Sidhu Moosewala: ਬਹੁਚਰਚਿਤ ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ।
Trending Photos
Sidhu Moosewala: ਬਹੁਚਰਚਿਤ ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਕਸੇ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੱਤ ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਖ਼ਾਰਿਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਮਾਮਲਾ ਬਹੁਤ ਗੰਭੀਰ ਹੈ ਤੇ ਚਸ਼ਮਦੀਦਾਂ ਦੀ ਗਵਾਹੀ ਪੂਰੀ ਹੋਣ ਤੱਕ ਜ਼ਮਾਨਤ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ। ਹਿਰਾਸਤ ਵਿੱਚ ਬੰਦ 7 ਮੁਲਜ਼ਮਾਂ ਨੇ ਵੱਖ-ਵੱਖ ਆਧਾਰਾਂ 'ਤੇ ਹਾਈ ਕੋਰਟ ਤੋਂ ਜ਼ਮਾਨਤ ਮੰਗੀ ਸੀ।
ਪ੍ਰਭਦੀਪ ਸਿੰਘ ਉਰਫ਼ ਪੱਬੀ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਉਰਫ਼ ਭਾਊ, ਨਸੀਬ ਦੀਨ, ਰਾਜਿੰਦਰ ਉਰਫ਼ ਜੋਕਰ, ਪਵਨ ਕੁਮਾਰ ਬਿਸ਼ਨੋਈ ਅਤੇ ਸਰਾਜ ਦੀਆਂ ਪਟੀਸ਼ਨਾਂ ਸੁਣਵਾਈ ਲਈ ਇਕੱਠੀਆਂ ਹੋਈਆਂ ਸਨ। ਪੁਲਿਸ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪਟੀਸ਼ਨਰਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਦੋ ਸਾਲਾਂ ਤੋਂ ਹਿਰਾਸਤ ਵਿੱਚ ਹਨ ਅਤੇ ਮੁਕੱਦਮੇ ਦੀ ਰਫ਼ਤਾਰ ਬਹੁਤ ਹੌਲੀ ਹੈ।
ਪੰਜਾਬ ਸਰਕਾਰ ਨੇ ਵਿਰੋਧ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ 180 ਸਰਕਾਰੀ ਗਵਾਹ ਹਨ, ਜਿਨ੍ਹਾਂ ਵਿੱਚੋਂ ਤਿੰਨ ਚਸ਼ਮਦੀਦ ਗਵਾਹ ਹਨ। ਹੁਣ ਤੱਕ ਸਿਰਫ਼ ਇੱਕ ਗਵਾਹ ਨੇ ਅੰਸ਼ਕ ਤੌਰ 'ਤੇ ਗਵਾਹੀ ਦਿੱਤੀ ਹੈ। ਬਾਕੀ ਦੋ ਦੀ ਗਵਾਹੀ ਅਜੇ ਦਿੱਤੀ ਜਾਣੀ ਬਾਕੀ ਹੈ। ਹਾਲਾਂਕਿ ਪਟੀਸ਼ਨਕਰਤਾ ਨੇ ਇਸਦਾ ਵਿਰੋਧ ਕਰਦਿਆਂ ਕਿਹਾ ਕਿ ਦੋ ਚਸ਼ਮਦੀਦਾਂ ਦੀ ਗਵਾਹੀ ਦਿੱਤੀ ਗਈ ਹੈ ਅਤੇ ਸਿਰਫ਼ ਇੱਕ ਹੀ ਬਚਿਆ ਹੈ।
ਇਹ ਵੀ ਪੜ੍ਹੋ : MGNREGA Scam: ਸਾਬਕਾ ਅਕਾਲੀ ਵਿਧਾਇਕ ਦੇ ਪਿੰਡ ਵਿੱਚ ਮਨਰੇਗਾ ਦਾ 1 ਕਰੋੜ 57 ਹਜ਼ਾਰ ਰੁਪਏ ਦਾ ਘਪਲਾ
ਅਦਾਲਤ ਨੇ ਮੰਨਿਆ ਕਿ ਅਪਰਾਧ ਦੀ ਗੰਭੀਰਤਾ ਨੂੰ ਦੇਖਦੇ ਹੋਏ ਗਵਾਹਾਂ ਦੀ ਸੁਰੱਖਿਆ ਅਤੇ ਨਿਰਪੱਖਤਾ ਨੂੰ ਪਹਿਲ ਦੇਣਾ ਜ਼ਰੂਰੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਾਰੇ ਚਸ਼ਮਦੀਦਾਂ ਦੀ ਗਵਹੀ ਪੂਰੀ ਹੋਣ ਤੱਕ ਨਿਯਮਤ ਜ਼ਮਾਨਤ ਪਟੀਸ਼ਨਾਂ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ। ਇਹ ਮਾਮਲਾ ਬਹੁਤ ਗੰਭੀਰ ਅਤੇ ਸੰਵੇਦਨਸ਼ੀਲ ਹੈ। ਮੁਲਜ਼ਮ ਦੇ ਬਾਹਰ ਆਉਣ 'ਤੇ ਚਸ਼ਮਦੀਦ ਗਵਾਹ ਅਸੁਰੱਖਿਅਤ ਮਹਿਸੂਸ ਕਰਨਗੇ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਇਹ ਵੀ ਪੜ੍ਹੋ : SYL ਦੇ ਮੁੱਦੇ ਉਤੇ ਭਲਕੇ ਹੋਵੇਗੀ ਅਹਿਮ ਮੀਟਿੰਗ; ਸੀਐਮ ਭਗਵੰਤ ਮਾਨ ਤੇ ਨਾਇਬ ਸੈਣੀ ਹੋਣਗੇ ਸ਼ਾਮਿਲ