Sukhpal Singh Khaira: ਸੁਖਪਾਲ ਖਹਿਰਾ ਨੇ ਇਸ ਮਾਮਲੇ ਵਿੱਚ ਈਡੀ ਵੱਲੋਂ ਆਪਣੇ ਖਿਲਾਫ਼ ਚਲਾਏ ਜਾ ਰਹੇ ਕੇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
Trending Photos
Sukhpal Singh Khaira: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੀ ਪਟੀਸ਼ਨ ਉੱਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਇਸ ਮਾਮਲੇ ਵਿੱਚ ਈਡੀ ਵੱਲੋਂ ਆਪਣੇ ਖਿਲਾਫ਼ ਚਲਾਏ ਜਾ ਰਹੇ ਕੇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਇਸ ਮਾਮਲੇ ਵਿੱਚ ਦਾਇਰ ਸ਼ਿਕਾਇਤ 'ਤੇ ਰੋਕ ਕਿਉਂ ਲਗਾਈ ਜਾਵੇ। ਹਾਈ ਕੋਰਟ ਨੇ ਖਹਿਰਾ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 9 ਅਪ੍ਰੈਲ ਤੱਕ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।
ਸੁਖਪਾਲ ਖਹਿਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਸਾਲ 2015 ਵਿੱਚ ਜਲਾਲਾਬਾਦ ਵਿੱਚ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸਦੇ ਖਿਲਾਫ ਜਾਰੀ ਕੀਤੇ ਗਏ ਸੰਮਨ ਆਦੇਸ਼ਾਂ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਇਸ ਦੇ ਬਾਵਜੂਦ, 2021 ਵਿੱਚ ਉਸਦੇ ਘਰ 'ਤੇ ਛਾਪਾ ਮਾਰਿਆ ਗਿਆ ਸੀ ਅਤੇ ਉਸਨੂੰ 2023 ਵਿੱਚ ਗ੍ਰਿਫਤਾਰ ਵੀ ਕੀਤਾ ਗਿਆ ਸੀ। ਈਡੀ ਨੂੰ ਇਸ ਕੇਸ ਦੀ ਪੈਰਵੀ ਕਰਨ ਦਾ ਅਧਿਕਾਰ ਨਹੀਂ ਹੈ ਕਿਉਂਕਿ ਜਿਸ ਐਫਆਈਆਰ ਤਹਿਤ ਈਡੀ ਉਸਦੇ ਖਿਲਾਫ ਮੁਕੱਦਮਾ ਚਲਾ ਰਹੀ ਹੈ, ਉਸ ਵਿੱਚ ਉਸਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਮਿਲ ਚੁੱਕੀ ਹੈ, ਇਸ ਲਈ ਈਡੀ ਦੁਆਰਾ ਕੀਤਾ ਜਾ ਰਿਹਾ ਇਹ ਮੁਕੱਦਮਾ ਗਲਤ ਹੈ।