Mohali Encounter: ਚੱਪੜਚਿੜੀ ਨੇੜੇ ਪੁਲਿਸ ਤੇ ਬੀਕੇਆਈ ਦੇ ਗੁਰਗੇ ਵਿਚਾਲੇ ਮੁਕਾਬਲਾ; ਫਾਇਰਿੰਗ ਕਰਕੇ ਹੋਏ ਸਨ ਫਰਾਰ
Advertisement
Article Detail0/zeephh/zeephh2849121

Mohali Encounter: ਚੱਪੜਚਿੜੀ ਨੇੜੇ ਪੁਲਿਸ ਤੇ ਬੀਕੇਆਈ ਦੇ ਗੁਰਗੇ ਵਿਚਾਲੇ ਮੁਕਾਬਲਾ; ਫਾਇਰਿੰਗ ਕਰਕੇ ਹੋਏ ਸਨ ਫਰਾਰ

Mohali Encounter: ਬੱਬਰ ਖਾਲਸਾ ਇੰਟਰਨੈਸ਼ਨਲ ਗਿਰੋਹ ਦੇ ਚਾਰ ਮੁਲਜ਼ਮ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। 

Mohali Encounter: ਚੱਪੜਚਿੜੀ ਨੇੜੇ ਪੁਲਿਸ ਤੇ ਬੀਕੇਆਈ ਦੇ ਗੁਰਗੇ ਵਿਚਾਲੇ ਮੁਕਾਬਲਾ; ਫਾਇਰਿੰਗ ਕਰਕੇ ਹੋਏ ਸਨ ਫਰਾਰ

Mohali Encounter: ਬੱਬਰ ਖਾਲਸਾ ਇੰਟਰਨੈਸ਼ਨਲ ਗਿਰੋਹ ਦੇ ਚਾਰ ਮੁਲਜ਼ਮ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਤਿੰਨ ਮੁਲਜ਼ਮਾਂ ਨੂੰ ਬੀਤੇ ਦਿਨ ਹੀ ਗ੍ਰਿਫਤਾਰ ਕਰ ਲਿਆ ਸੀ ਅਤੇ ਇੱਕ ਗੁਰਗਾ ਜਿਸਦਾ ਨਾਮ ਗੋਪੀ ਦੱਸਿਆ ਜਾ ਰਿਹਾ ਹੈ ਉਹ ਗੋਬਿੰਦਗੜ੍ਹ ਦਾ ਰਹਿਣ ਵਾਲਾ ਹੈ।

ਸੀਆਈਏ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਹ ਮੋਹਾਲੀ ਦੇ ਚੱਪੜਚਿੜੀ ਇਲਾਕੇ ਵਿੱਚ ਜਾ ਰਿਹਾ ਹੈ ਜਿਸ ਤਰ੍ਹਾਂ ਹੀ ਉਸਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਵੱਲੋਂ ਪੁਲਿਸ ਟੀਮ ਦੀ ਗੱਡੀ ਉਤੇ ਦੋ ਰਾਊਂਡ ਫਾਇਰ ਕੀਤੇ ਗਏ ਜਿਸ ਉਤੇ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਦੀ ਟੀਮਾਂ ਵੱਲੋਂ ਵੀ ਗੋਪੀ ਉੱਪਰ ਫਾਇਰਿੰਗ ਓਪਨ ਕਰ ਦਿੱਤੀ ਗਈ ਤੇ ਜਿਸ ਵਿੱਚ ਗੋਪੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਲਈ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਵੱਲੋਂ ਹੁਣ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।

ਮੁਲਜ਼ਮ ਦਾ ਸਬੰਧ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਦੱਸਿਆ ਜਾ ਰਿਹਾ ਹੈ। ਐਸਪੀ (ਡੀ) ਸੌਰਭ ਜਿੰਦਲ ਨੇ ਦੱਸਿਆ ਕਿ 10 ਜੁਲਾਈ ਨੂੰ ਮੋਹਾਲੀ ਦੇ ਐਰੋਸਿਟੀ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਨੂੰ ਫਿਰੌਤੀ ਦਾ ਫੋਨ ਆਇਆ ਸੀ ਅਤੇ ਉਸਦੇ ਦਫ਼ਤਰ ਦੇ ਬਾਹਰ ਗੋਲੀਬਾਰੀ ਵੀ ਕੀਤੀ ਗਈ ਸੀ। ਮਾਮਲੇ ਦੀ ਜਾਂਚ ਲਈ ਐਸਐਸਪੀ ਮੋਹਾਲੀ ਦੇ ਨਿਰਦੇਸ਼ਾਂ 'ਤੇ ਸੀਆਈਏ ਸਮੇਤ ਕਈ ਟੀਮਾਂ ਬਣਾਈਆਂ ਗਈਆਂ ਸਨ।

ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਬਾਹਰ ਗੋਲੀਬਾਰੀ
ਜਾਂਚ ਦੌਰਾਨ ਪੁਲਿਸ ਨੇ ਕੱਲ੍ਹ ਬੀਕੇਆਈ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਇਨ੍ਹਾਂ ਤਿੰਨਾਂ ਨੇ ਗੁਰਪ੍ਰੀਤ ਗੋਪੀ ਦਾ ਨਾਮ ਦੱਸਿਆ। ਇਸ ਸਬੰਧ ਵਿੱਚ ਜਦੋਂ ਪੁਲਿਸ ਅੱਜ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਉਹ ਬਾਈਕ 'ਤੇ ਸਵਾਰ ਸੀ ਅਤੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ।

ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾਈ, ਜਿਸ ਵਿੱਚ ਉਸਦੀ ਲੱਤ ਵਿੱਚ ਗੋਲੀ ਲੱਗੀ। ਇਸ ਤੋਂ ਬਾਅਦ ਉਹ ਬਾਈਕ ਤੋਂ ਡਿੱਗ ਪਿਆ ਅਤੇ ਪੁਲਿਸ ਨੇ ਉਸਨੂੰ ਮੌਕੇ 'ਤੇ ਹੀ ਫੜ ਲਿਆ। ਮੁਲਜ਼ਮ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੁਣ ਤੱਕ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਮੁਲਜ਼ਮ ਪਾਕਿਸਤਾਨ ਵਿੱਚ ਲੁਕੇ ਹੋਏ ਗੈਂਗਸਟਰ ਰਿੰਦਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਪੁਲਿਸ ਥਾਣਿਆਂ ਅਤੇ ਹੋਰ ਸਰਕਾਰੀ ਇਮਾਰਤਾਂ 'ਤੇ ਗ੍ਰੇਨੇਡ ਹਮਲਿਆਂ ਵਿੱਚ ਵੀ ਉਨ੍ਹਾਂ ਦੇ ਨਾਮ ਸਾਹਮਣੇ ਆਏ ਹਨ, ਹਾਲਾਂਕਿ ਗੁਰਪ੍ਰੀਤ ਗੋਪੀ ਦੀ ਭੂਮਿਕਾ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।

ਉਸ ਵਿਰੁੱਧ ਪਹਿਲਾਂ ਹੀ ਚਾਰ ਮਾਮਲੇ ਦਰਜ ਹਨ
ਗੁਰਪ੍ਰੀਤ ਸਿੰਘ ਗੋਪੀ ਵਿਰੁੱਧ ਪਹਿਲਾਂ ਹੀ ਚਾਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਜਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਉਹ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ।

Trending news

;