ਆਦਰਸ਼ ਸਕੂਲ ਮੈਨੇਜਮੈਂਟ ਕਮੇਟੀ ਦੇ ਖਿਲਾਫ ਮਾਨਸਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ
Advertisement
Article Detail0/zeephh/zeephh2729567

ਆਦਰਸ਼ ਸਕੂਲ ਮੈਨੇਜਮੈਂਟ ਕਮੇਟੀ ਦੇ ਖਿਲਾਫ ਮਾਨਸਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ

Mansa News:  ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾ ਪ੍ਰਧਾਨ ਉਗਰਾਹਾਂ ਦੀ ਅਗਵਾਈ ਵਿੱਚ ਆਦਰਸ਼ ਸਕੂਲ ਮੈਨੇਜਮੈਂਟ ਕਮੇਟੀ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਮੈਨੇਜਮੈਂਟ ਕਮੇਟੀ ਦੇ ਖਿਲਾਫ ਮਾਨਸਾ ਸ਼ਹਿਰ ਦੇ ਵਿੱਚ ਪਰਚੇ ਵੀ ਵੰਡੇ ਗਏ।

ਆਦਰਸ਼ ਸਕੂਲ ਮੈਨੇਜਮੈਂਟ ਕਮੇਟੀ ਦੇ ਖਿਲਾਫ ਮਾਨਸਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ

Mansa News(ਕੁਲਦੀਪ ਧਾਲੀਵਾਲ): ਆਦਰਸ਼ ਸਕੂਲ ਮਾਮਲੇ ਦਾ ਵਿਵਾਦ ਲਗਾਤਾਰ ਵੱਧ ਰਿਹਾ ਅੱਜ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਪ੍ਰਦਰਸ਼ਨ ਕਰਕੇ ਮਾਨਸਾ ਸ਼ਹਿਰ ਦੇ ਵਿੱਚ ਮੈਨੇਜਮੈਂਟ ਦੇ ਖਿਲਾਫ ਮਾਰਚ ਕੀਤਾ ਅਤੇ ਸ਼ਹਿਰ ਦੇ ਵਿੱਚ ਆਦਰਸ਼ ਸਕੂਲ ਮੈਨੇਜਮੈਂਟ ਦੇ ਖਿਲਾਫ ਵੰਡੇ ਗਏ ਤੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਮੈਨੇਜਮੈਂਟ ਕਮੇਟੀ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ ਕਿਸਾਨ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ। 

ਬਠਿੰਡਾ ਜਿਲੇ ਦੇ ਪਿੰਡ ਚੌਕੇ ਵਿੱਚ ਆਦਰਸ਼ ਸਕੂਲ ਦਾ ਜਿਹੜੀ ਮਾਮਲਾ ਲਗਾਤਾਰ ਵੱਧ ਰਿਹਾ ਹੈ ਜਿੱਥੇ ਨੌਕਰੀ ਤੋਂ ਕੱਢੇ ਟੀਚਰਾਂ ਨੂੰ ਦੁਬਾਰਾ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਆਦਰਸ਼ ਸਕੂਲ ਵਿੱਚ ਹੋਏ ਘਪਲੇ ਦੀ ਜਾਂਚ ਦੀ ਮੰਗ ਕਰਦੇ ਹੋਏ ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾ ਪ੍ਰਧਾਨ ਉਗਰਾਹਾਂ ਦੀ ਅਗਵਾਈ ਵਿੱਚ ਆਦਰਸ਼ ਸਕੂਲ ਮੈਨੇਜਮੈਂਟ ਕਮੇਟੀ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਮੈਨੇਜਮੈਂਟ ਕਮੇਟੀ ਦੇ ਖਿਲਾਫ ਮਾਨਸਾ ਸ਼ਹਿਰ ਦੇ ਵਿੱਚ ਪਰਚੇ ਵੀ ਵੰਡੇ ਗਏ।

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਤਾਂ ਉਹਨਾਂ ਵੱਲੋਂ ਇੱਕ ਡਿਟੇਲ ਕਢਵਾਈ ਗਈ ਹੈ ਜਿਸ ਦੇ ਵਿੱਚ ਅਧਿਆਪਕਾਂ ਨੂੰ ਕਾਗਜ਼ਾਂ ਵਿੱਚ ਤਨਖਾਹ ਜਿਆਦਾ ਦਿਖਾਈ ਜਾਂਦੀ ਹੈ ਪਰ ਹੈ ਉਹਨਾਂ ਦੇ ਏਟੀਐਮ ਖੁਦ ਮੈਨੇਜਮੈਂਟ ਕਮੇਟੀ ਫੜ ਕੇ ਵਾਪਸ ਕਢਵਾ ਲੈਂਦੀ ਹੈ ਅਤੇ ਉਹਨਾਂ ਨੂੰ ਨਾ ਮਾਤਰ ਤਨਖਾਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਂਚ ਵੀ ਕੀਤੀ ਜਾ ਚੁੱਕੀ ਹੈ ਪਰ ਅਜੇ ਤੱਕ ਮੈਨੇਜਮੈਂਟ ਕਮੇਟੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਜਦੋਂ ਕਿ ਅਧਿਆਪਕਾਂ ਅਤੇ ਕਿਸਾਨਾਂ ਦੇ ਉੱਪਰ ਲਾਠੀ ਚਾਰਜ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਭਰਿਸ਼ਟਾਚਾਰ ਖਤਮ ਕਰਨ ਦੇ ਦਾਵੇ ਕਰਦੀ ਹੈ ਪਰ ਦੂਸਰੇ ਪਾਸੇ ਆਦਰਸ਼ ਸਕੂਲਾਂ ਦੇ ਵਿੱਚ ਮੈਨੇਜਮੈਂਟ ਕਮੇਟੀ ਵੱਲੋਂ ਭਰਿਸ਼ਟਾਚਾਰ ਕੀਤਾ ਜਾ ਰਿਹਾ ਅਤੇ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਜੇਕਰ ਆਦਰਸ਼ ਸਕੂਲ ਮੈਨੇਜਮੈਂਟ ਕਮੇਟੀ ਦੇ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਭਰ ਦੇ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

Trending news

false
;