Kargil Diwas: ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਜੰਗੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਾਰਗਿਲ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ‘ਤੇ ਕਾਰਗਿਲ ਯੁੱਧ ਵਿੱਚ ਹਿੱਸਾ ਲੈਣ ਵਾਲੇ ਕੁਝ ਸਾਬਕਾ ਅਧਿਕਾਰੀ ਅਤੇ ਸੈਨਿਕ ਵੀ ਮੌਜੂਦ ਸਨ।
Trending Photos
Kargil Diwas: ਕਾਰਗਿਲ ਵਿਜੇ ਦਿਵਸ ਮੌਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 3 ਸਥਿਤ ਜੰਗੀ ਯਾਦਗਾਰ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਹ ਪ੍ਰੋਗਰਾਮ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ, ਪੰਜਾਬ ਵੱਲੋਂ ਆਯੋਜਿਤ ਕੀਤਾ ਗਿਆ ਸੀ।
ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਜੰਗੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਾਰਗਿਲ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ‘ਤੇ ਕਾਰਗਿਲ ਯੁੱਧ ਵਿੱਚ ਹਿੱਸਾ ਲੈਣ ਵਾਲੇ ਕੁਝ ਸਾਬਕਾ ਅਧਿਕਾਰੀ ਅਤੇ ਸੈਨਿਕ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਇਨ੍ਹਾਂ ਸਾਰੇ ਸਾਬਕਾ ਸੈਨਿਕਾਂ ਨਾਲ ਮੁਲਾਕਾਤ ਕੀਤੀ ਅਤੇ ਕਾਰਗਿਲ ਯੁੱਧ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਉਨ੍ਹਾਂ ਨੂੰ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਮੁੱਖ ਮੰਤਰੀ ਦੇ ਨਾਲ ਮੌਜੂਦ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ ਭੂਪੇਂਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਨੂੰ ਉੱਥੇ ਮੌਜੂਦ ਕਾਰਗਿਲ ਯੁੱਧ ਵਿੱਚ ਹਿੱਸਾ ਲੈਣ ਵਾਲੇ ਸਾਬਕਾ ਸੈਨਿਕਾਂ ਬਾਰੇ ਜਾਣਕਾਰੀ ਦਿੱਤੀ। ਇਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਸ਼ਹੀਦਾਂ ਦਾ ਕਰਜ਼ਾ ਕਦੇ ਨਹੀਂ ਮੋੜ ਸਕਦਾ।ਸੂਰਬੀਰਾਂ ਦੀ ਬਹਾਦਰੀ ਦੀਆਂ ਕਹਾਣੀਆਂ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਦਾਇਕ ਹਨ। ਮੁੱਖ ਮੰਤਰੀ ਨੇ ਸਾਬਕਾ ਫੌਜ ਮੁਖੀ ਵੀਪੀ ਮਲਿਕ ਅਤੇ ਸ਼ਹੀਦ ਕੈਪਟਨ ਵਿਕਰਮ ਬੱਤਰਾ ਦੇ ਪਿਤਾ ਗਿਰਧਾਰੀ ਲਾਲ ਬੱਤਰਾ ਨਾਲ ਵੀ ਮੁਲਾਕਾਤ ਕੀਤੀ।