Amritsar Encounter: ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਅੱਜੂ ਵੱਡੇ ਹਰੀਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
Trending Photos
Amritsar Encounter: ਅੰਮ੍ਰਿਤਸਰ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਅੱਜੂ ਵੱਡੇ ਹਰੀਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨਿਸ਼ਾਨਦੇਹੀ ਲਈ ਉਸ ਨੂੰ ਨਾਲ ਲੈ ਕੇ ਆਈ ਸੀ। ਹਥਿਆਰਾਂ ਦੀ ਰਿਕਵਰੀ ਲਈ ਫਤਾਹਪੁਰ ਇਲਾਕੇ ਵਿੱਚ ਪੁਲਿਸ ਲੈ ਕੇ ਪਹੁੰਚੀ ਸੀ। ਜਿਥੇ ਬਦਮਾਸ਼ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਤੇ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ। ਮੁਲਜ਼ਮ ਅੱਜੂ ਉਤੇ ਕਈ ਅਪਰਾਧਿਕ ਮਾਮਲੇ ਦਰਜ ਹਨ।
ਇੱਕ ਹੋਰ ਮਾਮਲੇ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਹੱਥਗੋਲੇ, ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਵਿੱਚੋਂ ਇੱਕ ਨੇ ਪੁਲਿਸ ਕਰਮਚਾਰੀ ਦਾ ਸਰਵਿਸ ਰਿਵਾਲਵਰ ਖੋਹ ਲਿਆ ਅਤੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ।
ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਨਰੇਸ਼ ਕੁਮਾਰ ਉਰਫ਼ ਬਬਲੂ, ਅਭਿਨਵ ਕੁਮਾਰ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅਜੂ, ਸੰਨੀ ਕੁਮਾਰ ਅਤੇ ਇੱਕ ਨਾਬਾਲਗ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਕੋਲੋਂ ਹੱਥਗੋਲੇ ਤੋਂ ਇਲਾਵਾ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਵਿਦੇਸ਼ੀ ਅੱਤਵਾਦੀ ਜੀਵਨ ਫੌਜੀ ਦੇ ਸਾਥੀ ਹੈਂਡ ਗ੍ਰਨੇਡ ਲੈ ਕੇ ਇਲਾਕੇ ਵਿੱਚ ਘੁੰਮ ਰਹੇ ਹਨ ਅਤੇ ਇੱਕ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਸੁੱਟਣ ਦੀ ਯੋਜਨਾ ਬਣਾ ਰਹੇ ਸਨ। ਇਸ ਤਹਿਤ ਇੱਕ ਟੀਮ ਬਣਾਈ ਗਈ ਅਤੇ ਜਾਲ ਵਿਛਾਇਆ ਗਿਆ ਅਤੇ ਨਾਕਾਬੰਦੀ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਅਜੈ ਕੁਮਾਰ ਨੇ ਪੁਲਿਸ ਸਰਵਿਸ ਰਿਵਾਲਵਰ ਖੋਹ ਲਈ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਦੌਰਾਨ ਇੱਕ ਗੋਲੀ ਅਜੈ ਕੁਮਾਰ ਦੀ ਲੱਤ ਵਿੱਚ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਫਿਲਹਾਲ ਦੋਸ਼ੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਬਾਕੀ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।