Child marriage: ਭਾਰਤ ਦੇ ਕਾਨੂੰਨ ਮੁਤਾਬਕ 18 ਸਾਲ ਤੋਂ ਘੱਟ ਉਮਰ ਦੀ ਲੜਕੀ ਵਿਆਹ ਨਹੀਂ ਕਰਵਾ ਸਕਦੀ ਪਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਅਜੇ ਵੀ ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨੂੰ ਵਿਆਹ ਦਿੱਤਾ ਜਾਂਦਾ ਹੈ।
Trending Photos
Child marriage: ਭਾਰਤ ਦੇ ਕਾਨੂੰਨ ਮੁਤਾਬਕ 18 ਸਾਲ ਤੋਂ ਘੱਟ ਉਮਰ ਦੀ ਲੜਕੀ ਵਿਆਹ ਨਹੀਂ ਕਰਵਾ ਸਕਦੀ ਪਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਅਜੇ ਵੀ ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨੂੰ ਵਿਆਹ ਦਿੱਤਾ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਦੇ ਥਾਣਾ ਮੁਹਕਮਪੁਰਾ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ 14 ਸਾਲ ਦੀ ਲੜਕੀ ਦਾ ਬਾਲ ਵਿਆਹ ਕਰਵਾਇਆ ਜਾ ਰਿਹਾ ਸੀ ਜਿਸ ਦੀ ਜਾਣਕਾਰੀ ਸਮਾਜਸੇਵੀ ਸੰਸਥਾ ਨੂੰ ਲੱਗੀ ਤਾਂ ਉਨ੍ਹਾਂ ਨੇ ਬਾਲ ਵਿਭਾਗ ਅਤੇ ਪੁਲਿਸ ਨਾਲ ਸੰਪਰਕ ਕਰਕੇ ਮੌਕੇ ਉਤੇ ਜਾ ਕੇ ਵਿਆਹ ਰੁਕਵਾ ਦਿੱਤਾ।
ਇਸ ਦੌਰਾਨ ਸਮਾਜਸੇਵੀ ਸੰਸਥਾ ਦੀ ਮੈਂਬਰ ਸਪਨਾ ਮਹਿਰਾ ਨੇ ਦੱਸਿਆ ਕਿ ਕੁੜੀ ਨੇ ਇਹ ਪਰਿਵਾਰ ਵੱਲੋਂ ਤਰਨਤਾਰਨ ਰੋਡ ਭਾਈ ਮੰਝ ਸਿੰਘ ਇਲਾਕੇ ਵਿੱਚ ਜਾ ਕੇ ਵਿਆਹ ਕਰਵਾਇਆ ਜਾ ਰਿਹਾ ਸੀ। ਇਸ ਦੌਰਾਨ ਜਦੋਂ ਅਸੀਂ ਮੌਕੇ ਉਤੇ ਪਹੁੰਚੇ ਤਾਂ ਲੜਕਾ ਪਰਿਵਾਰ ਮੌਕੇ ਤੋਂ ਹੀ ਰਫੂ ਚੱਕਰ ਹੋ ਗਿਆ।
ਇਸ ਤੋਂ ਬਾਅਦ ਲੜਕੀ ਨੂੰ ਉਨ੍ਹਾਂ ਦੇ ਘਰ ਥਾਣਾ ਮੁਹਕਮਪੁਰਾ ਅਧੀਨ ਲਿਆਂਦਾ ਗਿਆ ਅਤੇ ਹੁਣ ਪੁਲਿਸ ਨੂੰ ਬੁਲਾ ਕੇ ਇਸ ਉਤੇ ਕਾਰਵਾਈ ਕਰਵਾਈ ਜਾ ਰਹੀ ਹੈ। ਉੱਥੇ ਹੀ ਸਮਾਜਸੇਵੀ ਸੰਸਥਾ ਨੇ ਕਿਹਾ ਕਿ ਲੜਕੀ ਦੀ ਦਾਦੀ ਦਾ ਕਹਿਣਾ ਹੈ ਕਿ ਇਹ ਸਿਰਫ ਮੰਗਣੀ ਕਰਵਾਈ ਜਾ ਰਹੀ ਸੀ ਨਾ ਕਿ ਇਹ ਵਿਆਹ ਕਰਵਾਇਆ ਜਾ ਰਿਹਾ ਸੀ। ਫਿਲਹਾਲ ਇਨ੍ਹਾਂ ਤੋਂ ਮੰਗਣੀ ਦੇ ਦਸਤਾਵੇਜ਼ ਮੰਗੇ ਜਾ ਰਹੇ ਹਨ।
ਦੂਜੇ ਪਾਸੇ ਵਿਆਹ ਕਰਵਾਉਣ ਵਾਲੀ ਲੜਕੀ ਨੇ ਦੱਸਿਆ ਕਿ ਉਹ ਆਪਣੀ ਮਰਜ਼ੀ ਦੇ ਨਾਲ ਵਿਆਹ ਕਰਵਾ ਰਹੀ ਸੀ ਅਤੇ ਉਸਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਹੋਈ ਹੈ ਅਤੇ ਹੁਣ ਉਹ ਵਿਆਹ ਕਰਵਾਉਣਾ ਚਾਹੁੰਦੀ ਸੀ ਜਿਸ ਦੇ ਚੱਲਦੇ ਉਸ ਦੀ ਮੰਗਣੀ ਹੋ ਰਹੀ ਸੀ। ਇਸ ਦੌਰਾਨ ਨਬਾਲਗ ਲੜਕੀ ਦੀ ਦਾਦੀ ਨੇ ਦੱਸਿਆ ਕਿ ਉਸਦੀ ਮਾਤਾ ਨਹੀਂ ਹੈ ਅਤੇ ਉਸ ਤੋਂ ਬਾਅਦ ਉਸ ਦਾ ਪਾਲਣ ਪੋਸ਼ਣ ਉਹੀ ਕਰਦੀ ਹੈ ਅਤੇ ਅੱਜ ਫਿਲਹਾਲ ਉਨ੍ਹਾਂ ਵੱਲੋਂ ਲੜਕੀ ਦੀ ਮੰਗਣੀ ਹੀ ਕਰਵਾਈ ਜਾ ਰਹੀ ਸੀ ਅਤੇ ਇਸ ਦੌਰਾਨ ਪੁਲਿਸ ਮੌਕੇ ਉਤੇ ਪਹੁੰਚ ਗਈ।
ਦੂਜੇ ਪਾਸੇ ਇਸ ਮਾਮਲੇ ਵਿੱਚ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਉਹ ਮੌਕੇ ਉਤੇ ਆਏ ਹਨ ਅਤੇ ਇੱਥੇ ਕਿਸੇ ਵੀ ਤਰੀਕੇ ਉਨ੍ਹਾਂ ਨੂੰ ਲੜਕਾ ਪਰਿਵਾਰ ਦਾ ਕੋਈ ਮੈਂਬਰ ਨਹੀਂ ਮਿਲਿਆ ਅਤੇ ਫਿਲਹਾਲ ਇਹ ਕਹਿ ਰਹੇ ਹਨ ਕਿ ਲੜਕੀ ਦੀ ਮੰਗਣੀ ਕੀਤੀ ਜਾ ਰਹੀ ਸੀ ਪਰ ਕਾਨੂੰਨ ਮੁਤਾਬਿਕ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦੀ ਮੰਗਣੀ ਵੀ ਨਹੀਂ ਕੀਤੀ ਜਾ ਸਕਦੀ ਅਤੇ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।