Shiromani Akali Dal new president: ਪਿਛਲੇ ਸਾਲ 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ।
Trending Photos
Shiromani Akali Dal new president: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਹੋ ਰਹੀ ਹੈ। ਇਸ ਚੋਣ ਪ੍ਰਕੀਰਿਆ ਤੋਂ ਕੁੱਝ ਹੀ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਹਾਲਾਂਕਿ ਪਾਰਟੀ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ ਇਸ ਨੂੰ ਲੈ ਕੇ ਚਰਚਾਵਾਂ ਵੀ ਜ਼ੋਰਾਂ ਸ਼ੋਰਾਂ 'ਤੇ ਹਨ। ਚਰਚਾਵਾਂ ਇਹ ਵੀ ਚੱਲ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਹੀ ਮੁੜ ਤੋਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਹਾਲਾਂਕਿ ਕੁੱਝ ਵੀ ਸਮੇਂ ਬਾਅਦ ਇਹ ਸਭ ਕੁੱਝ ਸਾਫ਼ ਹੋ ਜਾਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ।
ਪ੍ਰਧਾਨਗੀ ਦੀ ਚੋਣ ਲਈ ਸਮੂਹ ਅਕਾਲੀ ਆਗੂ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੂੰਦਰੀ ਹਾਲ ਪਹੁੰਚ ਰਹੇ ਹਨ। ਜਿਨ੍ਹਾਂ 'ਚ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਵੀ ਪਹੁੰਚ ਗਏ ਹਨ। ਚੋਣ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੁਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ। ਜਰਨਲ ਡੈਲੀਗੇਟ ਸ਼ੈਸਨ ਮੌਕੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵੱਲੋਂ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ 1920 ਵਿੱਚ ਹੋਂਦ 'ਚ ਆਈ ਅਤੇ ਪੰਥਕ ਮਸਲਿਆ ਨੂੰ ਹੋਰ ਮਜਬੂਤੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਬਣਾਇਆ ਗਿਆ। ਉਸ ਵੇਲੇ ਤੋਂ ਚਲਦੀ ਆ ਰਹੀ ਰਿਵਾਇਤ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਜਰਨਲ ਡੈਲੀਗੇਟ ਸ਼ੈਸਨ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰਵਾਇਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 16 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ। ਦੱਸਣਯੋਗ ਹੈ ਕਿ 2008 ਵਿੱਚ ਸੁਖਬੀਰ ਸਿੰਘ ਬਾਦਲ ਪਹਿਲੀ ਵਾਰ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ। ਇਸ ਵਾਰ ਵੀ ਚਰਚਾ ਚੱਲ ਰਹੀ ਹੈ ਕਿ ਸੁਖਬੀਰ ਬਾਦਲ ਨੂੰ ਮੁੜ ਪ੍ਰਧਾਨ ਬਣਾਇਆ ਜਾ ਸਕਦਾ ਹੈ।