Trending Photos
Amritsar Encounter: ਥਾਣਾ ਮਹਿਤਾ ਦੀ ਪੁਲਿਸ ਵੱਲੋਂ ਫਾਇਰਿੰਗ ਕੇਸ ਦੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੋਲੋਂ ਰਿਕਵਰੀ ਕਰਨ ਦੌਰਾਨ ਉਸਦਾ ਐਨਕਾਊਂਟਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬੀਤੀ 13 ਫਰਵਰੀ 2025 ਨੂੰ ਮਹਿਤਾ ਵਿੱਚ ਇੱਕ ਦੁਕਾਨਦਾਰ ਉਤੇ ਫਾਇਰਿੰਗ ਕਰਨ ਦੇ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਸੀ।
ਇਸ ਵਿੱਚ ਮੁੱਖ ਮੁਲਜ਼ਮ ਜਰਮਨਜੀਤ ਸਿੰਘ ਨੂੰ ਬੀਤੀ 22 ਅਪ੍ਰੈਲ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਪੁੱਛ ਪੜਤਾਲ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਜਰਮਨਜੀਤ ਸਿੰਘ ਨੂੰ ਪੁਲਿਸ ਰਿਕਵਰੀ ਲਈ ਪਿੰਡ ਅਰਜਨ ਮਾਂਗਾ ਨੇੜੇ ਲੈ ਕੇ ਗਈ ਸੀ। ਜਿੱਥੇ ਉਸ ਨੇ ਰਿਕਵਰੀ ਕਰਵਾਉਣ ਦੌਰਾਨ ਬਰਾਮਦ ਪਿਸਟਲ ਨਾਲ ਪੁਲਿਸ ਪਾਰਟੀ ਉੱਤੇ ਫਾਇਰ ਕਰ ਦਿੱਤਾ। ਇਸ ਦੌਰਾਨ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕਰਦੇ ਹੋਏ ਮੁਲਜ਼ਮ ਉਤੇ ਗੋਲੀ ਚਲਾਈ ਗਈ। ਇਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।