Kiratpur Sahib: ਸੂਬੇ ਦੇ ਵਿੱਚ 1 ਅਪ੍ਰੈਲ ਤੋਂ ਅਨਾਜ ਮੰਡੀਆਂ ਦੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ ਉੱਥੇ ਹੀ ਰੂਪਨਗਰ ਜਿਲੇ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਕੀਰਤਪੁਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ।
Trending Photos
Kiratpur Sahib (ਬਿਮਲ ਸ਼ਰਮਾ): ਸੂਬੇ ਦੇ ਵਿੱਚ 1 ਅਪ੍ਰੈਲ ਤੋਂ ਅਨਾਜ ਮੰਡੀਆਂ ਦੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ ਉੱਥੇ ਹੀ ਰੂਪਨਗਰ ਜਿਲੇ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਕੀਰਤਪੁਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਸੂਬੇ ਦੇ ਵਿੱਚ ਕਿਸਾਨਾਂ ਦੇ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਲਈ ਸਾਰੇ ਅਧਿਕਾਰੀ ਫੀਲਡ ਵਿੱਚ ਲੱਗੇ ਹੋਏ ਹਨ ਉੱਥੇ ਹੀ ਕੀਰਤਪੁਰ ਸਾਹਿਬ ਅਤੇ ਪੂਰੇ ਰੂਪਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧਾਂ ਨੂੰ ਮੁਕੰਮਲ ਕਰਨੇ ਬਹੁਤ ਜ਼ਰੂਰੀ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਪ੍ਰਕਾਰ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਦੇ ਨਾਲ ਵਾਅਦਾ ਕੀਤਾ ਗਿਆ ਹੈ ਕਿ ਸੂਬੇ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਦਾ ਪੂਰਾ ਮੁੱਲ ਮਿਲੇਗਾ ਅਤੇ ਫਸਲ ਦੀ ਖ਼ਰੀਦ ਦੌਰਾਨ ਕੋਈ ਦਿੱਕਤ ਨਹੀਂ ਆਵੇਗੀ। ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵੱਡੇ ਪੱਧਰ ਉਤੇ ਸਾਰੀਆਂ ਅਨਾਜ ਮੰਡੀਆਂ ਦੇ ਦੌਰੇ ਕਰਕੇ ਮੰਡੀਆਂ ਨੂੰ ਸੁਚਾਰੂ ਢੰਗ ਦੇ ਨਾਲ ਚਲਾਉਣ ਲਈ ਬੈਠਕਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : Pastor Bajinder Singh: ਪਾਸਟਰ ਬਜਿੰਦਰ ਸਿੰਘ ਤੋਂ ਜਾਨ ਨੂੰ ਖ਼ਤਰਾ ਦੱਸਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ
ਕੀਰਤਪੁਰ ਸਾਹਿਬ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਫਸਲ ਦੀ ਖ਼ਰੀਦ ਕਰਨ ਦੌਰਾਨ ਜ਼ਰੂਰੀ ਸਹੂਲਤਾਂ ਨੂੰ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਫਸਲਾਂ ਦੀ ਵੇਚ ਦੌਰਾਨ ਕਿਸਾਨਾਂ ਨੂੰ ਰਹਿਣ ਸਹਿਣ ਪੀਣ ਵਾਲੇ ਸਾਫ ਪਾਣੀ ਪਖਾਨੇ ਅਤੇ ਮੌਸਮ ਦੀ ਮਾਰ ਝੱਲਣ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਮਾਰਕੀਟ ਕਮੇਟੀ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਖਰੀਦ ਏਜੰਸੀਆਂ ਦੇ ਨਾਲ ਤਾਲਮੇਲ ਬਣਾ ਕੇ ਕਿਸਾਨਾਂ ਦੀ ਫਸਲ ਦੇ ਇੱਕ ਇੱਕ ਦਾਣੇ ਨੂੰ ਖਰੀਦਿਆ ਜਾਵੇਗਾ।
ਇਹ ਵੀ ਪੜ੍ਹੋ : Punjab Paddy Planting: ਪੰਜਾਬ ਵਿੱਚ ਝੋਨੇ ਦੀ ਲੁਆਈ ਦੀਆਂ ਤਾਰੀਕਾਂ ਦਾ ਐਲਾਨ; ਇਸ ਵਾਰ 1 ਜੂਨ ਤੋਂ ਸ਼ੁਰੂ ਹੋਵੇਗੀ ਬਿਜਾਈ