Nangal News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪਹਿਲਗਾਮ ਵਿੱਚ ਸੈਲਾਨੀਆਂ ਉਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਕੈਂਡਲ ਮਾਰਚ ਕੱਢਿਆ ਗਿਆ।
Trending Photos
Nangal News(ਬਿਮਲ ਸ਼ਰਮਾ): ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਪਹਿਲਗਾਮ ਵਿੱਚ ਸੈਲਾਨੀਆਂ ਉਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਕੈਂਡਲ ਮਾਰਚ ਕੱਢਿਆ ਗਿਆ ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਲੋਕ ਮਹਿਸੂਸ ਕਰਦੇ ਹਨ ਕਿ ਇੰਦਰਾ ਗਾਂਧੀ ਵਰਗੇ ਕਰੜੇ ਹੱਥਾਂ ਦੀ ਲੋੜ ਹੈ ਜਿਨ੍ਹਾਂ ਨੇ ਪਾਕਿਸਤਾਨ ਤੋਂ ਬੰਗਲਾਦੇਸ਼ ਵੱਖ ਕਰਕੇ ਪਾਕਿਸਤਾਨ ਦੇ ਦੋ ਟੁਕੜੇ ਕਰ ਦਿੱਤੇ ਸਨ। ਅੱਜ ਇੰਦਰਾ ਗਾਂਧੀ ਦੇ ਨਕਸ਼ੇ ਕਦਮਾਂ ਉਤੇ ਚੱਲ ਕੇ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਜ਼ਰੂਰਤ ਹੈ ਜਿਸ ਲਈ ਪੂਰਾ ਦੇਸ਼ ਨਾਲ ਖੜ੍ਹਾ ਹੈ।
ਨੰਗਲ ਵਿੱਚ ਕੱਢੇ ਕੈਂਡਲ ਮਾਰਚ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਸਪਾਂਸਰ ਅੱਤਵਾਦੀਆਂ ਨੇ ਪਹਿਲਗਾਮ ਦੇ ਵਿੱਚ ਘਿਣੌਨੀ ਹਰਕਤ ਕੀਤੀ ਹੈ । ਜਿਸ ਦੀ ਸਾਰਾ ਦੇਸ਼ ਅਤੇ ਕਾਂਗਰਸ ਪਾਰਟੀ ਘੋਰ ਨਿੰਦਾ ਕਰਦੀ ਹੈ। ਉਨ੍ਹਾਂ ਨੇ ਦੇਸ਼ ਨੂੰ ਵੰਡਣ ਵਾਸਤੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ : Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਉਤੇ ਸਰਬ ਪਾਰਟੀ ਦੀ ਮੀਟਿੰਗ ਅੱਜ; ਪਾਕਿਸਤਾਨ ਨੂੰ ਲੈ ਕੇ ਸਰਕਾਰ ਦੇ ਪੰਜ ਵੱਡੇ ਫ਼ੈਸਲੇ
ਉਨ੍ਹਾਂ ਨੇ ਕਿਹਾ ਕਿ ਅੱਜ ਲੋਕ ਮਹਿਸੂਸ ਕਰਦੇ ਹਨ ਕਿ ਇੰਦਰਾ ਗਾਂਧੀ ਵਰਗੇ ਪ੍ਰਧਾਨ ਮੰਤਰੀ ਦੀ ਜ਼ਰੂਰਤ ਹੈ ਜਿਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਸੀ ਅਤੇ ਦੁਨੀਆਂ ਦਾ ਨਕਸ਼ਾ ਬਦਲ ਦਿੱਤਾ ਸੀ। ਕਾਂਗਰਸ ਪਾਰਟੀ ਹਮੇਸ਼ਾ ਅੱਤਵਾਦ ਖਿਲਾਫ ਆਪਣੀ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ਹਟੀ। ਅੱਜ ਇੰਦਰਾ ਗਾਂਧੀ ਦੇ ਨਕਸ਼ੇ ਕਦਮਾਂ ਉਤੇ ਚੱਲ ਕੇ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਜ਼ਰੂਰਤ ਹੈ । ਇਸ ਮੌਕੇ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਅਤੇ ਐਮਸੀ ਦੇ ਨਾਲ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਇਸ ਕੈਂਡਲ ਮਾਰਚ ਵਿੱਚ ਸ਼ਾਮਿਲ ਹੋਏ।
ਕਾਬਿਲੇਗੌਰ ਹੈ ਕਿ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਮਗਰੋਂ ਦੇਸ਼ ਭਰ ਵਿੱਚ ਅੱਤਵਾਦ ਨੂੰ ਜੜ੍ਹੋ ਉਖਾੜਨ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋ ਕੇ ਅੱਤਵਾਦ ਨੂੰ ਖਤਮ ਕਰਨ ਉਤੇ ਜ਼ੋਰ ਦੇ ਰਹੀਆਂ ਹਨ।
ਇਹ ਵੀ ਪੜ੍ਹੋ : Ghaziabad News: ਏਟੀਐਸ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਮੰਗਤ ਸਿੰਘ ਗ੍ਰਿਫ਼ਤਾਰ; 25000 ਰੁਪਏ ਸੀ ਇਨਾਮ