Shiromani Akali Dal: ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ।
Trending Photos
Shiromani Akali Dal: ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ। ਗੋਗੀ ਨੇ ਦੱਸਿਆ ਕਿ ਉਨ੍ਹਾਂ ਇਹ ਅਸਤੀਫਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸੇਵਾ ਮੁਕਤ ਕਰਨ ਦੇ ਰੋਸ ਵਜੋਂ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਇੱਕ ਸਿੱਖ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਉਪਰ ਕੁੱਝ ਨਹੀਂ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਉਣ ਉਤੇ ਹਲਕਾ ਚਮਕੌਰ ਸਾਹਿਬ ਤੋਂ ਉੱਠੀ ਵੱਡੀ ਗਿਣਤੀ ਵਿਚ ਬਗਾਵਤ ਸਮੁੱਚੀ ਲੀਡਰਸ਼ਿਪ ਨੇ ਬਾਦਲ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਤੋਂ ਇਲਾਵਾ ਹਰੀ ਸਿੰਘ ਨਾਭਾ ਨੇ ਅਕਾਲੀ ਦਲ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਇੱਕ ਹੋਰ ਜਲੰਧਰ ਤੋਂ ਜਥੇਦਾਰ ਤੇਜਾ ਸਿੰਘ ਸਾਬਕਾ ਚੇਅਰਮੈਨ ਸਾਹਕੋਟ ਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ ਵੱਲੋਂ ਰੋਸ ਵਜੋਂ ਅਸਤੀਫ਼ਾ ਦਿੱਤਾ ਗਿਆ ਹੈ।
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਕਮਾਂ ਤੋਂ ਬਾਅਦ ਸੇਵਾ ਮੁਕਤ ਹੋਏ ਗਿਆਨੀ ਰਘਬੀਰ ਸਿੰਘ ਅੱਜ ਇੱਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਇਸ ਨੂੰ ਗੁਰੂ ਸਾਹਿਬਾਨ ਦਾ ਹੁਕਮ ਮੰਨਿਆ ਹੈ।
ਵਰਨਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਵੀ ਉਹ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਂਦੇ ਰਹਿਣਗੇ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮਨੁੱਖ ਉਦੋਂ ਤੱਕ ਹੀ ਸੇਵਾ ਕਰ ਸਕਦਾ ਹੈ ਜਦੋਂ ਤੱਕ ਗੁਰੂ ਹੁਕਮ ਕਰਦੇ ਹਨ। ਜਿੰਨਾ ਚਿਰ ਗੁਰੂ ਨੇ ਹੁਕਮ ਕੀਤਾ ਹੈ, ਉਹ ਖੁਸ਼ ਅਤੇ ਸੰਤੁਸ਼ਟ ਹੈ। ਗੁਰੂ ਜੀ ਦਾ ਸ਼ੁਕਰਾਨਾ ਕਰਕੇ ਹੁਣੇ ਹੀ ਵਾਪਸ ਆਏ ਹਾਂ ਕਿ ਉਨ੍ਹਾਂ ਨੇ ਆਪਣੇ ਮਿਹਰ ਭਰੇ ਹੱਥਾਂ ਨਾਲ ਮੇਰੇ ਸਿਰ 'ਤੇ ਬਹੁਤ ਵੱਡੀ ਜ਼ਿੰਮੇਵਾਰੀ, ਸੇਵਾ ਇਕ ਮਹਾਨ ਤਖਤ 'ਤੇ ਰੱਖ ਦਿੱਤੀ ਹੈ। ਉਹ ਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਆਇਆ ਹੈ ਅਤੇ ਅਰਦਾਸ ਕੀਤੀ ਹੈ ਕਿ ਉਹ ਜੋ ਵੀ ਗਲਤੀ ਹੋਈ ਹੋਵੇ, ਉਹ ਮਾਫ਼ ਕਰ ਦੇਣ।