ਪੰਜਾਬ ਦੀਆਂ ਜ਼ੇਲ੍ਹਾਂ ਵਿੱਚ ਕੈਦੀਆਂ ਦੀ ਟੈਸਟਿੰਗ ਕਰਵਾਈ ਜਾ ਰਹੀ ਹੈ - ਡਾ. ਬਲਬੀਰ ਸਿੰਘ
Advertisement
Article Detail0/zeephh/zeephh2722786

ਪੰਜਾਬ ਦੀਆਂ ਜ਼ੇਲ੍ਹਾਂ ਵਿੱਚ ਕੈਦੀਆਂ ਦੀ ਟੈਸਟਿੰਗ ਕਰਵਾਈ ਜਾ ਰਹੀ ਹੈ - ਡਾ. ਬਲਬੀਰ ਸਿੰਘ

Fatehgarh Sahib News: ਸਿਹਤ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆ ਕੇ ਹੰਗਾਮੇ ਜਾਂ ਭੰਨ ਤੋੜ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ, ਜਦੋਂਕਿ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਆਉਣ ਵਾਲਿਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਇਆ ਜਾਵੇਗਾ ਤੇ ਹੰਗਾਮਾ ਕਰਨ ਵਾਲਿਆਂ ਦੀ ਜਮਾਨਤ ਤੱਕ ਨਹੀਂ ਹੋਣ ਦਿੱਤੀ ਜਾਵੇਗੀ।

ਪੰਜਾਬ ਦੀਆਂ ਜ਼ੇਲ੍ਹਾਂ ਵਿੱਚ ਕੈਦੀਆਂ ਦੀ ਟੈਸਟਿੰਗ ਕਰਵਾਈ ਜਾ ਰਹੀ ਹੈ - ਡਾ. ਬਲਬੀਰ ਸਿੰਘ

Fatehgarh Sahib News: ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਯੁੱਧ ਨਸ਼ਿਆਂ ਵਿਰੁੱਧ ਅਤੇ ਮੌਸਮ ਦੇ ਹੋਣ ਵਾਲੀਆਂ ਬਿਮਾਰੀਆਂ ਦੇ ਸੰਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਜ਼ੇਲ੍ਹਾਂ ਵਿੱਚ ਵੱਧ ਰਹੇ ਐਚਆਈਵੀ ਦੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਵਿਅਕਤੀਆਂ/ਕੈਦੀਆਂ ਦੀ ਟੈਸਟਿੰਗ ਕਰਵਾਈ ਜਾ ਰਹੀ। ਅਤੇ ਟੈਸਟ ਕਰਵਾ ਕੇ ਸਾਰਿਆਂ ਨੂੰ ਟਰੀਟਮੈਂਟ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਬਿਮਾਰੀ ਨੂੰ ਕੰਟਰੋਲ ਕੀਤਾ ਜਾ ਸਕੇ। ਜ਼ੇਲ੍ਹਾਂ ਵਿੱਚ ਐਚਆਈਵੀ ਦੇ ਕੇਸਾ ਦਾ ਮੁੱਖ ਕਾਰਨ ਡਰੱਗ ਐਡਿਕਟ ਤੇ ਸ਼ੇਅਰਿੰਗ ਮਿਡਲਸ ਅਤੇ ਸਰਿੰਜ ਹਨ ਇਸ ਲਈ ਸਰਕਾਰ ਵੱਲੋਂ ਸੇਫ ਸਰਿੰਜ ਸ਼ੁਰੂ ਕੀਤਾ ਜਾ ਰਿਹਾ ਹੈ, ਤੇ ਹੁਣ ਲੀਕੁਡ ਮੈਥਡ ਤੇ ਲਿਆ ਕੇ ਇਸ ਤੇ ਕੰਟਰੋਲ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਇਲਾਜ ਫਰੀ ਕੀਤੇ ਜਾ ਰਹੇ ਹਨ ਅਤੇ ਆਮ ਪਬਲਿਕ ਨੂੰ ਵੀ ਆਪਣੇ ਟੈਸਟ ਕਰਵਾਉਣ ਲਈ ਮੂਹਰੇ ਆਉਣਾ ਚਾਹੀਦਾ ਹੈ। ਅਤੇ ਸਰਕਾਰ ਵੱਲੋਂ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਦਾ ਬੀਮਾ ਦਿੱਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸੁਵਿਧਾਵਾਂ ਹੋਰ ਵਧੀਆ ਤੇ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਆਊਟਸੋਰਸਸ ਸੇਵਾਵਾਂ ਅਧੀਨ ਲਿਆਉਣ ਦਾ ਵੀ ਯਤਨ ਕੀਤਾ ਜਾ ਰਿਹਾ ਹੈ, ਜਿਸ ਦਾ ਸਾਰਾ ਪ੍ਰਬੰਧ ਸਰਕਾਰ ਦਾ ਹੀ ਹੋਵੇਗਾ ।

ਸਿਹਤ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆ ਕੇ ਹੰਗਾਮੇ ਜਾਂ ਭੰਨ ਤੋੜ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ, ਜਦੋਂਕਿ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਆਉਣ ਵਾਲਿਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਇਆ ਜਾਵੇਗਾ ਤੇ ਹੰਗਾਮਾ ਕਰਨ ਵਾਲਿਆਂ ਦੀ ਜਮਾਨਤ ਤੱਕ ਨਹੀਂ ਹੋਣ ਦਿੱਤੀ ਜਾਵੇਗੀ।

ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਸਬੰਧੀ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਮੇਂ ਸਮੇਂ ਤੇ ਸਰਕਾਰ ਵੱਲੋਂ ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਤੇ ਹੁਣ ਅੰਡਰ ਗ੍ਰੈਜੂਏਟਸ ਸਟੂਡੈਂਟਸ ਨਾਲ ਕੋਂਟਰੈਕਟ ਕਰਕੇ ਪੰਜ ਸਾਲ ਦਾ ਬਾਉਂਡ ਸਰਕਾਰ ਨਾਲ ਭਰ ਕੇ ਰੁਜ਼ਗਾਰ ਨਾਲ ਜੋੜਿਆ ਜਾ ਰਿਹਾ ਤੇ 255 ਦੇ ਕਰੀਬ ਪੋਸਟ ਗ੍ਰੈਜੂਏਟ ਕਰਦਿਆਂ ਹੀ ਡਾਕਟਰ ਸਾਹਿਬਾਨ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਗਏ ਸਨ, ਜਿਹਨਾਂ ਵਿੱਚੋਂ ਕਈ ਡਾਕਟਰ ਸਾਹਿਬਾਨ ਵੱਲੋਂ ਜੁਆਇਨ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਬਾਹਰੋਂ ਆਉਣ ਵਾਲੇ ਡਾਕਟਰਾਂ ਲਈ ਸਰਕਾਰ ਵੱਲੋਂ ਰਿਹਾਇਸ਼ਾਂ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਰਿਹਾ ਤਾਂ ਜੋ ਉਹ ਜਿਆਦਾ ਸਮਾਂ ਹਸਪਤਾਲਾਂ ਵਿੱਚ ਦੇ ਸਕਣ। ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਹੋਇਆਂ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਲਾਰਵੇ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਛੱਡਣ ਵਾਲਿਆਂ ਦੀ ਇੱਛਾ ਨੂੰ ਦੇਖਦੇ ਹੋਏ ਪੰਜ ਹਜਾਰ ਤੋਂ ਵੀ ਵੱਧ ਵਾਧੂ ਬੈਡ ਹਸਪਤਾਲਾਂ ਵਿੱਚ ਸਥਾਪਿਤ ਕੀਤੇ ਜਾ ਰਹੇ ਹਨ, ਤਾਂ ਜੋ ਮਰੀਜ਼ਾਂ ਨੂੰ ਯੋਗ ਸਹੂਲਤ ਦਿੱਤੀ ਜਾ ਸਕੇ ।

ਉਹਨਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਅਜਿਹੇ ਨਸ਼ਿਆਂ ਨਾਲ ਜੁੜੇ ਕੇਸਾਂ ਵਿੱਚ ਲਿਪਤ ਵਿਅਕਤੀਆਂ ਨੂੰ ਜੇਲਾਂ ਦੀ ਵਿੱਚ ਭੇਜਣ ਦੀ ਬਜਾਏ ਕਿਤਾਂ ਮੁਖੀ ਕੋਰਸਾਂ, ਮਾ ਕੰਮਾਂ, ਪੜ੍ਹਾਈ, ਖੇਡਾਂ ਕਰਵਾਉਣ ਵੱਲ ਧਿਆਨ ਦਿੱਤਾ ਜਾਵੇ। ਅਤੇ ਹੁਣ ਸਰਕਾਰ ਵੱਲੋਂ ਇੰਡਸਟਰੀ ਨਾਲ ਵੀ ਤਾਲਮੇਲ ਵਧਾਇਆ ਜਾ ਰਿਹਾ ਤਾਂ ਜੋ ਅਜਿਹੇ ਵਿਅਕਤੀਆਂ ਨੂੰ ਨੌਕਰੀ ਦਿੱਤੀ ਜਾ ਸਕੇ।

ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਦੀ ਡਿਊਟੀ 24 ਘੰਟੇ ਦੀ ਹੁੰਦੀ ਹੈ ਅਤੇ ਲਗਾਤਾਰ ਡਾਕਟਰ ਆਪਣੀ ਡਿਊਟੀ ਵਿੱਚ ਲੱਗੇ ਰਹਿੰਦੇ ਹਨ। ਫਿਰ ਵੀ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਪਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਮੀਡੀਆ ਵਿੱਚ ਜਾਣ ਦੀ ਬਜਾਏ ਸਿਵਲ ਸਰਜਨ, ਡਿਪਟੀ ਕਮਿਸ਼ਨਰ, ਐਸਐਮਓ ਜਾਂ ਖੁਦ ਮੰਤਰੀ ਨਾਲ ਸੰਪਰਕ ਕਰ ਸਕਦੇ ਹਨ, ਕਿਉਂਕਿ ਇਹ ਸਾਰੇ ਜਨਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਖੁਦ ਵੀ ਸਰਪ੍ਰਾਈਜ਼ ਚੈਕਿੰਗ ਪੂਰੇ ਪੰਜਾਬ ਭਰ ਦੇ ਵਿੱਚ ਕੀਤੀ ਜਾ ਰਹੀ ਹੈ ਤੇ ਕਿਸੇ ਪ੍ਰਕਾਰ ਦੀ ਖਾਮੀ ਸਾਹਮਣੇ ਆਉਣ ਤੇ ਉਸ ਤੇ ਯੋਗ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Trending news

;