Zirakpur News: ਪੰਜਾਬ ਦੀਆਂ ਵੱਖ-ਵੱਖ ਨਗਰ ਕੌਂਸਲਾਂ ਵੱਲੋਂ ਲੋਕਾਂ ਦੇ ਘਰਾਂ ਤੋਂ ਕੂੜਾ ਚੁੱਕਣ ਦੇ ਕੰਮ ਨੂੰ ਪ੍ਰਾਈਵੇਟ/ਠੇਕੇਦਾਰੀ ਕਰਨ ਲਈ ਟੈਂਡਰ ਜਾਰੀ ਕੀਤੇ ਗਏ ਹਨ।
Trending Photos
Zirakpur News: ਪੰਜਾਬ ਦੀਆਂ ਵੱਖ-ਵੱਖ ਨਗਰ ਕੌਂਸਲਾਂ ਵੱਲੋਂ ਲੋਕਾਂ ਦੇ ਘਰਾਂ ਤੋਂ ਕੂੜਾ ਚੁੱਕਣ ਦੇ ਕੰਮ ਨੂੰ ਪ੍ਰਾਈਵੇਟ/ਠੇਕੇਦਾਰੀ ਕਰਨ ਲਈ ਟੈਂਡਰ ਜਾਰੀ ਕੀਤੇ ਗਏ ਹਨ ਜਿਸ ਦੇ ਵਿਰੋਧ ਵਿੱਚ ਜ਼ੀਰਕਪੁਰ ਵਿੱਚ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਕਾਮਿਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜੋ ਪਿਛਲੇ ਪੰਜ ਦਿਨਾਂ ਤੋਂ ਜ਼ੀਰਕਪੁਰ ਨਗਰ ਕੌਂਸਲ ਦੇ ਮੇਨ ਗੇਟ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜੋ ਅੱਜ ਪੰਜਵੇਂ ਦਿਨ ਵੀ ਜਾਰੀ ਹੈ।
ਵਿਰੋਧ ਕਰ ਰਹੇ ਕਾਮਿਆਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਕੰਮ ਨੂੰ ਕਰ ਰਹੇ ਹਨ ਤੇ ਹੁਣ ਪੰਜਾਬ ਸਰਕਾਰ ਵੱਲੋਂ ਕੂੜਾ ਚੁੱਕਣ ਦੇ ਕੰਮ ਨੂੰ ਪ੍ਰਾਈਵੇਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਕਾਰਨ ਉਨ੍ਹਾਂ ਦੀ ਰੋਜ਼ੀ ਰੋਟੀ ਖ਼ਤਮ ਹੋ ਜਾਵੇਗੀ ਅਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪਵੇਗਾ ਜਿਸ ਦਾ ਉਨ੍ਹਾਂ ਵੱਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਤੇ ਨਗਰ ਕੌਂਸਲ ਜ਼ੀਰਕਪੁਰ ਖਿਲਾਫ਼ ਨਾਅਰੇਬਾਜ਼ੀ ਕਰ ਕੂੜਾ ਚੁੱਕਣ ਵਾਲੇ ਕਾਮਿਆਂ ਨੇ ਕਿਹਾ ਕਿ ਜੇਕਰ ਸਰਕਾਰ ਤੇ ਪ੍ਰਸ਼ਾਸਨ ਸਾਡੀਆਂ ਮੰਗਾਂ ਨਹੀਂ ਮੰਨਦਾ ਤਾਂ ਅਸੀਂ ਵੱਡੇ ਪੱਧਰ ਉਤੇ ਧਰਨਾ ਪ੍ਰਦਰਸ਼ਨ ਕਰਾਂਗੇ ਤੇ ਉਸ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਹੋਵੇਗਾ।
ਇਹ ਵੀ ਪੜ੍ਹੋ : Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਰ੍ਹਨਗੇ ਬੱਦਲ; ਸੂਬੇ ਭਰ ਵਿੱਚ ਬੱਦਲਵਾਈ ਦੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਪਿਛਲੇ ਪੰਜ ਦਿਨਾਂ ਤੋਂ ਪੂਰੇ ਜ਼ੀਰਕਪੁਰ ਸ਼ਹਿਰ ਵਿੱਚੋਂ ਲੋਕਾਂ ਦੇ ਘਰਾਂ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ ਜਿਸ ਕਾਰਨ ਲੋਕਾਂ ਨੂੰ ਖਾਂਸੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਨੇ ਕਿਹਾ ਕਿ ਚੱਲ ਰਹੀ ਹੜਤਾਲ ਛੇਤੀ ਤੋਂ ਛੇਤੀ ਖਤਮ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਘਰਾਂ ਵਿੱਚ ਲੱਗੇ ਕੂੜੇ ਦੇ ਢੇਰ ਚੁੱਕੇ ਜਾਣ।
ਟੈਂਡਰ ਰੱਦ ਕਰਨ ਲਈ ਸਫ਼ਾਈ ਕਰਮਚਾਰੀ ਪੰਜ ਦਿਨਾਂ ਤੋਂ ਹੜਤਾਲ 'ਤੇ ਹਨ। ਇਸ ਕਾਰਨ ਸ਼ਹਿਰ ਦੀਆਂ ਸੁਸਾਇਟੀਆਂ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਫ਼ਾਈ ਕਰਮਚਾਰੀ ਨੇ ਕਿਹਾ ਕਿ ਈਓ ਜ਼ੀਰਕਪੁਰ ਨੇ ਸੋਮਵਾਰ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਉਹ ਲਿਖਤੀ ਤੌਰ 'ਤੇ ਭਰੋਸਾ ਦੇਣਗੇ ਤਾਂ ਉਹ ਆਪਣਾ ਵਿਰੋਧ ਖਤਮ ਕਰ ਦੇਣਗੇ।
ਇਹ ਵੀ ਪੜ੍ਹੋ : Kotkapura News: ਹੋਟਲ ਵਿੱਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ; ਕਿਸਾਨ ਯੂਨੀਅਨ ਵੱਲੋਂ ਹੋਟਲ ਦਾ ਘਿਰਾਓ