350ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਸਮਾਗਮਾਂ ਵਿੱਚ 1 ਕਰੋੜ ਦੇ ਕਰੀਬ ਸੰਗਤ ਪਹੁੰਚਣ ਦੀ ਉਮੀਦ- ਹਰਜੋਤ ਬੈਂਸ
Advertisement
Article Detail0/zeephh/zeephh2861325

350ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਸਮਾਗਮਾਂ ਵਿੱਚ 1 ਕਰੋੜ ਦੇ ਕਰੀਬ ਸੰਗਤ ਪਹੁੰਚਣ ਦੀ ਉਮੀਦ- ਹਰਜੋਤ ਬੈਂਸ

Anandpur Sahib News: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸ੍ਰੀ ਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ।

350ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਸਮਾਗਮਾਂ ਵਿੱਚ 1 ਕਰੋੜ ਦੇ ਕਰੀਬ ਸੰਗਤ ਪਹੁੰਚਣ ਦੀ ਉਮੀਦ- ਹਰਜੋਤ ਬੈਂਸ

Anandpur Sahib News: ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ ਏ ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਦਿੱਤੀ। 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ। 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਜਾਵੇਗਾ, ਇਸ ਉੱਤੇ ਵੀ ਵਿਚਾਰ ਕਰ ਰਹੇ ਹਾਂ ਕਿ ਇਹ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਐਸਜੀਪੀਸੀ ਨੂੰ ਸਰਕਾਰ ਵੱਲੋਂ ਜੋ ਸਹਿਯੋਗ ਚਾਹੀਦਾ ਹੈ ਉਹ ਦਿੱਤਾ ਜਾਏਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 19 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸ੍ਰੀ ਨਗਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚਾਰ ਦਿਨਾਂ ਧਾਰਮਿਕ ਯਾਤਰਾ ਰਵਾਨਾ ਹੋਵੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਉਪਰੰਤ ਧਾਰਮਿਕ ਸਮਾਗਮਾਂ ਉਪਰੰਤ ਇਹ ਯਾਤਰਾਂ ਦਿੱਲੀ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਰਦਾਸਪੁਰ ਤੋਂ ਮਾਝਾ, ਦੁਆਬਾ ਯਾਤਰਾ, ਮਾਲਵਾ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਇਨ੍ਹਾਂ ਯਾਤਰਾਵਾਂ ਵਿੱਚ ਮਸ਼ਾਲ ਏ ਸ਼ਹਾਦਤ, ਗੁਰੂ ਸਾਹਿਬ ਦੀ ਜੀਵਨੀ ਅਤੇ ਸ਼ਹਾਦਤ ਨਾਲ ਸਬੰਧਿਤ ਲਾਈਬ੍ਰੇਰੀ, ਗੱਤਕਾ, ਪੰਜ ਨਿਸ਼ਾਨਚੀ, ਪੰਜ ਪਿਆਰੇ, ਕੀਰਤਨੀ ਜਥੇ, ਕਸ਼ਮੀਰੀ ਪੰਡਿਤ ਅਤੇ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਕਸ਼ਮੀਰੀ ਡੈਲੀਗੇਟ ਵੀ ਧਾਰਮਿਕ ਯਾਤਰਾ ਵਿਚ ਸ਼ਾਮਿਲ ਹੋਣਗੇ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ - ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੋਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵਿਰਾਸਤ ਏ ਖਾਲਸਾ ਤੋਂ ਇੱਕ ਗਾਈਡ ਟੂਰ ਆਯੋਜਿਤ ਕੀਤਾ ਜਾਵੇਗਾ ਜੋ ਕਿ ਭਾਈ ਜੈਤਾ ਜੀ ਮੈਮੋਰੀਅਲ ਅਤੇ ਪੰਜ ਪਿਆਰਾ ਪਾਰਕ ਤੱਕ ਜਾਵੇਗਾ, ਇਸ ਪਾਰਕ ਵਿੱਚ ਕਥਾ ਤੇ ਕੀਰਤਨ ਦਰਬਾਰ ਸਜਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਜਾਵੇਗਾ, ਇਸ ਉੱਤੇ ਵੀ ਵਿਚਾਰ ਕਰ ਰਹੇ ਹਾਂ ਕਿ ਇਹ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾਵੇ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੈਰੀਟੇਜ ਵਾਕ ਕਰਵਾਈ ਜਾਵੇਗੀ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।

ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ “ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ” ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਜੰਗਲਾਤ ਵਿਭਾਗ ਵੱਲੋਂ ਰਾਜ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸੁਰੂਆਤ ਮੁੱਖ ਮੰਤਰੀ ਕਰਨਗੇ। ਇਸ ਮੁਹਿੰਮ ਦੌਰਾਨ 3.50 ਲੱਖ ਪੌਦੇ ਲਗਾਏ ਜਾਣਗੇ।

ਕੈਬਨਿਟ ਮੰਤਰੀ ਸਹਿਬਾਨ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਰਹਿਣ ਲਈ ਟੈਂਟ ਸਿਟੀ ਅਤੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ ਰਿਕਸ਼ਾ ਦੇ ਪ੍ਰਬੰਧ ਹੋਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਤੁਰੰਤ ਮੁਰੰਮਤ ਸ਼ੁਰੂ ਕੀਤੀ ਜਾਵੇਗੀ। ਸ਼ਹਿਰ ਨੂੰ ਵਾਈਟ ਸਿਟੀ ਬਣਾਉਣ ਲਈ ਪ੍ਰੋਗਰਾਮ ਉਲੀਕੇ ਜਾ ਚੁੱਕੇ ਹਨ। ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਨੂੰ ਵੱਡੀਆ ਸੌਗਾਤਾਂ ਦਿੱਤੀਆਂ ਜਾਣਗੀਆਂ।

Trending news

;