Sri Akal Takht Sahib: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਆਦੇਸ਼ ਅਨੁਸਾਰ ਪੰਦਰਾਂ ਦਿਨਾਂ ਦੇ ਵਿੱਚ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਆਖਿਆ ਗਿਆ ਹੈ।
Trending Photos
Sri Akal Takht Sahib: ਬੀਤੇ ਦਿਨੀਂ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਪੁੱਜੀਆਂ ਸ਼ਿਕਾਇਤਾਂ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਦਰਾਂ ਦਿਨਾਂ ਦੇ ਵਿੱਚ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਲਈ ਆਖਿਆ ਗਿਆ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਸੀ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਡਾ. ਕਰਮਜੀਤ ਸਿੰਘ ਆਰਐਸਐਸ ਮੁਖੀ ਨਾਲ ਕੀਤੀ ਵਾਰਤਾ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦੇ ਨਜ਼ਰ ਆ ਰਹੇ ਸਨ। ਇਸ ’ਤੇ ਸੰਗਤਾਂ ਵੱਲੋਂ ਪੁੱਜ ਰਹੇ ਇਤਰਾਜਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮਾਂ ਬਾਰੇ ਬਣਾਈ ਕਮੇਟੀ ਤੋਂ ਹਟਾ ਦਿੱਤਾ ਸੀ।
ਇਹ ਵੀ ਪੜ੍ਹੋ : ਕਪਿਲ ਸ਼ਰਮਾ ਦੇ ਕੈਫੇ 'ਤੇ ਹਮਲਾ ਮਾਮਲਾ; ਐਫਬੀਆਈ ਵੱਲੋਂ ਲਾਰੈਂਸ ਗੈਂਗ ਦਾ ਗੁਰਗਾ ਰਣਦੀਪ ਸਿੰਘ ਗ੍ਰਿਫ਼ਤਾਰ
ਜਿੱਥੇ ਭਾਜਪਾ ਵੀਸੀ ਨੂੰ ਹਟਾਉਣ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੀਸੀ ਨੂੰ ਹਟਾਉਣ ਦਾ ਸਮਰਥਨ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨ ਦੀ ਮੰਗ ਕਰ ਰਿਹਾ ਹੈ। ਦਰਅਸਲ ਡਾ. ਕਰਮਜੀਤ ਸਿੰਘ ਨੇ ਕੇਰਲਾ ਦੀ ਕੋਚੀ ਯੂਨੀਵਰਸਿਟੀ ਵਿੱਚ ਆਰਐਸਐਸ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਵੇਦਾਂ ਦੇ ਫਲਸਫੇ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ।
ਇਹ ਵੀ ਪੜ੍ਹੋ : Punjab Bus Employee Strike: ਪੰਜਾਬ ਵਿੱਚ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਮੁਕੰਮਲ ਚੱਕਾ ਜਾਮ; ਲੋਕ ਪਰੇਸ਼ਾਨ