Fatehgarh Sahib News: ਸੀਐਮ ਮਾਨ ਨੇ ਕਿਹਾ- ਜਿਵੇਂ-ਜਿਵੇਂ ਬੈਚ ਅੱਗੇ ਵਧੇਗਾ, ਉਨ੍ਹਾਂ ਨੂੰ ਉੱਥੇ ਸਿਖਲਾਈ ਦਿੱਤੀ ਜਾਵੇਗੀ ਅਤੇ ਪੰਚਾਇਤੀ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਪੰਚਾਇਤੀ ਜ਼ਿੰਮੇਵਾਰੀਆਂ ਨੂੰ ਕਿਵੇਂ ਚੰਗੀ ਤਰ੍ਹਾਂ ਨਿਭਾਉਣਾ ਹੈ।
Trending Photos
Fatehgarh Sahib News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹਿੰਦ ਵਿਖੇ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਵਫ਼ਦ ਨੂੰ ਨਾਂਦੇੜ (ਮਹਾਰਾਸ਼ਟਰ) ਵਿਖੇ ਵਿਸ਼ੇਸ਼ ਸਿਖਲਾਈ ਲਈ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਸਾਰੀਆਂ ਮਹਿਲਾ ਸਰਪੰਚਾਂ ਨੂੰ ਪ੍ਰੋਗਰਾਮ ਤੇ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ “ਅੱਜ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਸਰਕਾਰ ਨੇ ਪੰਜਾਬ ਦੇ ਪੰਚ ਸਰਪੰਚਾਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਹੈ। ਉਹ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮਹਾਰਾਸ਼ਟਰ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਉਕਤ ਮਹਿਲਾ ਪੰਚ – ਸਰਪੰਚ ਵਾਪਸ ਆਉਣਗੀਆਂ।”
ਸੀਐਮ ਮਾਨ ਨੇ ਕਿਹਾ- ਜਿਵੇਂ-ਜਿਵੇਂ ਬੈਚ ਅੱਗੇ ਵਧੇਗਾ, ਉਨ੍ਹਾਂ ਨੂੰ ਉੱਥੇ ਸਿਖਲਾਈ ਦਿੱਤੀ ਜਾਵੇਗੀ ਅਤੇ ਪੰਚਾਇਤੀ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਪੰਚਾਇਤੀ ਜ਼ਿੰਮੇਵਾਰੀਆਂ ਨੂੰ ਕਿਵੇਂ ਚੰਗੀ ਤਰ੍ਹਾਂ ਨਿਭਾਉਣਾ ਹੈ।