Zirakpur News: ਜ਼ੀਰਕਪੁਰ ਦੀ ਬਾਜੀਗਰ ਬਸਤੀ ਵਿੱਚ ਸਥਿਤ ਸਰਕਾਰੀ ਮਿਡਲ ਸਕੂਲ ਵੱਲ ਜਾਣ ਵਾਲਾ ਰਸਤਾ ਬੱਚਿਆਂ ਲਈ ਇੱਕ ਵੱਡੀ ਚੁਣੌਤੀ ਬਣ ਚੁੱਕਾ ਹੈ।
Trending Photos
Zirakpur News (ਸੰਜੀਵ ਭੰਡਾਰੀ): ਜ਼ੀਰਕਪੁਰ ਦੀ ਬਾਜੀਗਰ ਬਸਤੀ ਵਿੱਚ ਸਥਿਤ ਸਰਕਾਰੀ ਮਿਡਲ ਸਕੂਲ ਵੱਲ ਜਾਣ ਵਾਲਾ ਰਸਤਾ ਬੱਚਿਆਂ ਲਈ ਇੱਕ ਵੱਡੀ ਚੁਣੌਤੀ ਬਣ ਚੁੱਕਾ ਹੈ। ਇਹ ਰਸਤਾ ਨਗਰ ਕੌਂਸਲ ਦੀ ਅਣਗਹਿਲੀ ਕਾਰਨ ਬੀਤੇ ਲੰਮੇ ਸਮੇਂ ਟੁੱਟਿਆ ਹੋਇਆ ਅਤੇ ਸੜਕ ਦੇ ਦੋਵੇਂ ਪਾਸੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਇਸ ਸਬੰਧੀ ਗੱਲ ਕਰਨ ਉਤੇ ਸਕੂਲ ਦੀ ਪ੍ਰਿੰਸੀਪਲ ਮਨਜੀਤ ਕੌਰ ਨੇ ਦੱਸਿਆ ਕਿ ਉਹ ਪਿਛਲੇ 10 ਸਾਲ ਤੋਂ ਸਕੂਲ ਵਿੱਚ ਸੇਵਾਵਾਂ ਨਿਭਾਅ ਰਹੇ ਹਨ।
ਉਨ੍ਹਾਂ ਦੱਸਿਆ ਕਿ ਬੀਤੇ ਇੱਕ ਸਾਲ ਤੋਂ ਇਹ ਸੜਕ ਦੀ ਹਾਲਤ ਬਦ ਤੋਂ ਬਦਤਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਪਹਿਲਾ ਨਗਰ ਕੌਂਸਲ ਵੱਲੋਂ ਇਸ ਸੜਕ ਉਤੇ ਸੀਵਰੇਜ ਲਾਈਨ ਪਾਈ ਗਈ ਸੀ ਜਿਸ ਤੋਂ ਬਾਅਦ ਕਿਸੇ ਵੀ ਅਧਿਕਾਰੀ ਵੱਲੋਂ ਇਸ ਸੜਕ ਨੂੰ ਠੀਕ ਨਹੀਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਸਕੂਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਜੁੱਤੇ ਭਿੱਜ ਜਾਂਦੇ ਹਨ ਅਤੇ ਜੁਰਾਬਾਂ ਗਿੱਲੀਆਂ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਕਈ ਵਾਰ ਤਾਂ ਛੋਟੇ ਛੋਟੇ ਬੱਚੇ ਗਲੀ ਵਿੱਚ ਚਿੱਕੜ ਹੋਣ ਕਾਰਨ ਡਿੱਗ ਕੇ ਸੱਟਾਂ ਵੀ ਲਗਵਾ ਚੁੱਕੇ ਹਨ ਜਿਸ ਕਾਰਨ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਘੱਟਦੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਇੰਨੀ ਮਾੜੀ ਹੈ ਕੀ ਬੱਚੇ ਸਕੂਲ ਦੇ ਗੇਟ ਤੱਕ ਪਹੁੰਚਣ ਤੋਂ ਪਹਿਲਾਂ ਹੀ ਗੰਦ ਅਤੇ ਚਿੱਕੜ ਨਾਲ ਲਥਪਥ ਹੋ ਜਾਂਦੇ ਹਨ। ਇਸ ਤੋਂ ਇਲਾਵਾ ਇਥੋਂ ਦੇ ਵਸਨੀਕਾਂ ਦਾ ਕਹਿਣਾ ਹੈ ਬਰਸਾਤ ਦੇ ਮੌਸਮ ਵਿੱਚ ਸੜਕ ਉਤੇ ਬਣੇ ਖੱਡਿਆਂ ਵਿੱਚ ਪਾਣੀ ਭਰ ਜਾਂਦਾ ਹੈ। ਜਿਸ ਤੋਂ ਬਾਅਦ ਇੱਥੋਂ ਲੰਘਣਾ ਬਹੁਤ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ।
ਇਥੋਂ ਦੇ ਰਹਿਣ ਵਾਲੇ ਵਸਨੀਕਾਂ ਦਾ ਕਹਿਣਾ ਹੈ ਕਿ ਸੀਵਰੇਜ ਲਾਈਨ ਵਿਛਾਉਣ ਦਾ ਕੰਮ ਪਿਛਲੇ ਇੱਕ ਸਾਲ ਤੋਂ ਅਧੂਰਾ ਪਿਆ ਹੋਇਆ ਹੈ। ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਇਸ ਪਾਸੇ ਨਾ ਤਾਂ ਠੇਕੇਦਾਰ ਅਤੇ ਨਾ ਜੀ ਕੋਈ ਨਗਰ ਕੌਂਸਲ ਅਧਿਕਾਰੀ ਧਿਆਨ ਦੇ ਰਿਹਾ ਹੈ ਹੈ।
ਇਹ ਵੀ ਪੜ੍ਹੋ : MGNREGA Scam: ਸਾਬਕਾ ਅਕਾਲੀ ਵਿਧਾਇਕ ਦੇ ਪਿੰਡ ਵਿੱਚ ਮਨਰੇਗਾ ਦਾ 1 ਕਰੋੜ 57 ਹਜ਼ਾਰ ਰੁਪਏ ਦਾ ਘਪਲਾ
ਉਨ੍ਹਾਂ ਦੱਸਿਆ ਕਿ ਸੜਕ ਦੇ ਦੋਵੇਂ ਪਾਸੇ ਅਤੇ ਸਕੂਲ ਦੇ ਨੇੜੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਜਿਸ ਕਾਰਨ ਇਲਾਕਾ ਵਾਸੀ ਅਤੇ ਸਕੂਲ ਵਿੱਚ ਪੜ੍ਹਨ ਆਉਂਦੇ ਛੋਟੇ-ਛੋਟੇ ਬੱਚਿਆਂ ਨੂੰ ਬਿਮਾਰੀਆਂ ਲੱਗਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ : SYL ਦੇ ਮੁੱਦੇ ਉਤੇ ਭਲਕੇ ਹੋਵੇਗੀ ਅਹਿਮ ਮੀਟਿੰਗ; ਸੀਐਮ ਭਗਵੰਤ ਮਾਨ ਤੇ ਨਾਇਬ ਸੈਣੀ ਹੋਣਗੇ ਸ਼ਾਮਿਲ