ਸਰਕਾਰੀ ਅਧਿਆਪਕ 'ਤੇ ਲੱਗੇ ਨਸ਼ਾ ਤਸਕਰੀ ਦਾ ਇਲਜ਼ਾਮ, ਪੁਲਿਸ ਨੇ ਭਾਲ ਲਈ ਛਾਪੇਮਾਰੀ ਕੀਤੀ ਸ਼ੁਰੂ
Advertisement
Article Detail0/zeephh/zeephh2673233

ਸਰਕਾਰੀ ਅਧਿਆਪਕ 'ਤੇ ਲੱਗੇ ਨਸ਼ਾ ਤਸਕਰੀ ਦਾ ਇਲਜ਼ਾਮ, ਪੁਲਿਸ ਨੇ ਭਾਲ ਲਈ ਛਾਪੇਮਾਰੀ ਕੀਤੀ ਸ਼ੁਰੂ

Faridkot News:  ਪੁੱਛਗਿੱਛ ਦੌਰਾਨ, ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਦੇ ਪਿੰਡ ਦਾ ਇੱਕ ਸਰਕਾਰੀ ਅਧਿਆਪਕ ਧਰਮਪ੍ਰੀਤ ਸਿੰਘ ਵੀ ਬਾਂਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਧਰਮਪ੍ਰੀਤ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।

ਸਰਕਾਰੀ ਅਧਿਆਪਕ 'ਤੇ ਲੱਗੇ ਨਸ਼ਾ ਤਸਕਰੀ ਦਾ ਇਲਜ਼ਾਮ, ਪੁਲਿਸ ਨੇ ਭਾਲ ਲਈ ਛਾਪੇਮਾਰੀ ਕੀਤੀ ਸ਼ੁਰੂ

Faridkot News(ਨਰੇਸ਼ ਸੇਠੀ): ਫਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ 4 ਮਾਮਲਿਆਂ ਵਿੱਚ 8 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ 2 ਕਿਲੋ 560 ਗ੍ਰਾਮ ਅਫੀਮ, 20 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਅਤੇ 40 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਮੁਲਜ਼ਮਾਂ ਵਿਰੁੱਧ ਸਬੰਧਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਅਫੀਮ ਬਰਾਮਦਗੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਫਰੀਦਕੋਟ ਜ਼ਿਲ੍ਹੇ ਦੇ ਇੱਕ ਸਰਕਾਰੀ ਅਧਿਆਪਕ ਦਾ ਨਾਮ ਵੀ ਲਿਆ ਹੈ ਅਤੇ ਉਸਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਸੀਆਈਏ ਸਟਾਫ਼ ਜੈਤੋ ਦੀ ਪੁਲਿਸ ਪਾਰਟੀ ਨੇ ਥਾਣਾ ਸਦਰ ਫ਼ਰੀਦਕੋਟ ਦੇ ਪਿੰਡ ਭਾਣਾ ਨੇੜੇ ਪਿੰਡ ਚਾਹਿਲ ਦੇ ਰਹਿਣ ਵਾਲੇ ਗੁਰਤੀਰਥ ਸਿੰਘ ਉਰਫ਼ ਬੱਬੂ ਨੂੰ 2 ਕਿਲੋ 560 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ, ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਦੇ ਪਿੰਡ ਦਾ ਇੱਕ ਸਰਕਾਰੀ ਅਧਿਆਪਕ ਧਰਮਪ੍ਰੀਤ ਸਿੰਘ ਵੀ ਬਾਂਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਧਰਮਪ੍ਰੀਤ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਇਸੇ ਤਰ੍ਹਾਂ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 20 ਗ੍ਰਾਮ ਹੈਰੋਇਨ ਅਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਇਨ੍ਹਾਂ ਵਿੱਚੋਂ 20 ਗ੍ਰਾਮ ਹੈਰੋਇਨ ਨਾਨਕ ਨਗਰੀ ਦੇ ਵਸਨੀਕ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੋਪਲੂ ਤੋਂ ਜ਼ਬਤ ਕੀਤੀ ਗਈ, ਜਦੋਂ ਕਿ ਪਿੰਡ ਬ੍ਰਾਹਮਣਵਾਲਾ ਦੇ ਵਸਨੀਕ ਸੁਖਵਿੰਦਰ ਸਿੰਘ ਸੋਨਾ ਅਤੇ ਦੁਆਰੇਆਣਾ ਰੋਡ ਦੇ ਚਮਕੌਰ ਸਿੰਘ ਕੌਰੀ ਤੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇੱਕ ਹੋਰ ਮਾਮਲੇ ਵਿੱਚ, ਸੀਆਈਏ ਸਟਾਫ ਫਰੀਦਕੋਟ ਨੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਚਾਰ ਮੁਲਜ਼ਮਾਂ ਜਗਦੀਪ ਸਿੰਘ, ਦੀਪਕ ਕੁਮਾਰ ਦੀਪੂ, ਸਤਨਾਮ ਸਿੰਘ ਅਤੇ ਹਾਕਮ ਸਿੰਘ ਨੂੰ ਥਾਣਾ ਸਦਰ ਕੋਟਕਪੂਰਾ ਖੇਤਰ ਤੋਂ ਇੱਕ ਕਾਰ ਵਿੱਚੋਂ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਤੋਂ 40 ਕਿਲੋ ਭੁੱਕੀ ਅਤੇ 99,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਲੁੱਟ ਦੀ ਤਿਆਰੀ ਕਰ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅਫੀਮ ਮਾਮਲੇ ਵਿੱਚ ਨਾਮਜ਼ਦ ਸਰਕਾਰੀ ਅਧਿਆਪਕ ਦੀ ਭਾਲ ਜਾਰੀ ਹੈ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਲਈ ਸਿੱਖਿਆ ਵਿਭਾਗ ਨੂੰ ਪੱਤਰ ਲਿਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਦਿਨਾਂ ਦੌਰਾਨ ਪੁਲਿਸ ਨੇ ਦੋ ਔਰਤਾਂ ਸਮੇਤ 18 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪਿਛਲੇ 7 ਮਹੀਨਿਆਂ ਦੌਰਾਨ ਪੁਲਿਸ ਨੇ 165 ਮਾਮਲਿਆਂ ਵਿੱਚ 224 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ, ਸੰਗਠਿਤ ਅਪਰਾਧ ਦੇ 22 ਮਾਮਲਿਆਂ ਵਿੱਚ 113 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

Trending news

;