Fazilka News: ਸਰਪੰਚ ਲਈ ਚੋਣ; ਆਜ਼ਾਦੀ ਮਗਰੋਂ ਪਹਿਲੀ ਵਾਰ ਲਾਧੂਕਾ ਤੇ ਅਚਾਡਿੱਕੀ ਪਿੰਡਾਂ ਵਿੱਚ ਵੱਖਰੇ-ਵੱਖਰੇ ਹੋਣਗੇ ਸਰਪੰਚ
Advertisement
Article Detail0/zeephh/zeephh2763163

Fazilka News: ਸਰਪੰਚ ਲਈ ਚੋਣ; ਆਜ਼ਾਦੀ ਮਗਰੋਂ ਪਹਿਲੀ ਵਾਰ ਲਾਧੂਕਾ ਤੇ ਅਚਾਡਿੱਕੀ ਪਿੰਡਾਂ ਵਿੱਚ ਵੱਖਰੇ-ਵੱਖਰੇ ਹੋਣਗੇ ਸਰਪੰਚ

Fazilka News: ਫਾਜ਼ਿਲਕਾ ਦੇ ਦੋ ਪਿੰਡਾਂ ਲਾਧੂਕਾ ਅਤੇ ਅਚਾਡਿੱਕੀ ਵਿੱਚ ਸਰਪੰਚ ਚੋਣਾਂ ਹੋ ਰਹੀਆਂ ਹਨ। ਇਸ ਲਈ ਦੋ ਸਰਕਾਰੀ ਸਕੂਲਾਂ ਵਿੱਚ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

Fazilka News: ਸਰਪੰਚ ਲਈ ਚੋਣ; ਆਜ਼ਾਦੀ ਮਗਰੋਂ ਪਹਿਲੀ ਵਾਰ ਲਾਧੂਕਾ ਤੇ ਅਚਾਡਿੱਕੀ ਪਿੰਡਾਂ ਵਿੱਚ ਵੱਖਰੇ-ਵੱਖਰੇ ਹੋਣਗੇ ਸਰਪੰਚ

Fazilka News: ਫਾਜ਼ਿਲਕਾ ਦੇ ਦੋ ਪਿੰਡਾਂ ਲਾਧੂਕਾ ਅਤੇ ਅਚਾਡਿੱਕੀ ਵਿੱਚ ਸਰਪੰਚ ਚੋਣਾਂ ਹੋ ਰਹੀਆਂ ਹਨ। ਇਸ ਲਈ ਦੋ ਸਰਕਾਰੀ ਸਕੂਲਾਂ ਵਿੱਚ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਿੰਡਾਂ ਦੇ ਚਾਰ-ਚਾਰ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣਗੀਆਂ ਅਤੇ ਇਸਦੇ ਨਤੀਜੇ ਸ਼ਾਮ ਨੂੰ ਐਲਾਨੇ ਜਾਣਗੇ। ਹਾਲਾਂਕਿ, ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਅਨੁਸਾਰ ਮੁਤਾਬਕ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦੋਵੇਂ ਪਿੰਡ ਵੱਖ ਕੀਤੇ ਗਏ ਹਨ ਅਤੇ ਦੋਵਾਂ ਵਿੱਚ ਵੱਖ-ਵੱਖ ਚੋਣਾਂ ਹੋ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪਿੰਡ ਲਾਧੂਕਾ ਵਿੱਚ ਸਰਪੰਚ ਦੇ ਅਹੁਦੇ ਲਈ ਦੋ ਉਮੀਦਵਾਰ ਰਾਕੇਸ਼ ਕੁਮਾਰ ਅਤੇ ਜਰਨੈਲ ਸਿੰਘ ਚੋਣ ਮੈਦਾਨ ਵਿੱਚ ਹਨ ਅਤੇ ਲਗਭਗ 1900 ਵੋਟਾਂ ਹਨ। ਜਿਸ ਲਈ ਸਥਾਨਕ ਪ੍ਰਾਇਮਰੀ ਸਕੂਲ ਵਿੱਚ ਵੋਟਿੰਗ ਕੀਤੀ ਜਾ ਰਹੀ ਹੈ।

ਪਿੰਡ ਅਚਾਡਿੱਕੀ ਦੀ ਗੱਲ ਕਰੀਏ ਤਾਂ ਇੱਥੇ ਵੀ ਦੋ ਉਮੀਦਵਾਰ ਦਰਸ਼ਨ ਸਿੰਘ ਅਤੇ ਕੋਮਲ ਰਾਣੀ ਚੋਣ ਮੈਦਾਨ ਵਿੱਚ ਹਨ ਅਤੇ ਲਗਭਗ 261 ਵੋਟਾਂ ਹਨ। ਜਿਨ੍ਹਾਂ ਵਿੱਚੋਂ 150 ਵੋਟਾਂ ਪੋਲ ਹੋਈਆਂ ਹਨ ਅਤੇ ਇਸ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਧੂਕਾ ਵਿੱਚ ਇੱਕ ਪੋਲਿੰਗ ਸਟੇਸ਼ਨ ਸਥਾਪਤ ਕੀਤਾ ਗਿਆ ਹੈ। ਜਿੱਥੇ ਵੋਟਿੰਗ ਹੋ ਰਹੀ ਹੈ।

ਇਹ ਵੀ ਪੜ੍ਹੋ : Pak Number Fraud: ਪਾਕਿਸਤਾਨੀ ਨੰਬਰਾਂ ਤੋਂ ਪੰਜਾਬ ਵਿੱਚ ਧੋਖਾਧੜੀ ਦਾ ਖੇਲ; ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਬਣਾਇਆ ਜਾ ਰਿਹੈ ਸ਼ਿਕਾਰ

ਇਸਦੇ ਨਤੀਜੇ ਸ਼ਾਮ 5 ਵਜੇ ਤੋਂ ਬਾਅਦ ਐਲਾਨੇ ਜਾਣਗੇ। ਜਦੋਂ ਕਿ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਗੁਰਨਾਮ ਸਿੰਘ ਅਤੇ ਬਲਕਾਰ ਸਿੰਘ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਵੋਟਿੰਗ ਸ਼ਾਂਤੀਪੂਰਵਕ ਚੱਲ ਰਹੀ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

 

TAGS

Trending news

;