ਬਟਾਲਾ ਵਿੱਚ, ਤਿੰਨ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਨੌਜਵਾਨ ਕਰਨਬੀਰ ਸਿੰਘ ਦੀ ਮੌਤ ਹੋ ਗਈ ਅਤੇ ਇੱਕ ਔਰਤ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਔਰਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
Trending Photos
Batala News: ਬਟਾਲਾ ਦੇ ਕਾਦੀਆ ਇਲਾਕੇ ਵਿੱਚ ਸ਼ਨੀਵਾਰ ਨੂੰ ਗੋਲੀਬਾਰੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ (ਪੁੱਤਰ ਪ੍ਰੇਮ ਸਿੰਘ), ਵਾਸੀ ਭੀਖੋਵਾਲ ਥਾਣਾ ਘੁਮਾਣ ਕਲਾਂ, ਜੋ ਕਿ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਿਹਾ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਉਸ ਦੇ ਨਾਲ ਆਈ ਔਰਤ ਹਰਜੀਤ ਕੌਰ (ਵਾਸੀ ਭਗਵਾਨਪੁਰ), ਜੋ ਕਿ ਕਥਿਤ ਤੌਰ 'ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹੈ, ਗੰਭੀਰ ਜ਼ਖਮੀ ਹੋ ਗਈ।
ਔਰਤ ਦੀ ਹਾਲਤ ਨਾਜ਼ੁਕ ਹੋਣ ਕਾਰਨ, ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਘਟਨਾ ਬਾਰੇ ਬਿਆਨ ਦਿੰਦੇ ਹੋਏ ਸਿਟੀ ਡੀਐਸਪੀ ਨੇ ਕਿਹਾ ਕਿ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਔਰਤ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਜ਼ਖਮੀ ਔਰਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹੈ ਜਾਂ ਨਹੀਂ।
ਸਰਕਾਰੀ ਹਸਪਤਾਲ ਦੇ ਡਾਕਟਰਾਂ ਅਨੁਸਾਰ, ਮ੍ਰਿਤਕ ਨੌਜਵਾਨ ਨੂੰ ਗੋਲੀਆਂ ਲੱਗੀਆਂ ਸਨ ਅਤੇ ਉਸਨੂੰ ਇੱਕ ਜ਼ਖਮੀ ਔਰਤ ਦੇ ਨਾਲ ਹਸਪਤਾਲ ਲਿਆਂਦਾ ਗਿਆ ਸੀ, ਜਿਸਨੂੰ ਬਾਅਦ ਵਿੱਚ ਅੰਮ੍ਰਿਤਸਰ ਭੇਜ ਦਿੱਤਾ ਗਿਆ ਸੀ। ਫਿਲਹਾਲ, ਔਰਤ ਦੀ ਪਛਾਣ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।