Kapurthala News: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੱਲ ਰਹੀ ਪੰਜਾਬ ਸਰਕਾਰ ਦੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦਾ ਨਾਜਾਇਜ਼ ਵਰਤਾਰਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਜਿਸ ਕਾਰਨ ਆਏ ਦਿਨ ਪੰਜਾਬ ਦੇ ਪੁੱਤ ਮੌਤ ਦੇ ਮੂੰਹ ਪੈ ਰਹੇ ਹਨ।
Trending Photos
Kapurthala News: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੱਲ ਰਹੀ ਪੰਜਾਬ ਸਰਕਾਰ ਦੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦਾ ਨਾਜਾਇਜ਼ ਵਰਤਾਰਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਜਿਸ ਕਾਰਨ ਆਏ ਦਿਨ ਪੰਜਾਬ ਦੇ ਪੁੱਤ ਮੌਤ ਦੇ ਮੂੰਹ ਪੈ ਰਹੇ ਹਨ। ਭਾਵੇਂਕਿ, ਪੰਜਾਬ ਸਰਕਾਰ ਨੇ ਅਨੇਕਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਤੁੰਨ ਦਿੱਤਾ ਹੈ ਤੇ ਉਨ੍ਹਾਂ ਦੀ ਨਜਾਇਜ਼ ਉਸਾਰੀ ਉਤੇ ਬੁਲਡੋਜ਼ਰ ਕਾਰਵਾਈ ਕੀਤੀ ਜਾ ਰਹੀ ਹੈ ਪਰ ਬਾਵਜੂਦ ਇਸਦੇ ਹਾਲਾਤ ਵਿੱਚ ਨਾ ਹੀ ਸੁਧਾਰ ਹੋ ਰਿਹਾ ਹੈ ਤੇ ਹਾਲਾਤ ਹੋਰ ਬਦਤਰ ਹੁੰਦੇ ਜਾ ਰਹੇ ਹਨ।
ਦਿਲ ਨੂੰ ਝੰਜੋੜ ਦੇਣ ਵਾਲਾ ਅਜਿਹਾ ਹੀ ਇਕ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਸ ਵਿਚ ਇਕ ਪਿਤਾ ਆਪਣੇ ਨੌਜਵਾਨ ਪੁੱਤ ਦੀ ਲਾਸ਼ ਕੋਲ ਖੜ੍ਹ ਕੇ ਅਰਦਾਸ ਕਰ ਰਿਹਾ ਹੈ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਜਨਤਕ ਹੋਇਆ ਤਾਂ ਅੱਗ ਵਾਂਗ ਵਾਇਰਲ ਹੋ ਗਿਆ। ਕੁੱਝ ਸਮਾਂ ਪਹਿਲਾਂ ਇਟਲੀ ਤੋਂ ਆਏ ਇਕ ਨੌਜਵਾਨ ਦੀ ਪਿੰਡ ਮੁਸ਼ਕਵੇਦ ਤੋਂ ਡੈਣਵਿੰਡ ਜਾਂਦੇ ਰਸਤੇ ਵਿਚ ਭੇਦਭਰੀ ਹਾਲਤ ਵਿਚ ਲਾਸ਼ ਪ੍ਰਾਪਤ ਹੋਈ ਸੀ ਜਿਸ ਦੀ ਪਹਿਚਾਣ ਅਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਬੈਂਸ ਵਾਸੀ ਪਿੰਡ ਡੈਣਵਿੰਡ ਵਜੋਂ ਹੋਈ ਸੀ ਮ੍ਰਿਤਕ ਦੇ ਪਿਤਾ ਪੰਜਾਬ ਪੁਲਿਸ ਵਿੱਚ ਸਹਾਇਕ ਥਾਣੇਦਾਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਮ੍ਰਿਤਕ ਲੜਕੇ ਦੀ ਮਾਤਾ ਸਰਬਜੀਤ ਕੌਰ ਪਿੰਡ ਡੈਣਵਿੰਡ ਦੀ ਮੌਜੂਦਾ ਸਰਪੰਚ ਵੀ ਹੈ।
ਕਾਬਿਲੇਗੌਰ ਹੈ ਕਿ ਸੋਮਵਾਰ ਨੂੰ ਕਪੂਰਥਲਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲੈ ਕੇ ਆਏ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਹੰਸਪਾਲ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਝਾਲ ਠੀਕਰੀਵਾਲ ਵਜੋਂ ਹੋਈ ਹੈ। ਦੇਰ ਰਾਤ ਪਰਿਵਾਰਕ ਮੈਂਬਰ ਹੰਸਪਾਲ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਰੂਮ ਵਿੱਚ ਲੈ ਆਏ। ਡਿਊਟੀ 'ਤੇ ਮੌਜੂਦ ਡਾਕਟਰ ਮੋਇਨ ਮੁਹੰਮਦ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ ਸੀ।
ਨਸ਼ੇ ਦੀ ਓਵਰਡੋਜ਼ ਕਾਰਨ ਮੌਤ
ਕੋਤਵਾਲੀ ਥਾਣੇ ਦੇ ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ 112 ਨੰਬਰ 'ਤੇ ਮਿਲੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਸ਼ੁਰੂਆਤੀ ਜਾਂਚ ਵਿੱਚ ਸ਼ੱਕ ਹੈ ਕਿ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।