SKM Tractor March: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।
Trending Photos
SKM Tractor March: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੂਰੇ ਪੰਜਾਬ ਭਰ ਦੇ ਵਿੱਚ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਤਹਿਤ ਅੱਜ ਸਮਰਾਲਾ ਨੇੜਲੇ ਪਿੰਡ ਬਾਲਿਓਂ ਤੋਂ ਸਮਰਾਲਾ ਐਸਡੀਐਮ ਦਫ਼ਤਰ ਤੱਕ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ, ਜਿਸ ਵਿੱਚ 300 ਦੇ ਕਰੀਬ ਕਿਸਾਨਾਂ ਵੱਲੋਂ ਟਰੈਕਟਰ ਲਿਆਂਦੇ ਗਏ।
ਪਿੰਡ ਬਾਲਿਓਂ ਵਿੱਚ ਲੈਂਡ ਪੂਲਿੰਗ ਪਾਲਿਸੀ ਤਹਿਤ 250 ਏਕੜ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ। ਐਸਕੇਐਮ ਵੱਲੋਂ ਅੱਜ ਇਸ ਟਰੈਕਟਰ ਮਾਰਚ ਅਗਵਾਈ ਬਲਬੀਰ ਸਿੰਘ ਰਾਜੇਵਾਲ ਵੱਲੋਂ ਕੀਤੀ ਗਈ। ਕਿਸਾਨਾਂ ਵੱਲੋਂ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕਵਾਇਰ ਕਰਨ ਦੇ ਤਜਵੀਜ਼ ਦਾ ਵਿਰੋਧ ਕਰਨ ਲਈ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।
ਇਸ ਸਬੰਧੀ ਅੱਜ ਸਭ ਤੋਂ ਵੱਡਾ ਇਕੱਠ ਅਤੇ ਰੈਲੀ ਲੁਧਿਆਣਾ ਜ਼ਿਲ੍ਹੇ ਵਿੱਚ ਹੋਣ ਦੀ ਉਮੀਦ ਹੈ, ਜਿੱਥੇ 45,861 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਜਵੀਜ਼ ਹੈ। ਇਸ ਵਿੱਚ ਰਿਹਾਇਸ਼ੀ ਮੰਤਵ ਲਈ 24,311 ਏਕੜ ਅਤੇ ਸਨਅਤੀ ਜ਼ੋਨ ਸਥਾਪਤ ਕਰਨ ਲਈ 21,550 ਏਕੜ ਜ਼ਮੀਨ ਸ਼ਾਮਲ ਹੈ। ਕਿਸਾਨਾਂ ਨੇ ਸਰਕਾਰ ਨੂੰ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਟਰੈਕਟਰ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਕੂਮਕਲਾਂ, ਬਲੀਓਂ, ਦਾਖਾ, ਜੋਧਾਂ ਅਤੇ ਜਗਰਾਉਂ ਸਮੇਤ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : Amritsar Firing: ਜੇਈ ਨੇ ਗੱਡੀ ਹਟਾਉਣ ਨੂੰ ਲੈ ਕੇ ਬਹਿਸ ਮਗਰੋਂ ਚਲਾਈ ਗੋਲੀ, ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਉਨ੍ਹਾਂ ਕਿਹਾ ਇਹ ਹਾਲ ਹੀ ਦੇ ਸਮੇਂ ਵਿੱਚ ਸਭ ਤੋਂ ਵੱਡਾ ਮਾਰਚ ਹੋਵੇਗਾ, ਕਿਉਂਕਿ ਪੇਂਡੂ ਖੇਤਰਾਂ ਵਿੱਚ ਲੋਕ ਆਪਣੀਆਂ ਉਪਜਾਊ ਜ਼ਮੀਨਾਂ ਖੋਹਣ ਅਤੇ ਆਪਣੇ ਘਰਾਂ ਤੋਂ ਉਜਾੜਨ ਦੀ ਇਸ ਕੋਸ਼ਿਸ਼ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਨਾ ਚਾਹੁੰਦੇ ਹਨ। ਇਸ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਪੁਲਿਸ ਨੇ ਆਪਣੀ ਚੌਕਸੀ ਵਧਾਈ ਹੈ, ਕਿਉਂਕਿ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਸੈਂਕੜੇ ਟਰੈਕਟਰ ਪਹੁੰਚਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ : Jagraon Firing: ਨੌਜਵਾਨ ਦੀ ਕੁੱਟਮਾਰ ਕਰਨ ਮਗਰੋਂ ਬਦਮਾਸ਼ਾਂ ਨੇ ਗੱਡੀ ਨੂੰ ਲਗਾਈ ਅੱਗ; ਫਾਇਰਿੰਗ ਵੀ ਕੀਤੀ