Kapurthala Encounter: ਕਪੂਰਥਲਾ ਦੇ ਢਿੱਲਵਾਂ ਦੇ ਨੇੜੇ ਸੋਮਵਾਰ-ਮੰਗਲਵਾਰ ਰਾਤ ਨੂੰ ਪੁਲਿਸ ਤੇ ਦੋ ਬਦਮਾਸ਼ਾਂ ਵਿਚਾਲੇ ਮੁਕਾਬਲੇ ਹੋਇਆ।
Trending Photos
Kapurthala Encounter: ਕਪੂਰਥਲਾ ਦੇ ਢਿੱਲਵਾਂ ਦੇ ਨੇੜੇ ਸੋਮਵਾਰ-ਮੰਗਲਵਾਰ ਰਾਤ ਨੂੰ ਪੁਲਿਸ ਤੇ ਦੋ ਬਦਮਾਸ਼ਾਂ ਵਿਚਾਲੇ ਮੁਕਾਬਲੇ ਹੋਇਆ। ਦੇਰ ਰਾਤ ਗੁਪਤ ਸੂਚਨਾ ਮਿਲਣ ਉਤੇ ਪੁਲਿਸ ਨੇ ਲੋੜੀਂਦੇ ਬਦਮਾਸ਼ਾਂ ਦਾ ਪਿੱਛਾ ਕੀਤਾ ਤਾਂ ਬਦਮਾਸ਼ਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨਾਲ ਹੋਈ ਮੁਠਭੇੜ ਤੋਂ ਬਾਅਦ ਢਿੱਲਵਾਂ ਰੇਲਵੇ ਲਾਈਨ ਕੋਲ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਮੁਕਾਬਲੇ ਦੌਰਾਨ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਕੋਲੋਂ ਦੋ ਰਿਵਾਲਵਰ, ਕਾਰਤੂਸ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਦੋਵੇਂ ਬਦਮਾਸ਼ ਸੁਲਤਾਨਪੁਰ ਦੇ ਪਿੰਡ ਲਾਟੀਆ ਵਾਲ ਦੇ ਰਹਿਣ ਵਾਲੇ ਹਨ ਤੇ ਤਲਵੰਡੀ ਚੌਧਰੀਆ ਫੱਤੂਢੀਂਗਾ ਤੇ ਹੋਰ ਥਾਵਾਂ ਉਤੇ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਜ਼ਖਮੀ ਹੋਏ ਦੋਵੇਂ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਲਤਾਨਪੁਰ ਦੇ ਪਿੰਡ ਲਾਟੀਵਾਲ ਦੇ ਹੁਕਮ ਸਿੰਘ ਅਤੇ ਜੋਗਾ ਸਿੰਘ ਨਾਮ ਦੇ ਦੋ ਅਪਰਾਧੀ ਢਿਲਵਾਂ ਇਲਾਕੇ ਵਿੱਚ ਕੋਈ ਅਪਰਾਧ ਕਰਨ ਦੇ ਇਰਾਦੇ ਨਾਲ ਘੁੰਮ ਰਹੇ ਹਨ। ਦੋਵੇਂ ਅਸਲੀ ਭਰਾ ਹਨ।
ਸੂਚਨਾ ਦੇ ਆਧਾਰ 'ਤੇ, ਪੁਲਿਸ ਟੀਮ ਨੇ ਢਿਲਵਾਂ ਮੰਡੀ ਵਿਖੇ ਨਾਕਾਬੰਦੀ ਕੀਤੀ। ਜਦੋਂ ਪੁਲਿਸ ਨੇ ਦੋ ਬਾਈਕ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਵੇਂ ਅਪਰਾਧੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਵਿੱਚ ਮੁੜ ਹੋਇਆ ਜ਼ਬਰਦਸਤ ਧਮਾਕਾ; ਸ਼ੱਕੀ ਦੀ ਹੋਈ ਮੌਤ
ਪੁਲਿਸ ਨੇ ਮੌਕੇ ਤੋਂ ਦੋ ਪਿਸਤੌਲ, ਤਿੰਨ ਕਾਰਤੂਸ ਅਤੇ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਹੈ। ਐਸਐਸਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਲੁੱਟ-ਖੋਹ ਅਤੇ ਖੋਹ ਦੇ ਕਈ ਮਾਮਲੇ ਦਰਜ ਹਨ। ਇਸ ਵੇਲੇ ਦੋਵੇਂ ਜ਼ਖਮੀ ਅਪਰਾਧੀ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਅਪਰਾਧ ਨੂੰ ਠੱਲ ਪਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : Constable Amandeep Kaur: ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਕੋਠੀ ਉਤੇ ਫ੍ਰੀਜਿੰਗ ਦੇ ਆਰਡਰ ਲਗਾਏ