Tarn Taran Firing News: ਤਰਨਤਾਰਨ ਵਿੱਚ ਫਿਰੌਤੀ ਦੀ ਧਮਕੀ ਮਗਰੋਂ ਘਰ ਦੇ ਬਾਹਰ ਕੀਤੀ ਫਾਇਰਿੰਗ
Advertisement
Article Detail0/zeephh/zeephh2659586

Tarn Taran Firing News: ਤਰਨਤਾਰਨ ਵਿੱਚ ਫਿਰੌਤੀ ਦੀ ਧਮਕੀ ਮਗਰੋਂ ਘਰ ਦੇ ਬਾਹਰ ਕੀਤੀ ਫਾਇਰਿੰਗ

Tarn Taran Firing News: ਤਰਨਤਾਰਨ ਵਿੱਚ ਫਿਰੌਤੀ ਲਈ ਗੋਲ਼ੀ ਚਲਾਉਣ ਦੀ ਦਹਿਸ਼ਤ ਫੈਲਾਉਣ ਦਾ ਸਿਲਸਿਲਾ ਜਾਰੀ ਹੈ।

Tarn Taran Firing News: ਤਰਨਤਾਰਨ ਵਿੱਚ ਫਿਰੌਤੀ ਦੀ ਧਮਕੀ ਮਗਰੋਂ ਘਰ ਦੇ ਬਾਹਰ ਕੀਤੀ ਫਾਇਰਿੰਗ

Tarn Taran Firing News: ਤਰਨਤਾਰਨ ਵਿੱਚ ਫਿਰੌਤੀ ਲਈ ਗੋਲ਼ੀ ਚਲਾਉਣ ਦੀ ਦਹਿਸ਼ਤ ਫੈਲਾਉਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਤਰਨਤਾਰਨ ਵਿੱਚ ਖ਼ਾਲਸਾ ਸਟੋਰ ਦੇ ਮਾਲਕ ਕਰਿਆਨਾ ਕਾਰੋਬਾਰ ਤੋਂ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੇ ਫਿਰੌਤੀ ਮੰਗੀ ਸੀ। ਫਿਰੌਤੀ ਨਾ ਦੇਣ ਉਤੇ ਆਪਣੇ ਗੁਰਗੇ ਭੇਜ ਕੇ ਕਰਿਆਨਾ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀ ਚਲਾ ਦਿੱਤੀ। ਸਾਰੀ ਘਟਨਾ ਸੀਸੀਵੀ ਵਿੱਚ ਕੈਦ ਹੋ ਗਈ ਹੈ। ਇਸ ਤੋਂ ਪਹਿਲਾਂ ਵੀ ਫਿਰੌਤੀ ਮੰਗਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਕੇਸ ਦਰਜ ਕਰਕੇ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ।

ਇਕ ਹੋਰ ਮਾਮਲੇ ਵਿੱਚ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਵਿਖੇ ਬੀਤੀ ਰਾਤ 'ਆਮ ਆਦਮੀ ਪਾਰਟੀ' ਦੇ ਮੈਂਬਰ ਪੰਚਾਇਤ ਦੇ ਭਰਾ ਨੂੰ ਕੁਝ ਵਿਅਕਤੀਆਂ ਨੇ ਉਸ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਥਿਤ ਤੌਰ ਉਤੇ ਜ਼ਖ਼ਮੀ ਕਰ ਦਿੱਤਾ, ਜਦੋਂ ਉਹ ਘਰ ਵਿੱਚ ਸੁੱਤਾ ਪਿਆ ਸੀ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 'ਆਮ ਆਦਮੀ ਪਾਰਟੀ' ਦੇ ਪਿੰਡ ਪੱਧਰੀ ਦੇ ਮੈਂਬਰ ਪੰਚਾਇਤ ਦਾ ਭਰਾ ਪਰਮਜੀਤ ਸਿੰਘ ਪੁੱਤਰ ਜਗੀਰ ਸਿੰਘ ਆਪਣੇ ਘਰ ਸੁੱਤਾ ਪਿਆ ਸੀ, ਜਦਕਿ ਉਸ ਦਾ ਪਰਿਵਾਰ ਘਰ ਦੇ ਨਜ਼ਦੀਕ ਇਕ ਵਿਆਹ ਸਮਾਗਮ 'ਚ ਗਿਆ ਹੋਇਆ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਤਹਿਤ ਕੁਝ ਵਿਅਕਤੀਆਂ ਨੇ ਘਰ 'ਚ ਦਾਖਲ ਹੋ ਕੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਜ਼ਖ਼ਮੀ ਕਰ ਦਿੱਤਾ।  ਰੌਲਾ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਉਹ ਲੋਕ ਉਥੋਂ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਬੁਰੀ ਤਰ੍ਹਾਂ ਜ਼ਖ਼ਮੀ ਪਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਪਰਿਵਾਰਕ ਮੈਂਬਰਾਂ ਅਤੇ ਸਰਪੰਚ ਸਲਵਿੰਦਰ ਸਿੰਘ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਵੀ ਪੜ੍ਹੋ : Punjab Assembly Session Live: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ; ਕੌਮੀ ਖੇਤੀ ਮੰਡੀਕਰਨ ਨੀਤੀ ਖਿਲਾਫ਼ ਮਤਾ ਪੇਸ਼

ਇਸ ਸਬੰਧੀ ਥਾਣਾ ਮੁਖੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਘਟਨਾ ਦਾ ਪਤਾ ਚਲਦਿਆਂ ਪੁਲਸ ਮੌਕੇ 'ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪਰਮਜੀਤ ਸਿੰਘ ਦੀ ਹਾਲਤ ਨਾਜ਼ੁਕ ਹੈ ਤੇ ਉਹ ਬਿਆਨ ਦੇਣ ਦੇ ਯੋਗ ਨਹੀਂ ਹੈ, ਪ੍ਰੰਤੂ ਫਿਰ ਵੀ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Ludhiana News: ਲੁਧਿਆਣਾ ਵਿੱਚ ਇੱਕ ਹੋਰ ਨਸ਼ਾ ਤਸਕਰ ਦੇ ਘਰ ਉਤੇ ਚੱਲ ਰਿਹਾ ਬੁਲਡੋਜ਼ਰ

TAGS

Trending news

;