ਐਸਐਸਪੀ ਭੁਪਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਬੱਚਿਆਂ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਪਾਇਆ ਗਿਆ, ਉਸਨੂੰ ਬਖਸ਼ਿਆ ਨਹੀਂ ਜਾਵੇਗਾ।
Trending Photos
Ferozepur News(Rajesh Kataria): ਫਿਰੋਜ਼ਪੁਰ ਦੇ ਪਿੰਡ ਸੋਢੀ ਨਗਰ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਇੱਕ ਬੱਚੇ ਨੂੰ ਨਸ਼ਾ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਬੱਚੇ ਦੇ ਮਾਪਿਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਤਸਕਰ ਘਰ ਵਿੱਚ ਦਾਖਲ ਹੋਇਆ ਅਤੇ ਪਿਤਾ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ: ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਮਿਲਿਆ ਤੋਹਫ਼ਾ, LPG ਸਿਲੰਡਰ ਹੋਏ ਸਸਤੇ
ਮੀਡੀਆ ਰਿਪੋਰਟ ਤੋਂ ਬਾਅਦ ਪੁਲਿਸ ਹਰਕਤ ਵਿੱਚ ਆਈ
ਜ਼ੀ ਮੀਡੀਆ 'ਤੇ ਖ਼ਬਰ ਪ੍ਰਸਾਰਿਤ ਹੋਣ ਤੋਂ ਬਾਅਦ, ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਅਤੇ ਐਸਐਚਓ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ। ਸਿਰਫ਼ ਦੋ ਘੰਟਿਆਂ ਦੇ ਅੰਦਰ ਹੀ ਦੋਸ਼ੀ ਸਾਰਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ: Pastor Bajinder Singh: ਜਬਰ ਜਨਾਹ ਮਾਮਲੇ ਵਿੱਚ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ
ਸਖ਼ਤ ਕਾਰਵਾਈ ਦੀ ਚੇਤਾਵਨੀ
ਐਸਐਸਪੀ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਚੇਤਾਵਨੀ ਦਿੱਤੀ ਕਿ ਜੋ ਵੀ ਬੱਚਿਆਂ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਪਾਇਆ ਗਿਆ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਪ੍ਰਸ਼ਾਸਨ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਸਥਾਨਕ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।