Punjab Farmers Protest: ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਪੰਜਾਬ ਦੇ ਕਿਸਾਨਾਂ ਨੂੰ ਧੱਕੇ ਨਾਲ ਚੁੱਕਣ ਪਿੱਛੋਂ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
Trending Photos
Punjab Farmers Protest: ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਪੰਜਾਬ ਦੇ ਕਿਸਾਨਾਂ ਨੂੰ ਧੱਕੇ ਨਾਲ ਚੁੱਕਣ ਪਿੱਛੋਂ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਵਿਧਾਨ ਸਭਾ ’ਚ ਜਲ ਰੋਕਥਾਮ ਬਿੱਲ ਨੂੰ ਪਾਸ ਕੀਤਾ ਗਿਆ ਹੈ। ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਦਰਅਸਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਜਲ ਰੋਕਥਾਮ ਬਿੱਲ ਨੂੰ ਪਾਸ ਕਰਨ ਰੋਸ ਵਜੋਂ ਅੱਜ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਲਗਾਏ ਗਏ ਹਨ। ਕਿਸਾਨਾਂ ਵੱਲੋਂ ਦੁਪਹਿਰ 12 ਤੋਂ 4 ਵਜੇ ਤੱਕ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਨੂੰ ਸੰਯੁਕਤ ਕਿਸਾਨ ਮੋਰਚੇ ਗੈਰ ਸਿਆਸੀ ਨੇ ਸਮਰਥਨ ਦਿੱਤਾ ਹੈ।
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਤਕਰੀਬਨ 12 ਵਜੇ ਕਿਸਾਨਾਂ ਦਾ ਧਰਨਾ ਸ਼ੁਰੂ ਹੋਇਆ। ਸਾਰੀਆਂ ਕਿਸਾਨ ਜਥੇਬੰਦੀਆਂ ਇਸ ਵਿਸ਼ਾਲ ਧਰਨੇ ਵਿੱਚ ਇੱਕ ਮੰਚ ਉਤੇ ਇਕੱਠੀਆਂ ਹੋਈਆਂ ਹਨ। ਖਨੌਰੀ ਅਤੇ ਸ਼ੰਭੂ ਮੋਰਚੇ ਤੋਂ ਕਿਸਾਨਾਂ ਦਾ ਧਰਨਾ ਚੁੱਕਣ ਦੇ ਰੋਸ ਵਜੋਂ ਕਿਸਾਨ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ।
ਇਹ ਵੀ ਪੜ੍ਹੋ : Vigilance Bureau: ਵਿਜੀਲੈਂਸ ਬਿਊਰੋ ਵੱਲੋਂ ਐਸਐਚਓ ਅਤੇ ਏਐਸਆਈ ਨੂੰ 1,50,000 ਰੁਪਏ ਦੀ ਰਿਸ਼ਵਤ ਮੰਗਦੇ ਰੰਗੇ ਹੱਥੀਂ ਕਾਬੂ
ਕਿਸਾਨ ਆਗੂਆਂ ਦੀ ਗ੍ਰਿਫਤਾਰੀ ਅਤੇ ਕਿਸਾਨਾਂ ਦੇ ਸਮਾਨ ਚੋਰੀ ਹੋਣ ਦੇ ਵਜੋਂ ਸਰਕਾਰ ਖਿਲਾਫ਼ ਰੋਸ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਇੱਕ ਵਾਰ ਐਸਕੇਐਮ ਗੈਰ ਰਾਜਨੀਤਿਕ ਖਨੌਰੀ ਫੋਰਮ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਾਡੇ ਵੱਲੋਂ ਇਹ ਧਰਨਾ ਮੁਲਤਵੀ ਕੀਤਾ ਜਾਵੇਗਾ ਪਰ ਸ਼ਾਮ ਨੂੰ ਫਿਰ ਕਿਸਾਨਾਂ ਨੇ ਐਲਾਨ ਕੀਤਾ ਕਿ ਸਾਰੀਆਂ ਜਥੇਬੰਦੀਆਂ ਇੱਕ ਮੰਚ ਉੱਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ।
ਜਲੰਧਰ 'ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਪੁਲੀਸ ਵੱਲੋਂ ਲਾਏ ਬੈਰੀਕੇਡਾਂ ਨੂੰ ਉਖਾੜ ਕੇ ਭਜਾ ਦਿੱਤੇ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 12 ਵਜੇ ਦੇ ਕਰੀਬ ਕਿਸਾਨ ਮਿੱਥੇ ਸਮੇਂ ਅਨੁਸਾਰ ਮੰਤਰੀ ਦੇ ਘਰ ਵੱਲ ਵਧਣੇ ਸ਼ੁਰੂ ਹੋ ਗਏ ਸਨ। ਪੁਲਿਸ ਨੇ ਕਿਸਾਨਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਬੈਰੀਕੇਡ ਲਗਾ ਦਿੱਤੇ ਸਨ। ਇਸ ਦੌਰਾਨ ਜਦੋਂ ਕਿਸਾਨ ਅੱਗੇ ਵਧੇ ਤਾਂ ਪੁਲਿਸ ਨੇ ਜ਼ੋਰਦਾਰ ਢੰਗ ਨਾਲ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਿਸਾਨਾਂ ਨੂੰ ਰੋਕਣ ਵਿੱਚ ਨਾਕਾਮ ਰਹੀ। ਜਿਸ ਤੋਂ ਬਾਅਦ ਕਿਸਾਨਾਂ ਨੇ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਬਾਹਰ ਪਹੁੰਚ ਕੇ ਧਰਨਾ ਦਿੱਤਾ।
ਇਹ ਵੀ ਪੜ੍ਹੋ : Mohali Accident: ਮੋਹਾਲੀ ਵਿੱਚ ਦਰਦਨਾਕ ਸੜਕ ਹਾਦਸੇ ਵਿੱਚ ਲੜਕੀ ਸਮੇਤ ਤਿੰਨ ਵਿਦਿਆਰਥੀਆਂ ਦੀ ਮੌਤ