ਲੁਧਿਆਣਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਬਦਮਾਸ਼ ਕਾਬੂ
Advertisement
Article Detail0/zeephh/zeephh2682194

ਲੁਧਿਆਣਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਬਦਮਾਸ਼ ਕਾਬੂ

ਲੁਧਿਆਣਾ ਦੇ ਧਾਂਦਰਾ ਰੋਡ ਉੱਤੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਸਵੇਰੇ 1.15 ਵਜੇ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਅਪਰਾਧੀਆਂ ਨੂੰ ਘੇਰ ਲਿਆ। ਦੋਵੇਂ ਅਪਰਾਧੀਆਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ, ਪੁਲਿਸ ਪਾਰਟੀ ਨੇ ਵੀ ਬਦਮਾ

ਲੁਧਿਆਣਾ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਬਦਮਾਸ਼ ਕਾਬੂ

ਲੁਧਿਆਣਾ ਦੇ ਧਾਂਦਰਾ ਰੋਡ ਉੱਤੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲਿਆ ਹੈ। ਸਵੇਰੇ 1.15 ਵਜੇ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਅਪਰਾਧੀਆਂ ਨੂੰ ਘੇਰ ਲਿਆ। ਦੋਵੇਂ ਅਪਰਾਧੀਆਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ, ਪੁਲਿਸ ਪਾਰਟੀ ਨੇ ਵੀ ਬਦਮਾਸ਼ਾਂ 'ਤੇ ਗੋਲੀਬਾਰੀ ਕੀਤੀ। ਜਿਸ ਵਿੱਚ ਦੋਵੇਂ ਅਪਰਾਧੀ ਜ਼ਖਮੀ ਹੋ ਗਏ। ਦੋਵੇਂ ਅਪਰਾਧੀਆਂ ਦੇ ਪੱਟ ਵਿੱਚ ਗੋਲੀ ਲੱਗੀ ਹੈ।

ਗੈਂਗਸਟਰਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਪਾਰਟੀ ਨੇ ਦੋਵਾਂ ਬਦਮਾਸ਼ਾਂ ਕੋਲੋਂ ਮਿਲੇ ਹਥਿਆਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਜਦੋਂ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਵਾਂ ਅਪਰਾਧੀਆਂ ਦੀ ਪਛਾਣ ਗਗਨਦੀਪ ਸਿੰਘ ਗੱਗੂ ਅਤੇ ਮਨਦੀਪ ਕੁਮਾਰ ਮਿੱਠੂ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਬਲਾਤਕਾਰ, ਐਨਡੀਪੀਐਸ ਅਤੇ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਦੁੱਗਰੀ ਇਲਾਕੇ ਦੇ ਇੱਕ ਸਪਾ ਸੈਂਟਰ ਦੇ ਰਿਸੈਪਸ਼ਨਿਸਟ ਦੀ ਸੋਨੇ ਦੀ ਚੇਨ ਖੋਹ ਲਈ ਸੀ।

ਦਰਅਸਲ, ਦੇਰ ਰਾਤ ਸੀਆਈਏ-1 ਪੁਲਿਸ ਪਾਰਟੀ ਨੇ ਦੁੱਗਰੀ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉੱਥੋਂ ਬਾਈਕ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਅਪਰਾਧੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਦੋਵਾਂ ਅਪਰਾਧੀਆਂ 'ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਦੋਵੇਂ ਅਪਰਾਧੀਆਂ ਦੇ ਪੱਟ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਮੋਜ਼ਰ, ਇੱਕ ਬਿਨਾਂ ਨੰਬਰ ਵਾਲੀ ਐਕਟਿਵਾ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ।

TAGS

Trending news

;