Khemkaran Encounter: ਤਰਨਤਾਰਨ ਜ਼ਿਲ੍ਹੇ ਦੇ ਥਾਣਾ ਖੇਮਕਰਨ ਦੇ ਪਿੰਡ ਭੂਰਾ ਕੋਹਨਾ ਨੇੜੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ।
Trending Photos
Khemkaran Encounter: ਤਰਨਤਾਰਨ ਜ਼ਿਲ੍ਹੇ ਦੇ ਥਾਣਾ ਖੇਮਕਰਨ ਦੇ ਪਿੰਡ ਭੂਰਾ ਕੋਹਨਾ ਨੇੜੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ। ਜ਼ਖ਼ਮੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸਾਥੀਆਂ ਦੀ ਪਛਾਣ ਪ੍ਰਕਾਸ਼ ਸਿੰਘ ਗੋਲਡੀ ਅਤੇ ਪ੍ਰਭਜੀਤ ਸਿੰਘ ਵਜੋਂ ਹੋਈ ਹੈ। ਉਕਤ ਬਦਮਾਸ਼ਾਂ ਨੇ ਹਾਲ ਹੀ ਵਿੱਚ ਖੇਮਕਰਨ ਵਿੱਚ ਇੱਕ ਕਰਾਕਰੀ ਦੀ ਦੁਕਾਨ ਦੇ ਮਾਲਕ ਅਤੇ ਇੱਕ ਪੈਟਰੋਲ ਪੰਪ ਦੇ ਮਾਲਕ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਫਿਰੌਤੀ ਨਾ ਦੇਣ 'ਤੇ ਗੋਲੀਆਂ ਚਲਾਈਆਂ ਗਈਆਂ ਸਨ।
ਖੇਮਕਰਨ ਵਿਚ ਤੜਕਸਾਰ ਵੱਡਾ ਐਨਕਾਊਂਟਰ ਹੋ ਗਿਆ। ਇਸ ਦੌਰਾਨ ਵਿਦੇਸ਼ ਬੈਠੇ ਗੈਂਗਸਟਰ ਦੇ ਗੁਰਗਿਆਂ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜਵਾਬੀ ਕਾਰਵਾਈ ਵਿਚ ਪੁਲਿਸ ਟੀਮ ਨੇ ਵੀ ਫ਼ਾਇਰਿੰਗ ਕੀਤੀ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ ਤੇ ਪੁਲਿਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਪਿੰਡ ਝੁੱਗੀਆਂ ਕਾਲੂ ਜ਼ਿਲ੍ਹਾ ਤਰਨ ਤਾਰਨ ਅਤੇ ਪ੍ਰਭਦੀਪ ਸਿੰਘ ਉਰਫ਼ ਲਵ ਵਾਸੀ ਡਿੱਬੀਪੁਰਰਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਇਹ ਦੋਵੇਂ ਵਿਦੇਸ਼ ਬੈਠੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਗੁਰਗੇ ਸਨ। ਇਹ ਦੋਵੇਂ ਬਦਮਾਸ਼ ਇਲਾਕੇ ਵਿਚ ਲੋਕਾਂ ਤੋਂ ਫਿਰੌਤੀ ਮੰਗਣ ਦਾ ਕੰਮ ਕਰਦੇ ਸਨ। ਜਾਣਕਾਰੀ ਮੁਤਾਬਕ ਅੱਜ ਤੜਕਸਾਰ ਪੁਲਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ : Punjab Assembly Session Live: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ; ਕੌਮੀ ਖੇਤੀ ਮੰਡੀਕਰਨ ਨੀਤੀ ਖਿਲਾਫ਼ ਮਤਾ ਪੇਸ਼
ਜਦੋਂ ਉਨ੍ਹਾਂ ਨੇ ਦੋਹਾਂ ਮੁਲਜ਼ਮਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਫ਼ਾਇਰਿੰਗ ਕਰ ਦਿੱਤੀ। ਪੁਲਸ ਪਾਰਟੀ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ। ਇਸ ਦੌਰਾਨ ਦੋਹਾਂ ਮੁਲਜ਼ਮਾਂ ਦੇ ਗੋਲ਼ੀਆਂ ਲੱਗੀਆਂ ਤੇ ਉਹ ਜ਼ਖ਼ਮੀ ਹੋ ਗਏ। ਪੁਲਿਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵੇਂ ਬਦਮਾਸ਼ਾਂ ਖਿਲਾਫ਼ ਫਿਰੌਤੀ ਲਈ ਧਮਕੀਆਂ ਦੇਣ ਦੇ ਦੋਸ਼ ਸਨ।
ਇਹ ਵੀ ਪੜ੍ਹੋ : Ludhiana News: ਲੁਧਿਆਣਾ ਵਿੱਚ ਇੱਕ ਹੋਰ ਨਸ਼ਾ ਤਸਕਰ ਦੇ ਘਰ ਉਤੇ ਚੱਲ ਰਿਹਾ ਬੁਲਡੋਜ਼ਰ