Rupnagar News : ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਅੱਜ ਰੂਪ ਨਗਰ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ।
Trending Photos
Rupnagar News (ਤਜਿੰਦਰ ਸਿੰਘ): ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਅੱਜ ਰੂਪ ਨਗਰ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਿਹਤ ਮੰਤਰੀ ਵੱਲੋਂ ਜਿੱਥੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਉੱਥੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਉਥੇ ਹੀ ਮਰੀਜ਼ਾਂ ਨਾਲ ਵੀ ਵਿਚਾਰ ਸਾਂਝੇ ਕੀਤੇ ਗਏ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਮਿਲ ਸਕੇ।
ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਇਹ ਅਚਨਚੇਤ ਦੌਰਾ ਸਿਰਫ਼ ਰੂਪਨਗਰ ਸਰਕਾਰੀ ਹਸਪਤਾਲ ਦਾ ਨਹੀਂ ਬਲਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਰੱਖਿਆ ਜਾਵੇਗਾ। ਸਿਹਤ ਮੰਤਰੀ ਵੱਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਕਾਰਨ ਮਰੀਜ਼ਾਂ ਦੀ ਗਿਣਤੀ ਵੱਧ ਗਈ ਹੈ ਸੋ ਪੰਜਾਬ ਸਰਕਾਰ ਜਲਦੀ ਹੀ 1000 ਨਵੇਂ ਡਾਕਟਰ ਭਰਤੀ ਕਰਨ ਜਾ ਰਹੀ ਹੈ।
ਸਿਹਤ ਮੰਤਰੀ ਵੱਲੋਂ ਹਸਪਤਾਲ ਵਿੱਚ ਓਪੀਡੀ ਅਤੇ ਲੈਬੋਰਟਰੀ ਅਤੇ ਡਾਕਟਰਾਂ ਦੇ ਕਮਰਿਆਂ ਦੇ ਬਾਹਰ ਭੀੜ ਨਾ ਹੋਵੇ। ਇਸ ਸਬੰਧੀ ਹਸਪਤਾਲ ਦੇ ਅਫਸਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਸਿਹਤ ਮੰਤਰੀ ਵੱਲੋਂ ਕਿਹਾ ਗਿਆ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਬਾਥਰੂਮ ਸਵੱਛ ਹੋਣੇ ਚਾਹੀਦੇ ਹਨ ਅਤੇ ਜਿੱਥੇ ਕੋਰੀਡੋਰ ਵਿੱਚ ਹਨੇਰਾ ਹੁੰਦਾ ਹੈ ਉੱਥੇ ਸੀਲਿੰਗ ਕਰਕੇ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸਰਕਾਰੀ ਹਸਪਤਾਲਾਂ ਦੀ ਦਿਖ ਨੂੰ ਵੀ ਬਦਲਿਆ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਹਸਪਤਾਲਾਂ ਦੀ ਰੰਗ ਰੋਗਨ ਦਾ ਵੀ ਕੰਮ ਜਾਰੀ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਮਰੀਜ਼ਾਂ ਨੂੰ ਪਰੇਸ਼ਾਨੀ ਨਾ ਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਹ ਵੀ ਪੜ੍ਹੋ: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 24 ਜੁਲਾਈ ਤੱਕ ਯੈਲੋ ਅਲਰਟ, ਅੱਜ ਵੀ 6 ਜ਼ਿਲ੍ਹਿਆਂ ਲਈ ਚੇਤਾਵਨੀ ਕੀਤੀ ਜਾਰੀ
ਸਿਹਤ ਮੰਤਰੀ ਵੱਲੋਂ ਰੂਪਨਗਰ ਹਸਪਤਾਲ ਦੇ ਡਾਕਟਰਾਂ ਵੱਲੋਂ ਕੁਝ ਦਵਾਈਆਂ ਬਾਹਰੋਂ ਮੈਡੀਕਲ ਸਟੋਰ ਤੋਂ ਮਰੀਜ਼ਾਂ ਨੂੰ ਲੈਣ ਬਾਰੇ ਸਖ਼ਤ ਨੋਟਿਸ ਲਿਆ ਗਿਆ ਅਤੇ ਅਫਸਰਾਂ ਨੂੰ ਹਦਾਇਤ ਦਿੱਤੀ ਗਈ ਕਿ ਕੋਈ ਵੀ ਮਰੀਜ਼ ਬਾਹਰੋਂ ਦਵਾਈ ਨਾ ਲਵੇ ਇਸ ਲਈ ਹਸਪਤਾਲ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ: ਬੋਲੇਰੋ ਗੱਡੀ ਅਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਹੋਈ ਮੌਤ