CM Bhagwant mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ ਦੇ ਪਿੰਡ ਖਾਈ ਕੇ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ।
Trending Photos
CM Bhagwant mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ ਦੇ ਪਿੰਡ ਖਾਈ ਕੇ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ, ਜਿਸਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਲਪੇਟ ਆਉਣ ਕਾਰਨ ਜ਼ਖ਼ਮੀ ਹੋਣ ਤੋਂ ਬਾਅਦ ਮੌਤ ਹੋ ਗਈ ਸੀ।
ਮੁੱਖ ਮੰਤਰੀ ਨੇ ਸੁਖਵਿੰਦਰ ਕੌਰ ਦੀ ਦੁਖਦਾਈ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸਾਡੀ ਸਰਕਾਰ ਇਸ ਅਥਾਹ ਦਰਦ ਦੇ ਸਮੇਂ ਦੌਰਾਨ ਉਸਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਅਤੇ ਅਸੀਂ ਇਸ ਭਿਆਨਕ ਨੁਕਸਾਨ ਨਾਲ ਸਿੱਝਣ ਵਿੱਚ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ, ਉਨ੍ਹਾਂ ਨੇ ਪੁਸ਼ਟੀ ਕੀਤੀ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀ ਵਿੱਤੀ ਸਹਾਇਤਾ ਦਿੱਤੀ, ਇਸ ਮੁਸ਼ਕਲ ਸਮੇਂ ਵਿੱਚ ਸੁਖਵਿੰਦਰ ਕੌਰ ਦੇ ਪਰਿਵਾਰ ਦੀ ਸਹਾਇਤਾ ਲਈ 2 ਲੱਖ ਰੁਪਏ ਦਾ ਐਲਾਨ ਕੀਤਾ। ਹਮਲੇ ਤੋਂ ਬਾਅਦ ਸੁਖਵਿੰਦਰ ਕੌਰ, ਉਸਦੇ ਪਤੀ ਲਖਵਿੰਦਰ ਸਿੰਘ ਦੇ ਨਾਲ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀਐਚ) ਵਿੱਚ ਇਲਾਜ ਅਧੀਨ ਸਨ।
ਇਹ ਵੀ ਪੜ੍ਹੋ : ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨੇ ਫਿਰ ਮਚਾਇਆ ਕਹਿਰ: ਅੰਮ੍ਰਿਤਸਰ ਵਿੱਚ 14 ਮੌਤਾਂ, 6 ਦੀ ਹਾਲਤ ਗੰਭੀਰ
ਸੁਖਵਿੰਦਰ ਕੌਰ ਦੀ ਝੁਲਸਣ ਕਾਰਨ ਗੰਭੀਰ ਹਾਲਤ ਬਣੀ ਹੋਈ ਸੀ। ਡਾਕਟਰੀ ਯਤਨਾਂ ਦੇ ਬਾਵਜੂਦ, ਉਸਦਾ ਮੰਗਲਵਾਰ ਸਵੇਰੇ ਦੇਹਾਂਤ ਹੋ ਗਿਆ।
ਕਾਬਿਲੇਗੌਰ ਹੈ ਕਿ 11 ਮਈ ਨੂੰ ਰਾਤ 9 ਵਜੇ ਦੇ ਕਰੀਬ ਫਿਰੋਜ਼ਪੁਰ ਜ਼ਿਲ੍ਹਾ ਹੈੱਡਕੁਆਰਟਰ ਤੋਂ 12 ਕਿਲੋਮੀਟਰ ਦੂਰ ਸਥਿਤ ਖਾਈ ਫੇਮੇ ਕੀ ਪਿੰਡ ਵਿੱਚ ਡਰੋਨ ਦਾ ਮਲਬਾ ਡਿੱਗਣ ਕਾਰਨ ਪਰਿਵਾਰ ਦੇ ਤਿੰਨ ਜੀਅ ਜ਼ਖਮੀ ਹੋ ਗਏ ਸਨ। ਇਹ ਪਰਿਵਾਰ ਆਪਣੇ ਖੁੱਲ੍ਹੇ ਵਰਾਂਡੇ ਵਿੱਚ ਰਾਤ ਦਾ ਖਾਣਾ ਖਾ ਰਿਹਾ ਸੀ ਜਦੋਂ ਇੱਕ ਪਾਕਿਸਤਾਨੀ ਡਰੋਨ ਉਨ੍ਹਾਂ ਦੇ ਘਰ ਦੇ ਉੱਪਰੋਂ ਉੱਡਿਆ ਅਤੇ ਭਾਰਤ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਇਸਨੂੰ ਤਬਾਹ ਕਰ ਦਿੱਤਾ ਪਰ ਇਸਦਾ ਮਲਬਾ ਡਿੱਗਣ ਕਾਰਨ, ਅੱਗ ਲੱਗ ਗਈ ਅਤੇ ਅੱਗ ਨੇ ਬਾਹਰ ਖੜ੍ਹੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਅੱਗ ਲੱਗਣ ਨਾਲ ਘਰ ਦੇ ਤਿੰਨ ਮੈਂਬਰ ਗੰਭੀਰ ਜ਼ਖਮੀ ਹੋ ਗਏ। ਸੁਖਵਿੰਦਰ ਕੌਰ 100 ਫੀਸਦੀ ਝੁਲਸ ਗਈ, ਜਦੋਂ ਕਿ ਉਸਦਾ ਪਤੀ ਲਖਵਿੰਦਰ ਸਿੰਘ 70 ਫੀਸਦੀ ਝੁਲਸ ਗਿਆ। ਦੋਵਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀਐਚ) ਲਈ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦਾ ਪੁੱਤਰ ਜਸਵੰਤ ਸਿੰਘ ਵੀ ਜ਼ਖਮੀ ਹੋ ਗਿਆ ਸੀ ਪਰ ਫਿਰੋਜ਼ਪੁਰ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ ਅਤੇ ਉਸਦੀ ਹਾਲਤ ਸਥਿਰ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਨਾਲ ਗੱਲਬਾਤ ਹੋਵੇਗੀ ਤਾਂ ਸਿਰਫ਼ ਅੱਤਵਾਦ ਅਤੇ ਪੀਓਕੇ 'ਤੇ ਹੋਵੇਗੀ- PM ਮੋਦੀ