ਕਿਸਾਨ ਜਥੇਬੰਦੀਆਂ ਵੱਲੋਂ ਟਰੰਪ ਅਤੇ PM ਮੋਦੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
Advertisement
Article Detail0/zeephh/zeephh2879105

ਕਿਸਾਨ ਜਥੇਬੰਦੀਆਂ ਵੱਲੋਂ ਟਰੰਪ ਅਤੇ PM ਮੋਦੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

Mansa News: ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਟੈਰਿਫ ਹਟਾਏ ਗਏ ਤਾਂ ਖਾਦ ਪਦਾਰਥ ਅਤੇ ਹੋਰ ਆਮ ਵਰਤੋਂ ਦੀਆਂ ਵਸਤਾਂ ਵੱਡੇ ਪੱਧਰ 'ਤੇ ਭਾਰਤੀ ਬਜ਼ਾਰ ਵਿੱਚ ਆ ਜਾਣਗੀਆਂ, ਜਿਸ ਨਾਲ ਦੇਸ਼ ਦੇ ਕਿਸਾਨਾਂ, ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ ਅਤੇ ਛੋਟੇ ਕਾਰੋਬਾਰੀਆਂ ਨੂੰ ਵੱਡਾ ਨੁਕਸਾਨ ਹੋਵੇਗਾ।

ਕਿਸਾਨ ਜਥੇਬੰਦੀਆਂ ਵੱਲੋਂ ਟਰੰਪ ਅਤੇ PM ਮੋਦੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

Mansa News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਭਰ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਗਏ।

ਮਾਨਸਾ ਵਿਖੇ ਹੋਏ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਅਮਰੀਕਾ ਭਾਰਤ ਵਿੱਚ ਆਪਣੀਆਂ ਵਸਤਾਂ 'ਤੇ ਲਾਗੂ ਟੈਰਿਫ ਹਟਾਉਣ ਲਈ ਦਬਾਅ ਬਣਾ ਰਿਹਾ ਹੈ, ਜਦਕਿ ਭਾਰਤ ਸਰਕਾਰ ਇਸ ਮਾਮਲੇ 'ਚ ਚੁੱਪ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਟੈਰਿਫ ਹਟਾਏ ਗਏ ਤਾਂ ਖਾਦ ਪਦਾਰਥ ਅਤੇ ਹੋਰ ਆਮ ਵਰਤੋਂ ਦੀਆਂ ਵਸਤਾਂ ਵੱਡੇ ਪੱਧਰ 'ਤੇ ਭਾਰਤੀ ਬਜ਼ਾਰ ਵਿੱਚ ਆ ਜਾਣਗੀਆਂ, ਜਿਸ ਨਾਲ ਦੇਸ਼ ਦੇ ਕਿਸਾਨਾਂ, ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ ਅਤੇ ਛੋਟੇ ਕਾਰੋਬਾਰੀਆਂ ਨੂੰ ਵੱਡਾ ਨੁਕਸਾਨ ਹੋਵੇਗਾ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਤੁਰੰਤ ਅਮਰੀਕਾ ਨੂੰ ਸਪੱਸ਼ਟ ਜਵਾਬ ਦੇਣ ਅਤੇ ਟੈਰਿਫ ਹਟਾਉਣ ਦਾ ਫੈਸਲਾ ਵਾਪਸ ਲੈਣ। ਨਹੀਂ ਤਾਂ ਦੇਸ਼ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

TAGS

Trending news

;