰਾਂ ਉੱਪਰ ਵੀ ਨਿਗਾਹ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬੁਲਾ ਕੇ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਨਾਲੋਂ ਬਹੁਤ ਵੱਡੇ ਪੱਧਰ ਉਤੇ ਨਸ਼ਿਆਂ ਵਿੱਚ ਗਿਰਾਵਟ ਆ ਰਹੀ ਹੈ। ਇੱਕ ਮਹੀਨੇ ਵਿੱਚ ਕਿ ਇਸ ਮੁਹਿੰਮ ਦੌਰਾਨ ਬਠਿੰਡਾ ਪੁਲਿਸ ਨੇ ਸਵਾ ਕਿਲੋ ਦੇ ਕਰੀਬ ਹੈਰੋਇਨ ਅਤੇ 10 ਕਿਲੋ ਅਫੀਮ ਬਰਾਮਦ ਕੀਤੀ ਹੈ। 100 ਦੇ ਕਰੀਬ ਮੁਕੱਦਮੇ ਦਰਜ ਹੋਏ ਹਨ ਅਤੇ 150 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।

ਗੈਰਕਾਨੂੰਨੀ ਪ੍ਰਾਪਰਟੀਆਂ ਜਿਨ੍ਹਾਂ ਤਸਕਰਾਂ ਨੇ ਵੀ ਬਣਾਈਆਂ ਹਨ, ਉਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ ਅਤੇ ਸੱਤ ਦੇ ਕਰੀਬ ਪ੍ਰਾਪਰਟੀਜ਼ ਜਿਹੜੀਆਂ ਗੈਰਕਾਨੂੰਨੀ ਬਣਾਈਆਂ ਹਨ ਉਨ੍ਹਾਂ ਦੀ ਸਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਲਿਖਿਆ ਹੋਇਆ ਹੈ। ਜਲਦ ਹੀ ਉਨ੍ਹਾਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਦੇਖਣ ਨੂੰ ਮਿਲਿਆ ਪਹਾੜਾਂ 'ਤੇ ਹੋਈ ਬਰਫਬਾਰੀ ਦਾ ਅਸਰ, ਤਾਪਮਾਨ 'ਚ 5.7 ਡਿਗਰੀ ਦੀ ਗਿਰਾਵਟ ਨਾਲ ਗਰਮੀ ਤੋਂ ਮਿਲੀ ਰਾਹਤ

ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜੋ ਵੀ ਨਸ਼ਾ ਤਸਕਰ ਹਨ ਬਖਸ਼ੇ ਨਹੀਂ ਜਾਣਗੇ। ਲੋਕਾਂ ਦਾ ਸਾਥ ਸਾਨੂੰ ਬਹੁਤ ਵਧੀਆ ਮਿਲ ਰਿਹਾ ਹੈ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਪੰਜਾਬ ਵਿੱਚ ਖਤਮ ਕਰਕੇ ਰੰਗਲਾ ਪੰਜਾਬ ਫਿਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : Pastor Bajinder Singh: ਪਾਸਟਰ ਬਜਿੰਦਰ ਸਿੰਘ ਤੋਂ ਜਾਨ ਨੂੰ ਖ਼ਤਰਾ ਦੱਸਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ

Trending news

;