ਫਰੀਦਕੋਟ ਚ ਨਸ਼ਾ ਤਸਕਰੀ ਨਾਲ਼ ਜੁੜੇ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ
Advertisement
Article Detail0/zeephh/zeephh2710880

ਫਰੀਦਕੋਟ ਚ ਨਸ਼ਾ ਤਸਕਰੀ ਨਾਲ਼ ਜੁੜੇ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ

Punjab News: ਫਰੀਦਕੋਟ ਵਿੱਚ ਇੱਕ ਨਸ਼ਾ ਤਸਕਰ ਦੀ ਮੋਟਰਸਾਈਕਲ ਚਲਾਉਂਦੇ ਸਮੇਂ ਕੰਧ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਇਹ ਹਾਦਸਾ ਪੁਲਿਸ ਦੇ ਪਿੱਛਾ ਕਰਨ ਕਾਰਨ ਹੋਇਆ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

 

ਫਰੀਦਕੋਟ ਚ ਨਸ਼ਾ ਤਸਕਰੀ ਨਾਲ਼ ਜੁੜੇ ਵਿਅਕਤੀ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਕੀਤਾ ਹੰਗਾਮਾ

Faridkot News(Naresh Sethi): ਫਰੀਦਕੋਟ ਦੇ ਸਾਦਿਕ ਕਸਬੇ ਵਿੱਚ ਮੋਟਰਸਾਈਕਲ ਸਵਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਵਿਅਕਤੀ ਦੀ ਦੀਵਾਰ ਨਾਲ ਟੱਕਰ ਤੋਂ ਬਾਅਦ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਕਾਲਜ ਹਸਪਤਾਲ ਵਿਖੇ ਹੰਗਾਮਾ ਕੀਤਾ ਗਿਆ ਅਤੇ ਇਲਜ਼ਾਮ ਲਾਏ ਗਏ ਕਿ ਪੁਲਿਸ ਵੱਲੋਂ ਪਿੱਛਾ ਕੀਤੇ ਜਾਣ ਦੇ ਚਲਦਿਆਂ ਇਹ ਹਾਦਸਾ ਵਾਪਰਿਆ ਹੈ ਅਤੇ ਉਹਨਾਂ ਸਬੰਧਤ ਪੁਲਿਸ ਮੁਲਾਜ਼ਮਾਂ ਤੇ ਕਾਰਵਾਈ ਕਰਨ ਦੀ ਮੰਗ ਕੀਤੀ। 

ਮ੍ਰਿਤਕ ਦੀ ਪਹਿਚਾਨ ਇਥੋਂ ਦੇ ਕਮਿਆਨਾ ਗੇਟ ਦੇ ਰਹਿਣ ਵਾਲੇ ਰਾਜ ਸਿੰਘ ਉਰਫ ਰਾਜੂ ਵਜੋਂ ਹੋਈ ਜਿਸ ਦੇ ਖਿਲਾਫ ਨਸ਼ਾ ਤਸਕਰੀ ਸਮੇਤ ਹੋਰ ਸੰਗੀਨ ਧਾਰਾਵਾਂ ਦੇ ਤਹਿਤ ਕੁੱਲ 11 ਮੁਕਦਮੇ ਦਰਜ ਸਨ। ਜਾਣਕਾਰੀ ਦੇ ਮੁਤਾਬਕ ਇਹ ਹਾਦਸਾ ਸਾਦਿਕ ਵਿਖੇ ਮੰਗਲਵਾਰ ਦੇਰ ਸ਼ਾਮ ਵਾਪਰਿਆ। ਮੋਟਰਸਾਈਕਲ ਤੇ ਸਵਾਰ ਰਾਜ ਸਿੰਘ ਉਰਫ ਰਾਜੂ ਦੀਵਾਰ ਨਾਲ ਟਕਰਾਇਆ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਜਦ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਉਸਦੇ ਪਰਿਵਾਰਕ ਮੈਂਬਰ ਅਤੇ ਮੁਹੱਲਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਪ੍ਰਤੀ ਰੋਸ਼ ਜਤਾਇਆ ਅਤੇ ਇਲਜ਼ਾਮ ਲਾਏ ਕਿ ਇਹ ਸਾਰਾ ਵਾਕਿਆ ਪੁਲਿਸ ਵੱਲੋਂ ਪਿੱਛਾ ਕੀਤੇ ਜਾਣ ਦੇ ਚਲਦਿਆਂ ਪੇਸ਼ ਆਇਆ ਹੈ।

ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰ ਅਮਰਜੀਤ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਪੁਲਿਸ ਨੇ ਲੁਕਾਉਣ ਦੀ ਕੋਸ਼ਿਸ਼ ਕੀਤੀ ਅਤੇ ਉਹਨਾਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਗਈ। ਉਹਨਾਂ ਇਲਜ਼ਾਮ ਲਾਇਆ ਕਿ ਰਾਜ ਸਿੰਘ ਦੀ ਮੌਤ ਲਈ ਪੁਲਿਸ ਜਿੰਮੇਵਾਰ ਹੈ ਅਤੇ ਉਹਨਾਂ ਨੂੰ ਇਨਸਾਫ ਚਾਹੀਦਾ ਹੈ।

ਉਧਰ ਇਸ ਮਾਮਲੇ ਵਿੱਚ ਪਿੰਡ ਦੇ ਸਰਪੰਚ ਦੀ ਦੀਸ਼ਾ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਕਾਫੀ ਤੇਜ਼ ਰਫਤਾਰ ਦੇ ਨਾਲ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਮੋਟਰਸਾਈਕਲ ਮੋੜਦੇ ਸਮੇਂ ਇਸ ਦੀ ਦੀਵਾਰ ਨਾਲ ਟੱਕਰ ਹੋਈ ਜਿਸ ਦੇ ਕਾਰਨ ਉਸਦੀ ਮੌਤ ਹੋਈ ਹੈ । ਉਹਨਾਂ ਦੀ ਸੂਚਨਾ ਤੋਂ ਬਾਅਦ ਹੀ ਪੁਲਿਸ ਮੌਕੇ ਤੇ ਆਈ ਸੀ।

ਇਸ ਮਾਮਲੇ ਵਿੱਚ ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਇਹ ਇੱਕ ਹਾਦਸਾ ਸੀ ਜਿਸ ਦੇ ਬਾਰੇ ਪਿੰਡ ਵਾਸੀਆਂ ਵੱਲੋਂ ਹੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ।  ਉਹਨਾਂ ਪਰਿਵਾਰ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਵੇਂ ਇਸ ਮੁਲਜਮ ਦੇ ਖਿਲਾਫ 11 ਮੁਕਦਮੇ ਦਰਜ ਸਨ ਪਰ ਪੁਲਿਸ ਵੱਲੋਂ ਉਸਦਾ ਕਿਸੇ ਤਰ੍ਹਾਂ ਦਾ ਕੋਈ ਪਿੱਛਾ ਨਹੀਂ ਕੀਤਾ ਜਾ ਰਿਹਾ ਸੀ।

Trending news

;