Sidhu Moosewala: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਸ਼ੁਭਦੀਪ ਸਿੱਧੂ ਮੂਸੇ ਵਾਲੇ ਦਾ ਅੱਜ ਪਹਿਲਾ ਜਨਮ ਦਿਨ ਹੈ ਜਿਸ ਨੂੰ ਮੂਸਾ ਹਵੇਲੀ ਦੇ ਵਿੱਚ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ।
Trending Photos
Sidhu Moosewala: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਸ਼ੁਭਦੀਪ ਸਿੱਧੂ ਮੂਸੇ ਵਾਲੇ ਦਾ ਅੱਜ ਪਹਿਲਾ ਜਨਮ ਦਿਨ ਹੈ ਜਿਸ ਨੂੰ ਮੂਸਾ ਹਵੇਲੀ ਦੇ ਵਿੱਚ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਵੇਲੀ ਵਿੱਚ ਪਹੁੰਚ ਕੇ ਛੋਟੇ ਸਿੱਧੂ ਦਾ ਮਾਤਾ ਪਿਤਾ ਦੇ ਨਾਲ ਮਿਲ ਕੇ ਕੇ ਕਟਵਾਇਆ ਤੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਸ਼ੁਭਦੀਪ ਦੇ ਜਨਮ ਦਿਨ ਉਤੇ ਮਾਨਸਾ ਵਿੱਚ ਸਿੱਧੂ ਵਾਲਾ ਦੀ ਕੋਠੀ ਵਿੱਚ ਪੁੱਜੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਮੂਸੇ ਹਵੇਲੀ ਵਿੱਚ ਪਹੁੰਚ ਕੇ ਸਾਹਮਣੇ ਸਿੱਧੂ ਮੂਸੇਵਾਲਾ ਦੀ ਲੱਗੀ ਤਸਵੀਰ ਦੇਖ ਕੇ ਇੰਝ ਜਾਪਿਆ ਜਿਵੇਂ ਸਿੱਧੂ ਮੂਸੇਵਾਲਾ ਖੁਦ ਉਨ੍ਹਾਂ ਨੂੰ ਬੁਲਾ ਰਿਹਾ ਹੋਵੇ। ਉਨ੍ਹਾਂ ਨੇ ਅੱਜ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਛੋਟੇ ਸਿੱਧੂ ਦੇ ਜਨਮਦਿਨ ਦੀ ਵਧਾਈ ਦਿੱਤੀ।
ਇਸ ਦੌਰਾਨ ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਕਿਉਂਕਿ ਅਨਾੜੀਆਂ ਦੇ ਹੱਥ ਪੰਜਾਬ ਦੇ ਲੋਕਾਂ ਨੇ ਸਰਕਾਰ ਦੇ ਦਿੱਤੀ ਹੈ ਜਿਸ ਕਾਰਨ ਪੰਜਾਬ ਦੇ ਵਿੱਚ ਨਿੱਤ ਨਵੀਆਂ ਵਾਰਦਾਤਾਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਐਸਜੀਪੀਸੀ ਕਮੇਟੀ ਦੀ ਅੱਜ ਚੰਡੀਗੜ੍ਹ 'ਚ ਮੀਟਿੰਗ; ਪ੍ਰਧਾਨ ਧਾਮੀ ਦੇ ਅਸਤੀਫ਼ੇ 'ਤੇ ਹੋ ਸਕਦਾ ਹੈ ਫੈਸਲਾ
ਉਨ੍ਹਾਂ ਨੇ ਕਿਹਾ ਦਿੱਲੀ ਵਿੱਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੇ ਹੱਥ ਪੰਜਾਬ ਦੀ ਵਾਂਗਡੋਰ ਦੇ ਦਿੱਤੀ ਹੈ ਜਿਸ ਤਹਿਤ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਵਿੱਚ ਆਪਣੇ ਗੇੜੇ ਲਗਾ ਰਹੇ ਹਨ। ਉਨ੍ਹਾਂ ਨੇ ਨਸ਼ਿਆਂ ਉਤੇ ਬੋਲਦੇ ਹੋਏ ਕਿਹਾ ਕਿ ਤਿੰਨ ਸਾਲ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ੇ ਵਿਕਵਾਏ ਗਏ ਪਰ ਜਦੋਂ ਹੁਣ ਪੰਜਾਬ ਦੇ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਤਾਂ ਸਰਕਾਰ ਨਸ਼ੇ ਬੰਦ ਕਰਨ ਦੀ ਗੱਲ ਕਰ ਰਹੀ ਹੈ ਜਦੋਂ ਕਿ ਵੱਡੇ ਨਸ਼ਾ ਸਮੱਗਲਰਾਂ ਉਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ : ਮੋਗਾ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ 'ਚ ਇੱਕ ਬਦਮਾਸ਼ ਜਖਮੀ, 32 ਬੋਰ ਪਿਸਤੌਲ ਬਰਾਮਦ