Hola Mohalla: 10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ।
Trending Photos
Hola Mohalla: 10 ਮਾਰਚ ਤੋਂ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟਰੈਕਟਰਾਂ ਅਤੇ ਟਰੱਕਾਂ ਉਤੇ ਸਪੀਕਰਾਂ ਦੀ ਵਰਤੋਂ ਉਤੇ ਮੁਕੰਮਲ ਪਾਬੰਦੀ ਲਗਾਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੱਸਿਆ ਕੀ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜ਼ਿਲ੍ਹਿਆਂ/ਯੂਨਿਟਾਂ ਅਧੀਨ ਪੈਂਦੇ ਪੁਲਿਸ ਸਟੇਸ਼ਨਾਂ ਦੇ ਮੁੱਖ ਅਫਸਰਾਂ ਅਤੇ ਇੰਚਾਰਜ ਟ੍ਰੈਫਿਕਾਂ ਰਾਹੀਂ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਤੇ ਪੰਚਾਇਤਾਂ ਨੂੰ ਹਦਾਇਤ ਕੀਤਾ ਜਾਵੇ ਕਿ ਕੋਈ ਵੀ ਡਬਲ ਡੈਕਰ ਟਰੱਕ/ਵੀਹਕਲ, ਟ੍ਰੈਕਟਰ ਟਰਾਲੀਆਂ ਉੱਤੇ ਲੱਗੇ ਵੱਡੇ ਸਪੀਕਰ, ਮੋਟਰਸਾਇਕਲਾਂ ਉੱਤੇ ਪ੍ਰੈਸ਼ਰ ਹਾਰਨ ਅਤੇ ਬਿਨ੍ਹਾਂ ਸਲੰਸਰ ਮੋਟਰਸਾਈਕਲ ਚਾਲਕਾਂ ਆਦਿ ਨੂੰ ਹੋਲੇ-ਮੁਹੱਲੇ ਦੌਰਾਨ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਆਉਣ ਤੋਂ ਰੋਕਿਆ ਜਾਵੇ।
ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਉਤੇ ਵੀ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਉਤੇ ਹੀ ਵਾਹਨਾਂ ਤੋਂ ਅਵਾਜ਼ ਪ੍ਰਦੂਸ਼ਣ ਕਰਨ ਵਾਲੇ ਸਪੀਕਰਾਂ ਨੂੰ ਉਤਾਰ ਕੇ ਅੱਗੇ ਭੇਜਿਆ ਜਾਵੇ। ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲੇ-ਮੁਹੱਲੇ ਮੇਲੇ ਦੌਰਾਨ ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ਼ ਤੋਂ ਆਉਣ ਵਾਲੀ ਪਰੇਸ਼ਾਨੀ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਮੇਲੇ ਦੌਰਾਨ ਕਿਸੇ ਵੀ ਸਪੀਕਰ ਵਾਲੇ ਡਬਲ ਡੈਕਰ ਟਰੱਕ/ਵਹੀਕਲ ਰੂਪਨਗਰ ਜ਼ਿਲ੍ਹੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : IND vs NZ Champions Trophy 2025 Live: ਭਾਰਤੀ ਸਪਿੰਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ; ਨਿਊਜ਼ੀਲੈਂਡ ਨੂੰ 251 ਉਤੇ ਰੋਕਿਆ
ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਬੱਬਰ ਖਾਲਸਾ ਦੇ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ