ਫਾਜ਼ਿਲਕਾ ਵਿੱਚ ਬਾਰਡਰ ਰੋਡ 'ਤੇ ਦੋ ਧਿਰਾਂ ਵਿਚਾਲੇ ਗੋਲੀਬਾਰੀ, ਇੱਕ ਦੀ ਮੌਤ
Advertisement
Article Detail0/zeephh/zeephh2726818

ਫਾਜ਼ਿਲਕਾ ਵਿੱਚ ਬਾਰਡਰ ਰੋਡ 'ਤੇ ਦੋ ਧਿਰਾਂ ਵਿਚਾਲੇ ਗੋਲੀਬਾਰੀ, ਇੱਕ ਦੀ ਮੌਤ

Fazilka News: ਜਾਣਕਾਰੀਅਨੁਸਾਰ ਫਾਜ਼ਿਲਕਾ ਦੀ ਸਰਹੱਦੀ ਸੜਕ 'ਤੇ ਅਦਾਲਤ ਦੇ ਬਾਹਰ ਦੋ ਵਾਹਨਾਂ ਵਿਚਕਾਰ ਭਿਆਨਕ ਟੱਕਰ ਹੋਈ ਹੈ। ਜਿਸ ਤੋਂ ਬਾਅਦ ਦੋ ਧੜੇ ਆਪਸ ਵਿੱਚ ਭਿੜ ਗਏ। 

ਫਾਜ਼ਿਲਕਾ ਵਿੱਚ ਬਾਰਡਰ ਰੋਡ 'ਤੇ ਦੋ ਧਿਰਾਂ ਵਿਚਾਲੇ ਗੋਲੀਬਾਰੀ, ਇੱਕ ਦੀ ਮੌਤ

Fazilka News: ਫਾਜ਼ਿਲਕਾ ਦੀ ਸਰਹੱਦੀ ਸੜਕ 'ਤੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਗੁੱਟਾਂ ਦੀ ਆਪਸ ਵਿੱਚ ਝੜਪ ਹੋ ਗਈ ਅਤੇ ਗੋਲੀਬਾਰੀ ਹੋਈ। ਇਸ ਗੋਲੀਬਾਲੀ ਦੌਰਾ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਿਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਜਦੋਂ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੀ ਸਰਹੱਦੀ ਸੜਕ 'ਤੇ ਅਦਾਲਤ ਦੇ ਬਾਹਰ ਦੋ ਵਾਹਨਾਂ ਵਿਚਕਾਰ ਭਿਆਨਕ ਟੱਕਰ ਹੋਈ ਹੈ। ਜਿਸ ਤੋਂ ਬਾਅਦ ਦੋ ਧੜੇ ਆਪਸ ਵਿੱਚ ਭਿੜ ਗਏ। ਹਾਲਾਂਕਿ, ਇਸ ਦੌਰਾਨ ਗੋਲੀਬਾਰੀ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਇੱਕ ਪਾਸੇ ਤੋਂ ਇੱਕ ਨੌਜਵਾਨ ਦੇ ਸਿਰ ਵਿੱਚ ਗੋਲੀ ਲੱਗੀ। ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ। ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਹੈ। ਹਾਲਾਂਕਿ, ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਵੀ ਗ੍ਰਿਫ਼ਤਾਰ ਲਿਆ ਹੈ। ਡੀਐਸਪੀ ਬਲਜਿੰਦਰ ਸਿੰਘ ਅਤੇ ਤਰਸੇਮ ਮਸੀਹ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਅਤੇ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। ਇਸ ਮਾਮਲੇ ਵਿੱਚ ਲੜਾਈ ਦਾ ਕਾਰਨ ਜਲਦੀ ਹੀ ਸਾਹਮਣੇ ਆਵੇਗਾ।

TAGS

Trending news

;