Yudh Nashian Virudh: ਪੰਜਾਬ ਵਿੱਚ ਚੱਲ ਰਹੀ "ਨਸ਼ਿਆਂ ਵਿਰੁੱਧ ਜੰਗ" ਦਰਮਿਆਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਸਾਲ 31 ਮਈ ਤੱਕ 'ਨਸ਼ਾ ਮੁਕਤ ਪੰਜਾਬ' ਮੁਹਿੰਮ ਨੂੰ ਪੂਰਾ ਕਰਨ।
Trending Photos
Yudh Nashian Virudh: ਪੰਜਾਬ ਵਿੱਚ ਚੱਲ ਰਹੀ "ਨਸ਼ਿਆਂ ਵਿਰੁੱਧ ਜੰਗ" ਦਰਮਿਆਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਸਾਲ 31 ਮਈ ਤੱਕ 'ਨਸ਼ਾ ਮੁਕਤ ਪੰਜਾਬ' ਮੁਹਿੰਮ ਨੂੰ ਪੂਰਾ ਕਰਨ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕੇ ਵਿੱਚ 31 ਮਈ ਤੱਕ ਨਸ਼ਾ ਖਤਮ ਕਰਨ ਦੀ ਡੈੱਡਲਾਈਨ ਦਿੱਤੀ ਹੈ।
ਡੀਜੀਪੀ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ, ਜਿਨ੍ਹਾਂ ਵਿੱਚ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅਤੇ ਪੁਲਿਸ ਕਮਿਸ਼ਨਰ (ਸੀਪੀ) ਸ਼ਾਮਲ ਹਨ, ਨੂੰ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣਾ ਅਤੇ ਇਸਦੀ ਜ਼ਿੰਮੇਵਾਰੀ ਲੈਣੀ ਪਵੇਗੀ। ਐਸਐਸਪੀਜ਼ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਰਾਜ ਦੇ ਹਰ ਖੇਤਰ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਠੋਸ ਯੋਜਨਾ ਬਣਾਉਣ। ਅਧਿਕਾਰੀਆਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਲਈ ਸਮਾਂ ਸੀਮਾ ਦੇ ਨਾਲ-ਨਾਲ ਆਪਣੀ ਕਾਰਵਾਈ ਯੋਜਨਾ ਵੀ ਤਿਆਰ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸ਼ਾਨਦਾਰ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹਿਆਂ ਦੇ ਐੱਸਐੱਸਪੀ ਤੇ ਸੀਪੀ ਨੂੰ ਹੁਕਮ ਜਾਰੀ ਕਰ 31 ਮਈ ਤੱਕ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਚਲਾਈ ਜਾ ਰਹੀ ਜੰਗ, ਨਸ਼ਿਆਂ ਖ਼ਿਲਾਫ਼ ਮੁਹਿੰਮ ਹੁਣ ਫ਼ੈਸਲਾਕੁੰਨ ਮੋੜ ਤੱਕ ਪੁੱਜ ਚੁੱਕੀ ਹੈ ਤੇ ਇਸ ਨੂੰ ਹੁਣ ਨਸ਼ਾ ਮੁਕਤ ਪੰਜਾਬ ਮਿਸ਼ਨ ਦਾ ਰੂਪ ਦੇ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਸਿਰਫ਼ ਇਕ ਟੀਚਾ ਨਹੀਂ ਸਗੋਂ ਇਹ ਇਕ ਸਵਾਭਿਮਾਨੀ ਪੰਜਾਬ ਦੇ ਨਿਰਮਾਣ ਦਾ ਸੰਕਲਪ ਹੈ। ਪੁਲਿਸ ਪੂਰੇ ਸਮਰਪਣ ਤੇ ਦ੍ਰਿੜ਼ ਸੰਕਲਪ ਨਾਲ ਇਸ ਚੁਣੌਤੀ ਨੂੰ ਸਵੀਕਾਰ ਕਰਦੀ ਹੈ ਤੇ ਕੁਝ ਸਮੇਂ ’ਚ ਹੀ ਇਸ ਦੇ ਨਤੀਜੇ ਦਿਸਣ ਲੱਗਣਗੇ।
ਡੀਜੀਪੀ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਖ਼ਿਲਾਫ਼ ਟਾਰਗੇਟ ਸੈੱਟ ਕਰ ਕੇ ਯੋਜਨਾਬੱਧ ਕਾਰਵਾਈ ਕੀਤੀ ਜਾਵੇਗੀ। ਸਾਰੇ ਐੱਸਐੱਸਪੀ ਤੇ ਸੀਪੀ ਆਪਣੇ-ਆਪਣੇ ਇਲਾਕਿਆਂ ’ਚ ਨਸ਼ੇ ਦੇ ਨੈੱਟਵਰਕ ਦੀ ਪਛਾਣ ਕਰਨ, ਉਨ੍ਹਾਂ ਦੀਆਂ ਜੜ੍ਹਾਂ ਤੱਕ ਪਹੁੰਚਣ ਤੇ ਉਨ੍ਹਾਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਰਣਨੀਤੀ ਬਣਾਉਣਗੇ ਅਤੇ ਖ਼ੁਦ ਮੁਹਿੰਮ ਦੀ ਅਗਵਾਈ ਕਰਨਗੇ।
ਇਹੀ ਨਹੀਂ, ਉਨ੍ਹਾਂ ਨੂੰ ਆਪਣਾ ਐਕਸ਼ਨ ਪਲਾਨ ਪੁਲਿਸ ਹੈੱਡਕੁਆਰਟਰ ’ਚ ਪੇਸ਼ ਕਰਨਾ ਪਵੇਗਾ ਤੇ ਉਸ ਦੀ ਸਮੇਂ-ਸਮੇਂ ’ਤੇ ਸਮੀਖਿਆ ਵੀ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਕਿਸੇ ਵੀ ਪੱਧਰ ’ਤੇ ਦੇਰੀ ਜਾਂ ਕੁਤਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ। ਤੈਅ ਡੈੱਡਲਾਈਨ ਤੋਂ ਬਾਅਦ ਵੀ ਜੇਕਰ ਕਿਸੇ ਇਲਾਕੇ ’ਚ ਡਰੱਗਜ਼ ਮਿਲਦੀ ਹੈ ਤਾਂ ਸੰਬੰਧਿਤ ਐੱਸਐੱਸਪੀ ਜਾਂ ਪੁਲਿਸ ਕਮਿਸ਼ਨਰ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ।