Punjab Employees Strike: ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਮੋਗਾ ਅਤੇ ਜਲੰਧਰ ਵਿੱਚ ਡੀਸੀ ਦਫਤਰ ਦੇ ਮੁਲਾਜ਼ਮ ਰੋਸ ਵਜੋਂ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ।
Trending Photos
Punjab Employees Strike: ਪੰਜਾਬ ਸਰਕਾਰ ਵੱਲੋਂ ਹੜਤਾਲੀਆ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਮੋਗਾ ਅਤੇ ਜਲੰਧਰ ਵਿੱਚ ਡੀਸੀ ਦਫਤਰ ਦੇ ਮੁਲਾਜ਼ਮ ਰੋਸ ਵਜੋਂ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। ਇੱਕ ਦਿਨ ਦੀ ਛੁੱਟੀ ਉਤੇ ਗਏ ਜ਼ਿਲ੍ਹਾ ਡੀਸੀ ਆਫਿਸ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਦਲਬੀਰ ਸਿੰਘ ਨੇ ਦੱਸਿਆ ਕਿ ਅੱਜ ਮੋਗਾ ਵਿਖੇ ਹੋਣ ਜਾ ਰਹੀ ਮਾਲ ਅਫਸਰ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ।
ਮੋਗਾ ਵਿੱਚ ਰੋਸ ਵਜੋਂ ਡੀਸੀ ਦਫਤਰ ਕਰਮਚਾਰੀ ਮੁਲਾਜ਼ਮ ਨੇ ਆਪਣੀਆਂ ਸੀਟਾਂ ਖਾਲੀ ਕਰ ਦਿੱਤੀਆਂ ਹਨ। ਅੱਜ ਹੋਣ ਵਾਲੀ ਮੀਟਿੰਗ ਵਿੱਚ ਯੂਨੀਅਨ ਦੇ ਸਮੂਹ ਆਗੂ ਸਾਹਿਬਾਨ, ਮੁਅੱਤਲ ਹੋਏ ਮਾਲ ਅਧਿਕਾਰੀ ਅਤੇ ਹੋਰ ਮੁਲਾਜ਼ਮ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਅਗਲੇ ਤਿੱਖੇ ਐਕਸ਼ਨ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Jalandhar News: ਹੁਣ ਜਲੰਧਰ ਵਿੱਚ ਚੱਲਿਆ ਪੰਜਾਬ ਸਰਕਾਰ ਦਾ ਬੁਲਡੋਜ਼ਰ; ਪੁਲਿਸ ਪਾਰਟੀ ਉਤੇ ਹੋਇਆ ਸੀ ਹਮਲਾ
ਦੂਜੇ ਜਲੰਧਰ ਵਿੱਚ ਤਹਿਸੀਲਦਾਰਾਂ ਦੀ ਹੜਤਾਲ ਦੌਰਾਨ ਕਲਰਕ ਸਟਾਫ਼ ਤੀਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਚਲਾ ਗਿਆ ਹੈ। ਤਹਿਸੀਲਦਾਰਾਂ ਦੀ ਮੁਅੱਤਲੀ ’ਤੇ ਕਲੈਰੀਕਲ ਸਟਾਫ਼ ਨੇ ਨਾਰਾਜ਼ਗੀ ਪ੍ਰਗਟਾਈ ਹੈ ਪਰ ਤਹਿਸੀਲਦਾਰ ਨੇ ਸਵੇਰੇ ਹੀ ਜਲੰਧਰ ਤਹਿਸੀਲ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਲਰਕ ਸਟੈਫੀ ਹੜਤਾਲ 'ਤੇ ਹੈ ਤਾਂ ਉਹ ਆਪਣੀ ਸੀਟ 'ਤੇ ਬੈਠ ਕੇ ਕੀ ਕਰਨਗੇ। ਤੀਜੇ ਦਿਨ ਵੀ ਲੋਕਾਂ ਦੀਆਂ ਰਜਿਸਟਰੀਆਂ ਦਾ ਕੰਮ ਪ੍ਰਭਾਵਿਤ ਹੋਵੇਗਾ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਸਮੂਹਿਕ ਛੁੱਟੀ 'ਤੇ ਚਲੇ ਗਏ ਸਨ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਜਾਇਦਾਦ ਨਾਲ ਸਬੰਧਤ ਸੇਵਾਵਾਂ ਦਾ ਨਿਰੀਖਣ ਕਰਨ ਲਈ, ਮੁੱਖ ਮੰਤਰੀ ਭਗਵੰਤ ਮਾਨ ਖੁਦ ਮੈਦਾਨ ਵਿੱਚ ਆਏ ਅਤੇ ਖਰੜ, ਬਨੂੜ ਅਤੇ ਜ਼ੀਰਕਪੁਰ ਤਹਿਸੀਲਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ ਸੀ।
ਸੀਐਮ ਮਾਨ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਜੇਕਰ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ 'ਤੇ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਹੁਕਮ ਦੇ ਅਨੁਸਾਰ, ਜਿਹੜੇ ਮਾਲ ਅਧਿਕਾਰੀ ਪੰਜ ਵਜੇ ਤੋਂ ਬਾਅਦ ਡਿਊਟੀ 'ਤੇ ਵਾਪਸ ਨਹੀਂ ਆਉਂਦੇ, ਉਨ੍ਹਾਂ ਨੂੰ ਆਪਣੇ ਆਪ ਨੂੰ ਮੁਅੱਤਲ ਦੇ ਅਧੀਨ ਸਮਝਣਾ ਚਾਹੀਦਾ ਹੈ। ਚਿਤਾਵਨੀਆਂ ਦੇ ਬਾਵਜੂਦ ਕੰਮ 'ਤੇ ਨਾ ਪਰਤੇ 14 ਅਜਿਹੇ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : War on Drugs: ਨਸ਼ਿਆਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਨੇ 164 ਮੈਡੀਕਲਾਂ ਦੀ ਕੀਤੀ ਅਚਨਚੇਤ ਚੈਕਿੰਗ