ਪੰਜਾਬ ਵਿੱਚ ਐਤਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
Trending Photos
Jalandhar Encounter: ਪੰਜਾਬ ਵਿੱਚ ਐਤਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਦੇ ਸੁੱਚੀ ਪਿੰਡ ਕੋਲ ਐਤਵਾਰ ਨੂੰ ਸੋਨੀ ਖੱਤਰੀ ਗਿਰੋਹ ਦੇ ਦੋ ਗੈਂਗਸਟਰਾਂ ਅਤੇ ਕਮਿਸ਼ਨਰੇਟ ਪੁਲਿਸ ਵਿਚਾਲੇ ਫਾਇਰਿੰਗ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਦੌਰਾਨ ਦੋਵੇਂ ਗੈਂਗਸਟਰ ਜ਼ਖ਼ਮੀ ਹੋ ਗਏ। ਹਾਲਾਂਕਿ ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੀਆਈਏ ਸਟਾਫ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਸੁੱਚੀ ਪਿੰਡ ਸ਼ਮਸ਼ਾਨਘਾਟ ਦੇ ਕੋਲ ਗੈਂਗਸਟਰ ਲੁਕੇ ਹੋਏ ਹਨ। ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਉਨ੍ਹਾਂ ਉਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਗੋਲੀਆਂ ਵੀ ਚਲਾ ਦਿੱਤੀਆਂ। ਇਸ ਵਿੱਚ ਗੈਂਗਸਟਰ ਜ਼ਖ਼ਮੀ ਹੋ ਗਏ। ਸੂਚਨਾ ਮੁਤਾਬਕ ਮੌਕੇ ਉਤੇ 10 ਗੋਲੀਆਂ ਚਲਾਈਆਂ ਗਈਆਂ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਇਲਾਕੇ ਵਿੱਚ ਗੈਂਗਸਟਰ ਸੋਨੂੰ ਖੱਤਰੀ ਦੇ ਗੁਰਗੇ ਸਰਗਰਮ ਹਨ। ਸੂਚਨਾ ਦੇ ਆਧਾਰ 'ਤੇ ਟੀਮ ਨੇ ਛਾਪੇਮਾਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੂੰ ਦੇਖ ਕੇ ਦੋਸ਼ੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਦੋਨਾਂ ਗੈਂਗਸਟਰਾਂ ਨੂੰ ਘੇਰ ਲਿਆ ਅਤੇ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ। ਮੌਕੇ 'ਤੇ ਆਹਮੋ-ਸਾਹਮਣੇ 10 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ।
ਮੁਲਜ਼ਮਾਂ ਕੋਲੋਂ ਦੋ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ
ਸੂਤਰਾਂ ਅਨੁਸਾਰ ਪੁਲਿਸ ਨੇ ਜ਼ਖਮੀ ਅਪਰਾਧੀਆਂ ਕੋਲੋਂ ਦੋ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਸਵੇਰੇ ਸੀ.ਆਈ.ਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੋਨੂੰ ਖੱਤਰੀ ਗਿਰੋਹ ਦੇ ਕੁਝ ਮੈਂਬਰ ਉਕਤ ਇਲਾਕੇ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ | ਸੂਚਨਾ ਮਿਲਦੇ ਹੀ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਆਪਣੀ ਟੀਮ ਨਾਲ ਜਲੰਧਰ ਪੁੱਜੇ ਅਤੇ ਮੁਲਜ਼ਮਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਿਵੇਂ ਹੀ ਪੁਲਿਸ ਟੀਮ ਨੇ ਘੇਰਾਬੰਦੀ ਕੀਤੀ ਤਾਂ ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਖੁਸ਼ਕਿਸਮਤੀ ਇਹ ਰਹੀ ਕਿ ਕੋਈ ਵੀ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਨਹੀਂ ਹੋਇਆ ਪਰ ਕੁਝ ਪੁਲੀਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਦੇ ਨਾਲ ਹੀ ਜ਼ਖਮੀ ਅਪਰਾਧੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਨਿਗਰਾਨੀ ਹੇਠ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਜਲਦ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।