Amritsar Encounter: ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ
Advertisement
Article Detail0/zeephh/zeephh2667410

Amritsar Encounter: ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ

Amritsar Encounter: ਅੰਮ੍ਰਿਤਸਰ ਬਾਈਪਾਸ ਨੇੜੇ ਪੁਲਿਸ ਤੇ ਇੱਕ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ। ਮੁਲਜ਼ਮ ਨੂੰ ਫੜ੍ਹਨ ਜਾ ਰਹੀ ਪੁਲਿਸ ਉਤੇ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। 

Amritsar Encounter: ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਇੱਕ ਮੁਲਜ਼ਮ ਜ਼ਖ਼ਮੀ

Amritsar Encounter: ਅੰਮ੍ਰਿਤਸਰ ਬਾਈਪਾਸ ਨੇੜੇ ਪੁਲਿਸ ਤੇ ਇੱਕ ਬਦਮਾਸ਼ ਵਿਚਾਲੇ ਮੁਕਾਬਲਾ ਹੋਇਆ। ਮੁਲਜ਼ਮ ਨੂੰ ਫੜ੍ਹਨ ਜਾ ਰਹੀ ਪੁਲਿਸ ਉਤੇ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਨੀਲਾ ਵਜੋਂ ਹੋਈ ਹੈ।  ਪੁਲਿਸ ਮੁਤਾਬਕ ਨੀਲੇ ਅਪਰਾਧੀ ਉਤੇ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਲੋੜੀਂਦਾ ਸੀ।

ਮੁਠਭੇੜ ਕਿਵੇਂ ਹੋਈ?

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਅਰਵਿੰਦਰ ਮੀਨਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਚਾਰ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸਾਹਿਲ ਸ਼ਹਿਰ ਵਿੱਚ ਕਿਤੇ ਲੁਕਿਆ ਹੋਇਆ ਹੈ। ਪੁਲਸ ਦੇਰ ਰਾਤ ਉਸ ਨੂੰ ਗ੍ਰਿਫਤਾਰ ਕਰਨ ਲਈ ਰਵਾਨਾ ਹੋ ਗਈ। ਜਦੋਂ ਪੁਲਿਸ ਮੁਲਜ਼ਮ ਕੋਲ ਪੁੱਜੀ ਤਾਂ ਉਸ ਨੇ ਪੁਲਿਸ ਨੂੰ ਦੇਖਦੇ ਹੀ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲੀਸ ਨੇ ਉਸ ਦਾ ਪਿੱਛਾ ਕੀਤਾ ਅਤੇ ਜਦੋਂ ਉਹ ਮਜੀਠਾ ਰੋਡ ਬਾਈਪਾਸ ਨੇੜੇ ਪੁੱਜੇ ਤਾਂ ਮੁਲਜ਼ਮ ਦਾ ਮੋਟਰਸਾਈਕਲ ਤਿਲਕ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਡਿੱਗਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਹੌਸਲਾ ਨਹੀਂ ਛੱਡਿਆ ਅਤੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ 'ਚ ਪੁਲਸ ਨੇ ਵੀ ਗੋਲੀ ਚਲਾ ਦਿੱਤੀ, ਜਿਸ 'ਚ ਦੋਸ਼ੀ ਜ਼ਖਮੀ ਹੋ ਗਿਆ।

ਦੋਸ਼ੀ ਦਾ ਅਪਰਾਧਿਕ ਰਿਕਾਰਡ

ਪੁਲੀਸ ਅਨੁਸਾਰ ਸਾਹਿਲ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਫੈਜ਼ਪੁਰਾ ਇਲਾਕੇ ਦਾ ਰਹਿਣ ਵਾਲਾ ਹੈ। ਉਸ ਨੂੰ ਚਾਰ ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚ ਖੋਹ, ਲੁੱਟ-ਖੋਹ ਅਤੇ ਨਾਜਾਇਜ਼ ਹਥਿਆਰ ਰੱਖਣ ਵਰਗੇ ਗੰਭੀਰ ਅਪਰਾਧ ਸ਼ਾਮਲ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ ਪਰ ਉਹ ਲਗਾਤਾਰ ਫਰਾਰ ਸੀ।

ਪੁਲਿਸ ਜਨਤਾ ਨੂੰ ਅਪੀਲ ਕਰਦੀ ਹੈ - ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਦਿਓ

ਏ.ਸੀ.ਪੀ ਅਰਵਿੰਦਰ ਮੀਨਾ ਨੇ ਕਿਹਾ ਕਿ ਪੁਲਿਸ ਅਪਰਾਧ ਨੂੰ ਕਾਬੂ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਪੁਲੀਸ ਨੂੰ ਸੂਚਿਤ ਕਰਨ, ਤਾਂ ਜੋ ਸ਼ਹਿਰ ਵਿੱਚ ਅਪਰਾਧਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾ ਸਕੇ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸ ਦੇ ਹੋਰ ਅਪਰਾਧਿਕ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Trending news

;