CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋ ਨਵਾਂਸ਼ਹਿਰ ਤੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ
Advertisement
Article Detail0/zeephh/zeephh2760219

CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋ ਨਵਾਂਸ਼ਹਿਰ ਤੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ

Nasha Mukti Yatra: ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੁਲਾਰਾ ਦੇਣ ਲਈ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨਵਾਂਸ਼ਹਿਰ ਤੋਂ 'ਨਸ਼ਾ ਮੁਕਤੀ ਯਾਤਰਾ' ਕੱਢ ਕੇ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ।

 

CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋ ਨਵਾਂਸ਼ਹਿਰ ਤੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ

Nawanshahr News: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੋਣ ਜਾ ਰਿਹਾ ਹੈ। ਸੂਬਾ ਸਰਕਾਰ ਨਸ਼ਿਆਂ ਵਿਰੁੱਧ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਨਵਾਂਸ਼ਹਿਰ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨਗੇ।

ਇਹ ਯਾਤਰਾ ਆਮ ਆਦਮੀ ਪਾਰਟੀ ਸਰਕਾਰ ਦੇ 'ਮਹਾ ਜਨ ਸੰਪਰਕ ਅਭਿਆਨ' ਦਾ ਹਿੱਸਾ ਹੈ ਜਿਸਦਾ ਉਦੇਸ਼ ਪੰਜਾਬ ਦੇ ਹਰ ਕੋਨੇ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਇਸ ਜਾਲ ਵਿੱਚੋਂ ਬਾਹਰ ਕੱਢਣਾ ਹੈ।

ਸਰਕਾਰ ਦੀ ਯੋਜਨਾ ਅਨੁਸਾਰ, ਸੂਬੇ ਦੇ 351 ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਹਰ ਰੋਜ਼ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਮੁਹਿੰਮ ਵਿੱਚ ਹਰ ਰੋਜ਼ ਹਰੇਕ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡ ਸ਼ਾਮਲ ਕੀਤੇ ਜਾਣਗੇ। ਇਸਦਾ ਉਦੇਸ਼ 'ਨਸ਼ਾ ਮੁਕਤੀ ਯਾਤਰਾ' ਨੂੰ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਵਿੱਚ ਲਿਜਾਣਾ ਹੈ।

'ਯੁੱਧ ਨਸ਼ਿਆਂ ਵਿਰੁੱਧ' ਨਾਮਕ ਇਸ ਮੁਹਿੰਮ ਤਹਿਤ, ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਤੇਜ਼ ਕਰ ਦਿੱਤੀ ਹੈ। ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ, 75 ਨਸ਼ਾ ਤਸਕਰ ਮੁਕਾਬਲਿਆਂ ਵਿੱਚ ਜ਼ਖਮੀ ਹੋਏ ਹਨ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸੂਬਾ ਸਰਕਾਰ ਦਾ ਕਹਿਣਾ ਹੈ ਕਿ ਇਹ ਸਿਰਫ਼ ਇੱਕ ਮੁਹਿੰਮ ਨਹੀਂ ਹੈ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਫੈਸਲਾਕੁੰਨ ਲੜਾਈ ਹੈ, ਜਿਸ ਵਿੱਚ ਜਨਤਕ ਭਾਗੀਦਾਰੀ ਅਤੇ ਸਹਿਯੋਗ ਨੂੰ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ।

Trending news

;