Takht Sri Keshgarh Sahib: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਤੈਅ ਸਮੇਂ ਤੋਂ ਪਹਿਲਾਂ ਸੇਵਾ ਸੰਭਾਲ ਲਈ ਹੈ।
Trending Photos
Takht Sri Keshgarh Sahib: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਤੈਅ ਸਮੇਂ ਤੋਂ ਪਹਿਲਾਂ ਸੇਵਾ ਸੰਭਾਲ ਲਈ ਹੈ। ਇਸ ਤੋਂ ਪਹਿਲਾਂ 10 ਵਜੇ ਤਾਜਪੋਸ਼ੀ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਪਰ ਉਨ੍ਹਾਂ ਨੇ ਤੜਕੇ ਹੀ ਸੇਵਾ ਸੰਭਾਲ ਲਈ ਹੈ। ਦੂਜੇ ਪਾਸੇ ਗਿਆਨੀ ਕੁਲਦੀਪ ਸਿੰਘ ਦਾ ਜਥੇਦਾਰ ਵਜੋਂ ਤਾਜਪੋਸ਼ੀ ਸਮਾਗਮ ਵਿਵਾਦਾਂ ਵਿਚ ਘਿਰਦਾ ਨਜ਼ਰ ਆ ਰਿਹਾ ਹੈ।
ਨਿਹੰਗ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਨਿਹੰਗ ਧੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਵੀ ਫੈਸਲਾ ਬਦਲਣ ਲਈ ਕਹਿ ਰਹੇ ਸਨ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਨਹੀਂ ਹੋਣ ਦੇਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਆਪਣਾ ਫੈਸਲਾ ਬਦਲਣਾ ਪਵੇਗਾ। 96 ਕਰੋੜ ਰੁਪਏ ਵਾਲੇ ਨਿਹੰਗ ਸਿੰਘ ਗਰੁੱਪ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਹ ਕੱਲ੍ਹ ਮੁੰਬਈ ਵਿੱਚ ਸਨ ਪਰ ਉਹ ਸਵੇਰੇ ਹੀ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।
ਬਾਬਾ ਬਲਬੀਰ 96 ਕਰੋੜੀ ਨਿਹੰਗ ਸਿੰਘ ਜਥੇਬੰਦੀਆਂ ਨੂੰ ਨਾਲ ਲੈ ਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਅੱਜ ਜਿਹੜਾ ਚੋਰੀ ਦੇ ਨਾਲ ਲੋਕ ਛੁਪ ਕੇ ਤਾਕਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੇ ਮਹਾਰਾਜ ਦੇ ਪ੍ਰਕਾਸ਼ ਤੋਂ ਬਗੈਰ ਹੀ ਕੁਝ ਕੁ ਸਾਥੀਆਂ ਨੂੰ ਨਾਲ ਲੈ ਕੇ ਆਪਣੇ ਪ੍ਰਵਾਨਗੀ ਦਰਜ ਕਰਵਾ ਦਿੱਤੀ ਹੈ ਪਰ ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਕੌਮ ਇਸ ਚੀਜ਼ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਸਿੱਖ ਪੰਥ ਦੇ ਵਿਰੁੱਧ ਇਹ ਸਾਰੇ ਕਾਰਜ ਕੀਤੇ ਗਏ ਹਨ ਖਾਲਸਾ ਪੰਥ ਤੇ ਸਿੱਖ ਸੰਗਤ ਨੂੰ ਇਹ ਬਿਲਕੁਲ ਵੀ ਮਨਜ਼ੂਰ ਨਹੀਂ।
ਉਹਨਾਂ ਇਹ ਵੀ ਕਿਹਾ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕੋਈ ਵੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਰਾਜਨੀਤਿਕ ਗੱਲਬਾਤ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਕੋਈ ਹੋਰ ਅਜਿਹਾ ਕਦਮ ਚੁੱਕਿਆ ਜਾਵੇਗਾ ਜਿਸ ਦੇ ਕਰਕੇ ਪੰਥ ਨੂੰ ਨੁਕਸਾਨ ਹੋਵੇ ਸ਼ਾਂਤੀਪੂਰਨ ਢੰਗ ਨਾਲ ਅਸੀਂ ਤਮਾਮ ਸਿੱਖ ਸੰਗਤ ਦੇ ਵਿੱਚ ਜੋ ਅੱਜ ਕੁਝ ਵੀ ਮਨਜ਼ੂਰ ਨਹੀਂ ਕੀਤਾ ਜਾ ਸਕਦਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗਿ ਕਮੇਟੀ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ ਸੀ ਤੇ ਉਨ੍ਹਾਂ ਦੀ ਜਗ੍ਹਾ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਸੇਵਾ ਸੌਂਪੀ ਗਈ ਸੀ। ਤਾਜ਼ਪੋਸ਼ੀ ਤੋਂ ਇੱਕ ਦਿਨ ਪਹਿਲਾਂ ਹੀ ਨਿਹੰਗ ਸਿੰਘਾਂ ਦੀ ਵੱਡੀ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਇਹ ਐਲਾਨ ਕਰ ਦਿੱਤਾ ਗਿਆ ਕਿ ਉਹ ਤਾਜਪੋਸ਼ੀ ਸਮਾਗਮ ਨਹੀਂ ਹੋਣ ਦੇਣਗੇ। ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਮੁੜ ਬਹਾਲ ਕਰਨ।
ਉਨ੍ਹਾਂ ਕਿਹਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਨੂੰ ਰੋਕਿਆ ਜਾਵੇਗਾ ਤੇ ਇਸਦਾ ਵਿਰੋਧ ਕੀਤਾ ਜਾਵੇਗਾ। ਨਿਹੰਗ ਸਿੰਘ ਫ਼ੌਜਾਂ ਵਹੀਰਾਂ ਘਤ ਕੇ ਪਹੁੰਚਣਗੀਆਂ ਤੇ ਕਿਸੇ ਵੀ ਹਾਲ ਇਹ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਇਥੇ ਇਹ ਵੀ ਜ਼ਿਕਰੇ ਖ਼ਾਸ ਹੈ ਕਿ ਸਮੁੱਚਾ ਪ੍ਰਸਾਸ਼ਨ ਹੋਲੇ ਮਹੱਲੇ ਮੌਕੇ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀਆਂ ਸੰਗਤਾਂ ਦੇ ਪ੍ਰਬੰਧਾਂ ਵਿਚ ਮਸ਼ਰੂਫ ਹੈ ਪਰ ਇਕਦਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਵਾਦਾਂ ਵਿਚ ਘਿਰ ਜਾਣ ਕਾਰਨ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ।